ਮੁੰਬਈ: ਇੰਡੀਅਨ ਪ੍ਰੀਮੀਅਰ ਲੀਗ 2023 ਦੀ ਸ਼ੁਰੂਆਤ ਤੋਂ ਪਹਿਲਾਂ ਮੁੰਬਈ ਇੰਡੀਅਨਜ਼ (Mumbai Indians) ਦੇ ਨਾਲ-ਨਾਲ ਟੀਮ ਇੰਡੀਆ ਦੇ ਕਪਤਾਨ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਰੋਹਿਤ ਸ਼ਰਮਾ (Rohit Sharma) IPL 'ਚ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੇ ਖਿਡਾਰੀ ਬਣ ਗਏ ਹਨ। ਰੋਹਿਤ ਨੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਨੂੰ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ ਹੈ।

ਹੁਣ ਰੋਹਿਤ ਸ਼ਰਮਾ ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੇ ਖਿਡਾਰੀ ਬਣ ਗਏ ਹਨ। ਇਸ ਮਾਮਲੇ 'ਚ ਰੋਹਿਤ ਸ਼ਰਮਾ ਨੇ ਆਈ.ਪੀ.ਐੱਲ. 'ਚ ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਚੇਨਈ ਸੁਪਰ ਕਿੰਗਜ਼ (CSK) ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਪਿੱਛੇ ਛੱਡ ਕੇ ਨਵੀਂ ਉਪਲੱਬਧੀ ਹਾਸਲ ਕੀਤੀ ਹੈ। ਇੱਕ ਜਾਣਕਾਰੀ ਮੁਤਾਬਕ ਰੋਹਿਤ ਸ਼ਰਮਾ ਹੁਣ ਤੱਕ IPL ਤੋਂ 178.6 ਕਰੋੜ ਰੁਪਏ ਕਮਾ ਚੁੱਕੇ ਹਨ।
ਦੱਸਿਆ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਨੇ ਪਿਛਲੇ 16 ਸਾਲਾਂ 'ਚ IPL ਖੇਡਦੇ ਹੋਏ ਕੁੱਲ 178.6 ਕਰੋੜ ਰੁਪਏ ਕਮਾਏ ਹਨ। ਦੂਜੇ ਪਾਸੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਈਪੀਐਲ ਦੇ 16 ਸਾਲਾਂ ਦੇ ਇਤਿਹਾਸ ਵਿੱਚ 176.84 ਕਰੋੜ ਰੁਪਏ ਕਮਾ ਲਏ ਹਨ। ਇਸ ਤੋਂ ਇਲਾਵਾ ਆਰਸੀਬੀ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਚੇਨਈ ਸੁਪਰ ਕਿੰਗਜ਼ ਦੇ ਸਾਬਕਾ ਬੱਲੇਬਾਜ਼ ਸੁਰੇਸ਼ ਰੈਨਾ ਦਾ ਨਾਂ ਜ਼ਿਆਦਾ ਕਮਾਈ ਕਰਨ ਵਾਲੇ ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਵਿਰਾਟ ਕੋਹਲੀ ਇੰਡੀਅਨ ਪ੍ਰੀਮੀਅਰ ਲੀਗ 'ਚ ਲਗਾਤਾਰ ਖੇਡਦੇ ਹੋਏ ਹੁਣ ਤੱਕ 173.2 ਕਰੋੜ ਰੁਪਏ ਕਮਾ ਚੁੱਕੇ ਹਨ। ਜਦਕਿ ਸੁਰੇਸ਼ ਰੈਨਾ ਇਸ ਮਾਮਲੇ 'ਚ ਚੌਥੇ ਨੰਬਰ 'ਤੇ ਹਨ, ਜਿਨ੍ਹਾਂ ਨੇ 14 ਸਾਲਾਂ 'ਚ ਲੀਗ ਤੋਂ 110.7 ਕਰੋੜ ਰੁਪਏ ਕਮਾਏ ਹਨ।
ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਸਫਲ ਟੀਮਾਂ ਵਿੱਚੋਂ ਇੱਕ ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਨੇ ਟੀਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੀ ਟੀਮ ਨੂੰ ਆਈਪੀਐਲ ਖਿਤਾਬ ਦੇ ਕਾਬਿਲ ਬਣਾਇਆ ਹੈ। ਸਾਲ 2011 ਤੋਂ ਰੋਹਿਤ ਸ਼ਰਮਾ ਮੁੰਬਈ ਇੰਡੀਅਨਜ਼ ਨਾਲ ਜੁੜੇ ਹੋਏ ਸਨ। ਇਸ ਤੋਂ ਪਹਿਲਾਂ ਰੋਹਿਤ ਸ਼ਰਮਾ ਡੇਕਨ ਚਾਰਜਰਸ (Deccan Chargers) ਟੀਮ ਦਾ ਹਿੱਸਾ ਹੁੰਦੇ ਸਨ।
ਤੁਹਾਨੂੰ ਦੱਸ ਦੇਈਏ ਕਿ ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਸੀਜ਼ਨ 2008 ਵਿੱਚ ਖੇਡਿਆ ਗਿਆ ਸੀ, ਜਿਸ ਵਿੱਚ ਡੇਕਨ ਚਾਰਜਰਸ ਨੇ ਰੋਹਿਤ ਸ਼ਰਮਾ ਨੂੰ ਆਪਣੀ ਟੀਮ ਨੇ 3 ਕਰੋੜ ਰੁਪਏ ਵਿੱਚ ਖਰੀਦਿਆ ਸੀ। ਇਸ ਤੋਂ ਬਾਅਦ ਅਗਲੇ ਦੋ ਸੀਜ਼ਨ ਤੱਕ ਰੋਹਿਤ ਸ਼ਰਮਾ ਨੂੰ 3-3 ਕਰੋੜ ਤਨਖਾਹ ਮਿਲਦੀ ਰਹੀ। ਪਰ ਉਸ ਦੀ ਬੱਲੇਬਾਜ਼ੀ ਨੂੰ ਦੇਖ ਕੇ ਸਾਲ 2011 'ਚ ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ ਨੂੰ ਆਕਰਸ਼ਿਤ ਕਰਨ ਦੀ ਤਿਆਰੀ ਕੀਤੀ। ਇਸ ਦੇ ਲਈ ਉਸ ਨੂੰ 9.2 ਕਰੋੜ ਰੁਪਏ ਦੀ ਵੱਡੀ ਰਕਮ ਖਰਚ ਕਰਕੇ ਆਪਣੀ ਟੀਮ ਨਾਲ ਸ਼ਾਮਲ ਕੀਤਾ ਗਿਆ ਸੀ। ਇੰਨਾ ਹੀ ਨਹੀਂ ਮੁੰਬਈ ਇੰਡੀਅਨਜ਼ ਨੇ ਸਾਲ 2014 'ਚ ਰੋਹਿਤ ਸ਼ਰਮਾ ਨੂੰ 12.5 ਕਰੋੜ 'ਚ ਰਿਟੇਨ ਕੀਤਾ ਸੀ। ਜਦਕਿ ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ ਨੂੰ ਸਾਲ 2018 ਵਿੱਚ 15 ਕਰੋੜ ਰੁਪਏ ਵਿੱਚ ਰਿਟੇਨ ਕੀਤਾ ਸੀ। ਇਸ ਦੇ ਨਾਲ ਹੀ ਆਈਪੀਐਲ ਨਿਲਾਮੀ 2022 ਤੋਂ ਪਹਿਲਾਂ ਰੋਹਿਤ ਸ਼ਰਮਾ ਨੂੰ ਮੁੰਬਈ ਇੰਡੀਅਨਜ਼ ਨੇ 16 ਕਰੋੜ ਰੁਪਏ 'ਚ ਬਰਕਰਾਰ ਰੱਖਦੇ ਹੋਏ ਕਪਤਾਨੀ ਸੰਭਾਲੀ ਹੈ।
ਇਹ ਵੀ ਪੜ੍ਹੋ: ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਕਾਰ ਹਾਦਸਾਗ੍ਰਸਤ, ਗੰਭੀਰ ਹਾਲਤ 'ਚ ਹਸਪਤਾਲ ਭਰਤੀ