ਮੈਲਬੌਰਨ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਦਾ ਮੰਨਣਾ ਹੈ ਕਿ ਭਾਰਤ ਕੋਲ ਦੂਜੀਆਂ ਟੀਮਾਂ ਦੇ ਮੁਕਾਬਲੇ ਬਿਹਤਰ ਲਾਈਨਅੱਪ ਹੈ ਅਤੇ ਉਹ ਏਸ਼ੀਆ ਕੱਪ ਦੋ ਹਜ਼ਾਰ ਬਾਈ ਜਿੱਤਣ ਲਈ ਕਾਫੀ ਮਜ਼ਬੂਤ ਹੈ। ਇਸ ਦੇ ਨਾਲ ਹੀ ਕਿਹਾ ਕਿ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਟੂਰਨਾਮੈਂਟ ਦੇ ਆਪਣੇ ਸ਼ੁਰੂਆਤੀ ਮੈਚ ਵਿੱਚ ਪਾਕਿਸਤਾਨ ਖ਼ਿਲਾਫ਼ ਜਿੱਤ ਦਰਜ ਕਰੇਗੀ।
ਏਸ਼ੀਆ ਕੱਪ ਦੋ ਹਜ਼ਾਰ ਬਾਈ ਵਿੱਚ ਭਾਰਤ ਦਾ ਪਹਿਲਾ ਮੈਚ ਅਠਾਈ ਅਗਸਤ ਨੂੰ ਪਾਕਿਸਤਾਨ ਨਾਲ ਹੋਵੇਗਾ। ਪ੍ਰਸ਼ੰਸਕਾਂ ਦੇ ਨਾਲ ਨਾਲ ਭਾਰਤੀ ਖਿਡਾਰੀ ਵੀ ਇਸ ਮੈਚ ਦਾ ਬੇਸਬਰੀ ਨਾਲ ਇੰਤਜ਼ਾਰ ਕਰਨਗੇ। ਕਿਉਂਕਿ ਪਿਛਲੀ ਵਾਰ ਜਦੋਂ ਇਹ ਦੋਵੇਂ ਟੀਮਾਂ ਆਹਮੋ ਸਾਹਮਣੇ ਹੋਈਆਂ ਸਨ ਤਾਂ ਪਾਕਿਸਤਾਨ ਨੇ 10 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।
ਪੋਂਟਿੰਗ ਨੇ ਕਿਹਾ ਸਿਰਫ ਏਸ਼ੀਆ ਕੱਪ ਹੀ ਨਹੀਂ ਕਿਸੇ ਵੀ ਟੂਰਨਾਮੈਂਟ ਵਿੱਚ ਭਾਰਤ ਉੱਤੇ ਜਿੱਤ ਹਾਸਲ ਕਰਨਾ ਹਮੇਸ਼ਾ ਮੁਸ਼ਕਲ ਹੁੰਦਾ ਹੈ ਪਰ ਮੈਨੂੰ ਲੱਗਦਾ ਹੈ ਕਿ ਜਦੋਂ ਵੀ ਅਸੀਂ ਟੀ ਟਵੈਂਟੀ ਵਿਸ਼ਵ ਕੱਪ ਦੀ ਗੱਲ ਕਰਦੇ ਹਾਂ ਤਾਂ ਮੈਨੂੰ ਲੱਗਦਾ ਹੈ ਕਿ ਭਾਰਤ ਜ਼ਿਆਦਾ ਮਜ਼ਬੂਤ ਨਜ਼ਰ ਆ ਰਿਹਾ ਹੈ। ਉਹ ਹੋਰ ਟੀਮਾਂ ਨਾਲੋਂ ਬਿਹਤਰ ਹਨ ਅਤੇ ਮੈਨੂੰ ਲੱਗਦਾ ਹੈ ਕਿ ਭਾਰਤ ਏਸ਼ੀਆ ਕੱਪ ਜਿੱਤੇਗਾ।
ਇਹ ਵੀ ਪੜ੍ਹੋ ਜ਼ਿੰਬਾਬਵੇ ਦੌਰੇ ਦੌਰਾਨ ਲਕਸ਼ਮਣ ਹੋਣਗੇ ਭਾਰਤੀ ਟੀਮ ਦੇ ਮੁੱਖ ਕੋਚ
ਪੋਂਟਿੰਗ ਨੇ 28 ਅਗਸਤ ਨੂੰ ਹੋਣ ਵਾਲੇ ਮੈਚ ਬਾਰੇ ਕਿਹਾ ਮੈਂ ਪਾਕਿਸਤਾਨ ਖ਼ਿਲਾਫ਼ ਉਸ ਮੈਚ ਨੂੰ ਜਿੱਤਣ ਲਈ ਭਾਰਤ ਦੇ ਨਾਲ ਰਹਾਂਗਾ। ਮੈਂ ਪਾਕਿਸਤਾਨ ਨੂੰ ਨਜ਼ਰਅੰਦਾਜ਼ ਨਹੀਂ ਕਰ ਰਿਹਾ। ਜ਼ਿਕਰਯੋਗ ਹੈ ਕਿ ਏਸ਼ੀਆ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ 14 ਵਾਰ ਆਹਮੋ ਸਾਹਮਣੇ ਹੋਏ ਹਨ ਜਿਸ ਵਿੱਚ ਭਾਰਤ ਨੇ ਅੱਠ ਵਾਰ ਜਿੱਤ ਦਰਜ ਕੀਤੀ ਹੈ ਜਦਕਿ ਪਾਕਿਸਤਾਨ ਨੇ ਪੰਜ ਵਾਰ ਜਿੱਤ ਦਰਜ ਕੀਤੀ ਹੈ। ਇੱਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਹੈ।