ਨਵੀਂ ਦਿੱਲੀ: ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵੀਰਵਾਰ ਨੂੰ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਏ, ਜਿਸ ਨਾਲ ਆਈਸੀਸੀ ਟੂਰਨਾਮੈਂਟ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ ਲੱਗਾ। ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਇਕ ਅਧਿਕਾਰੀ ਨੇ ਕਿਹਾ ਕਿ ਬੁਮਰਾਹ ਪਿੱਠ ਦੇ ਦਰਦ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਨੂੰ ਮਹੀਨਿਆਂ ਤੱਕ ਟੀਮ ਤੋਂ ਬਾਹਰ ਰਹਿਣਾ ਪੈ ਸਕਦਾ ਹੈ।
ਬੀਸੀਸੀਆਈ ਦੇ ਇਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ 'ਤੇ ਕਿਹਾ, ''ਬੁਮਰਾਹ ਯਕੀਨੀ ਤੌਰ 'ਤੇ ਵਿਸ਼ਵ ਟੀ-20 ਨਹੀਂ ਖੇਡ ਸਕਣਗੇ। ਉਸ ਦੀ ਪਿੱਠ ਵਿੱਚ ਤੇਜ਼ ਦਰਦ ਹੈ ਅਤੇ ਛੇ ਮਹੀਨਿਆਂ ਲਈ ਬਾਹਰ ਰਹਿਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ: IND vs Sa 1st T20: ਰਾਹੁਲ ਅਤੇ ਸੂਰਿਆਕੁਮਾਰ ਯਾਦਵ ਨੇ ਕੀਤਾ ਕਮਾਲ, ਭਾਰਤ ਅੱਠ ਵਿਕਟਾਂ ਨਾਲ ਜਿੱਤਿਆ ਮੈਚ
ਬੁਮਰਾਹ ਨੇ ਆਸਟ੍ਰੇਲੀਆ ਖਿਲਾਫ ਦੋ ਟੀ-20 ਮੈਚ ਖੇਡੇ ਪਰ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਦਾ ਪਹਿਲਾ ਮੈਚ ਖੇਡਣ ਲਈ ਤਿਰੂਵਨੰਤਪੁਰਮ ਨਹੀਂ ਗਏ। ਰਵਿੰਦਰ ਜਡੇਜਾ ਤੋਂ ਬਾਅਦ ਬੁਮਰਾਹ ਵਿਸ਼ਵ ਕੱਪ ਤੋਂ ਖੁੰਝਣ ਵਾਲਾ ਦੂਜਾ ਭਾਰਤੀ ਖਿਡਾਰੀ ਹੈ। ਜਡੇਜਾ ਗੋਡੇ ਦੀ ਸਰਜਰੀ ਤੋਂ ਠੀਕ ਹੋ ਰਹੇ ਹਨ। (ਪੀਟੀਆਈ)