ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਇਕ ਤਸਵੀਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ 'ਚ ਧੋਨੀ ਨੂੰ ਪੁਲਸ ਦੀ ਵਰਦੀ 'ਚ ਦੇਖਿਆ ਜਾ ਸਕਦਾ ਹੈ। ਤਸਵੀਰ 'ਚ ਧੋਨੀ ਦੇ ਹੱਥ 'ਚ ਪਿਸਤੌਲ ਵੀ ਨਜ਼ਰ ਆ ਰਹੀ ਹੈ। ਅੱਧੀ ਦਰਜਨ ਪੁਲਿਸ ਮੁਲਾਜ਼ਮ ਵੀ ਬੰਦੂਕਾਂ ਲੈ ਕੇ ਧੋਨੀ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਤਸਵੀਰ ਨੂੰ ਦੇਖ ਕੇ ਲੱਗਦਾ ਹੈ ਕਿ ਧੋਨੀ ਦੀ ਟੀਮ ਕਿਸੇ ਮੋਰਚੇ 'ਤੇ ਜਾ ਰਹੀ ਹੈ। ਇਹ ਵੀ ਲੱਗਦਾ ਹੈ ਕਿ ਤਸਵੀਰ ਕਿਸੇ ਫਿਲਮ ਦੀ ਸ਼ੂਟਿੰਗ ਨਾਲ ਸਬੰਧਤ ਹੈ। ਦੂਜੇ ਪਾਸੇ ਧੋਨੀ ਨੂੰ ਪੁਲਸ ਦੀ ਵਰਦੀ 'ਚ ਦੇਖ ਕੇ ਪ੍ਰਸ਼ੰਸਕ ਵੀ ਹੈਰਾਨ ਹਨ।
ਹਾਲਾਂਕਿ, ਦੱਸਿਆ ਜਾ ਰਿਹਾ ਹੈ ਕਿ ਵਾਇਰਲ ਤਸਵੀਰ ਉਨ੍ਹਾਂ ਦੇ ਆਉਣ ਵਾਲੇ ਇਸ਼ਤਿਹਾਰਾਂ ਵਿੱਚੋਂ ਇੱਕ ਦੀ ਲੁੱਕ ਹੈ। ਟਵਿਟਰ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਯੂਜ਼ਰਸ ਕਈ ਕੈਪਸ਼ਨ ਵੀ ਦੇ ਰਹੇ ਹਨ। ਇਸ ਦੇ ਨਾਲ ਹੀ ਕੁਝ ਪ੍ਰਸ਼ੰਸਕ ਉਸ ਦੇ ਲੁੱਕ ਦੀ ਤਾਰੀਫ ਵੀ ਕਰ ਰਹੇ ਹਨ, ਦੱਸ ਦੇਈਏ ਕਿ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਭਾਰਤੀ ਫੌਜ ਦੀ ਪੈਰਾ ਫੋਰਸ ਵਿੱਚ ਲੈਫਟੀਨੈਂਟ ਕਰਨਲ ਦਾ ਆਨਰੇਰੀ ਰੈਂਕ ਦਿੱਤਾ ਗਿਆ ਹੈ। ਉਸ ਨੇ ਕਸ਼ਮੀਰ 'ਚ ਟ੍ਰੇਨਿੰਗ ਦੌਰਾਨ ਜਵਾਨਾਂ ਨਾਲ ਵੀ ਸਮਾਂ ਬਿਤਾਇਆ ਹੈ, ਇਸ ਦੇ ਨਾਲ ਹੀ ਪ੍ਰਸ਼ੰਸਕ ਹੁਣ ਮਹਿੰਦਰ ਸਿੰਘ ਧੋਨੀ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ। ਉਹ ਇੱਕ ਪੁਲਿਸ ਵਾਲੇ ਦੇ ਰੋਲ ਵਿੱਚ ਇੱਕ ਸੁਪਰ ਕਾਪ ਦੇ ਰੂਪ ਵਿੱਚ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ਮਹਿੰਦਰ ਸਿੰਘ ਧੋਨੀ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਹਨ, ਉਨ੍ਹਾਂ ਨੇ 15 ਅਗਸਤ 2020 ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਹਾਲਾਂਕਿ ਉਹ ਅਜੇ ਵੀ ਆਈਪੀਐਲ ਵਿੱਚ ਚੇਨਈ ਸੁਪਰ ਕਿੰਗਜ਼ ਟੀਮ ਦੇ ਕਪਤਾਨ ਹਨ। ਕਪਤਾਨੀ ਦੀ ਬਦੌਲਤ ਉਹ ਹੁਣ ਤੱਕ 4 ਵਾਰ ਚੇਨਈ ਸੁਪਰ ਕਿੰਗਜ਼ ਨੂੰ ਆਈ.ਪੀ.ਐੱਲ ਜੇਤੂ ਦਾ ਖਿਤਾਬ ਦਿਵਾ ਚੁੱਕਾ ਹੈ। ਸਾਲ 2022 ਵਿੱਚ ਉਨ੍ਹਾਂ ਨੇ ਚੇਨਈ ਟੀਮ ਦੀ ਕਪਤਾਨੀ ਛੱਡ ਦਿੱਤੀ ਸੀ। ਪਰ ਇਕ ਵਾਰ ਫਿਰ ਮਹਿੰਦਰ ਸਿੰਘ ਨੂੰ ਟੀਮ ਦੀ ਕਪਤਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਦੀ ਗੱਲ ਕਰੀਏ ਤਾਂ ਮਹਿੰਦਰ ਸਿੰਘ ਧੋਨੀ ਭਾਰਤ ਨੂੰ ਦੋ ਵਿਸ਼ਵ ਕੱਪ ਦਿਵਾ ਚੁੱਕੇ ਹਨ।
ਇਹ ਵੀ ਪੜ੍ਹੋ: Cricketer Rohit Sharma: ਕੌਣ ਹੈ ਕ੍ਰਿਕਟਰ ਭਰਤ, ਜਿਸਨੂੰ ਰੋਹਿਤ ਸ਼ਰਮਾ ਦੇ ਸਕਦੇ ਹਨ ਵੱਡਾ ਮੌਕਾ, ਪੜ੍ਹੋ ਪੂਰੀ ਖ਼ਬਰ