ETV Bharat / sports

ਡੀਵਿਲੀਅਰਜ਼ ਦੇ ਦਮ 'ਤੇ RCB ਨੇ ਮੁੰਬਈ ਇੰਡੀਅਨਜ਼ ਨੂੰ ਹਰਾਇਆ

ਏ.ਬੀ ਡੀਵਿਲੀਅਰਜ਼ ਦੀ ਮਜ਼ਬੂਤ ​​ਪਾਰੀ ਅਤੇ ਹਰਸ਼ਲ ਪਟੇਲ ਦੀ ਤਿੱਖੀ ਗੇਂਦਬਾਜ਼ੀ ਦੇ ਕਾਰਨ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਆਈਪੀਐਲ ਦੇ ਪਹਿਲੇ ਮੈਚ 'ਚ ਮੁੰਬਈ ਇੰਡੀਅਨਜ਼ ਨੂੰ ਦੋ ਵਿਕਟਾਂ ਨਾਲ ਹਰਾਇਆ

ਡੀਵਿਲੀਅਰਜ਼ ਦੇ ਦਮ 'ਤੇ RCB ਨੇ ਮੁੰਬਈ ਇੰਡੀਅਨਜ਼ ਨੂੰ ਹਰਾਇਆ
ਡੀਵਿਲੀਅਰਜ਼ ਦੇ ਦਮ 'ਤੇ RCB ਨੇ ਮੁੰਬਈ ਇੰਡੀਅਨਜ਼ ਨੂੰ ਹਰਾਇਆ
author img

By

Published : Apr 10, 2021, 9:25 AM IST

ਚੇਨਈ: ਏਬੀ ਡੀਵਿਲੀਅਰਜ਼ ਦੀ 27 ਗੇਂਦਾਂ 'ਚ ਖੇਡੀ 48 ਦੌੜਾਂ ਦੀ ਪਾਰੀ ਦੀ ਬਦੌਲਤ ਰਾਇਲ ਚੈਲੇਂਜਰਜ਼ ਬੰਗਲੌਰ ਨੇ ਸ਼ੁੱਕਰਵਾਰ ਨੂੰ ਆਈਪੀਐਲ ਦੇ ਪਹਿਲੇ ਮੈਚ 'ਚ ਮੁੰਬਈ ਇੰਡੀਅਨਜ਼ ਨੂੰ ਦੋ ਵਿਕਟਾਂ ਨਾਲ ਹਰਾ ਦਿੱਤਾ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਇੰਡੀਅਨਜ਼ ਨੇ ਰਾਇਲ ਚੈਲੇਂਜਰਜ਼ ਬੈਂਗਲੁਰੂ ਖ਼ਿਲਾਫ਼ ਨੌਂ ਵਿਕਟਾਂ ’ਤੇ 159 ਦੌੜਾਂ ਬਣਾਈਆਂ। ਇਸਦੇ ਜਵਾਬ 'ਚ RCB ਨੇ ਮੈਚ ਦੀ ਆਖਰੀ ਗੇਂਦ 'ਚ ਜਿੱਤ ਹਾਸਲ ਕੀਤੀ।

ਇਸ ਤੋਂ ਪਹਿਲਾਂ ਮੀਡੀਅਮ ਪੇਸਰ ਗੇਂਦਬਾਜ਼ ਹਰਸ਼ਲ ਪਟੇਲ ਨੇ RCB ਲਈ 27 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ। ਆਈਪੀਐਲ 'ਚ ਮੁੰਬਈ ਇੰਡੀਅਨਜ਼ ਖ਼ਿਲਾਫ਼ ਇਹ ਕਾਰਨਾਮਾ ਕਰਨ ਵਾਲਾ ਉਹ ਪਹਿਲਾ ਗੇਂਦਬਾਜ਼ ਬਣ ਗਿਆ।

ਇਸ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਟਾਸ ਜਿੱਤਣ 'ਤੇ ਪਹਿਲਾਂ ਫਿਲਡਿੰਗ ਕਰਨ ਦਾ ਫੈਸਲਾ ਕੀਤਾ ਸੀ। ਮੁੰਬਈ ਦੀ ਟੀਮ ਵਲੋਂ ਪਹਿਲਾ ਬੱਲੇਬਾਜੀ ਕਰਨ ਆਏ ਕ੍ਰਿਸ ਲਿਨ ਨੇ ਐਮਏ ਚਿਦੰਬਰਮ ਸਟੇਡੀਅਮ 'ਚ 35 ਗੇਂਦਾਂ 'ਚ 49 ਦੌੜਾਂ ਬਣਾਈਆਂ। ਉਨ੍ਹਾਂ ਨੇ ਡਿਫੈਂਡਿੰਗ ਚੈਂਪੀਅਨ ਮੁੰਬਈ ਇੰਡੀਅਨਜ਼ ਲਈ ਸਭ ਤੋਂ ਵੱਧ ਦੌੜਾਂ ਬਣਾਈਆਂ।

ਲਿਨ ਤੋਂ ਇਲਾਵਾ ਸੂਰਿਆ ਕੁਮਾਰ ਯਾਦਵ ਨੇ 23 ਗੇਂਦਾਂ 'ਚ 31 ਦੌੜਾਂ ਦਾ ਯੋਗਦਾਨ ਪਾਇਆ ਜਦੋਂ ਕਿ ਈਸ਼ਾਨ ਕਿਸ਼ਨ ਨੇ ਸਿਰਫ 19 ਗੇਂਦਾਂ 'ਚ 28 ਦੌੜਾਂ ਬਣਾਈਆਂ।

ਇਸ ਦੇ ਨਾਲ ਹੀ ਮੁਹੰਮਦ ਸਿਰਾਜ ਨੇ ਆਪਣੇ ਕੋਟੇ ਦੇ ਚਾਰ ਓਵਰਾਂ 'ਚ ਸਿਰਫ 22 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ:IPL 14: ਕੋਰੋਨਾ ਕਹਿਰ 'ਚ ਟੀ20 ਕ੍ਰਿਕਟ ਦੇ ਮਹਾਕੁੰਭ ਦਾ ਅੱਜ ਅਗਾਜ਼

ETV Bharat Logo

Copyright © 2024 Ushodaya Enterprises Pvt. Ltd., All Rights Reserved.