ਨਵੀਂ ਦਿੱਲੀ — ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ ਨੇ ਵਨਡੇ 'ਚ ਦੋਹਰਾ ਸੈਂਕੜਾ ਲਗਾ ਕੇ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। ਉਹ ਦੋਹਰਾ ਸੈਂਕੜਾ ਲਗਾਉਣ ਵਾਲੇ ਖਿਡਾਰੀਆਂ ਦੇ ਕਲੱਬ ਵਿੱਚ ਸ਼ਾਮਲ ਹੋ ਗਏ ਹਨ। ਉਸ ਨੇ ਬੰਗਲਾਦੇਸ਼ ਖ਼ਿਲਾਫ਼ ਇਹ ਉਪਲਬਧੀ ਹਾਸਿਲ ਕੀਤੀ ਹੈ। ਈਸ਼ਾਨ ਕਿਸ਼ਨ ਨੇ ਸਭ ਤੋਂ ਤੇਜ਼ ਦੋਹਰਾ ਸੈਂਕੜਾ ਲਗਾਇਆ ਹੈ। ਉਸ ਨੇ ਇਹ ਉਪਲਬਧੀ 126 ਗੇਂਦਾਂ ਵਿੱਚ ਹਾਸਲ ਕੀਤੀ।Fourth Indian player to score a double century.
ਇਸ ਤੋਂ ਬਾਅਦ ਈਸ਼ਾਨ ਕਿਸ਼ਨ 131 ਗੇਂਦਾਂ ਵਿੱਚ 210 ਦੌੜਾਂ ਬਣਾ ਕੇ ਤਸਕੀਨ ਦੇ ਹੱਥੋਂ ਕੈਚ ਆਊਟ ਹੋ ਗਏ। ਇਸ ਪਾਰੀ 'ਚ ਉਨ੍ਹਾਂ ਨੇ 24 ਚੌਕੇ ਅਤੇ 10 ਸ਼ਾਨਦਾਰ ਛੱਕੇ ਲਗਾਏ।
ਭਾਰਤੀ ਟੀਮ ਵੱਲੋਂ ਹੁਣ ਤੱਕ ਦੋਹਰਾ ਸੈਂਕੜਾ ਲਗਾਉਣ ਵਾਲੇ ਖਿਡਾਰੀਆਂ ਵਿੱਚ ਸਚਿਨ ਤੇਂਦੁਲਕਰ, ਵਰਿੰਦਰ ਸਹਿਵਾਗ ਅਤੇ ਰੋਹਿਤ ਸ਼ਰਮਾ ਦਾ ਨਾਂ ਸ਼ਾਮਲ ਹੈ। ਜੇਕਰ ਇਸ ਤਰ੍ਹਾਂ ਦੇਖਿਆ ਜਾਵੇ ਤਾਂ ਈਸ਼ਾਨ ਕਿਸ਼ਨ ਦੋਹਰਾ ਸੈਂਕੜਾ ਲਗਾਉਣ ਵਾਲੇ ਚੌਥੇ ਭਾਰਤੀ ਕ੍ਰਿਕਟਰ ਬਣ ਗਏ ਹਨ।
ਤੁਹਾਨੂੰ ਦੱਸ ਦੇਈਏ ਕਿ ਵਨਡੇ ਕ੍ਰਿਕਟ 'ਚ ਪਹਿਲੀ ਵਾਰ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਦੋਹਰਾ ਸੈਂਕੜਾ ਲਗਾਇਆ। ਉਨ੍ਹਾਂ ਨੇ ਇਹ ਸੈਂਕੜਾ ਸਾਲ 2010 'ਚ ਦੱਖਣੀ ਅਫਰੀਕਾ ਖਿਲਾਫ ਲਗਾਇਆ ਸੀ।
ਇਹ ਵੀ ਪੜ੍ਹੋ: ਫਾਈਨਲ ਮੈਚ ਤੋਂ ਪਹਿਲਾਂ ਰੋਨਾਲਡੋ ਪ੍ਰਤੀ ਮੋਰੱਕੋ ਦੇ ਕੋਚ ਵਾਲਿਡ ਰੇਗਾਰਗੁਈ ਦੀ ਪ੍ਰਤੀਕਿਰਿਆ