ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਅਤੇ ਕਪਤਾਨ ਹਾਰਦਿਕ ਪੰਡਯਾ ਦੇ ਨਾਲ-ਨਾਲ ਉਪ-ਕਪਤਾਨ ਸੂਰਿਆਕੁਮਾਰ ਯਾਦਵ (T20 Match Against Sri Lanka) ਨੇ ਕਾਰ ਹਾਦਸੇ 'ਚ ਜ਼ਖਮੀ ਹੋਏ ਰਿਸ਼ਭ ਪੰਤ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ ਅਤੇ ਟੀਮ ਇੰਡੀਆ 'ਚ ਉਨ੍ਹਾਂ ਨੂੰ ਯਾਦ ਕਰਦੇ (Rishabh Pant accident news) ਹੋਏ ਜਲਦੀ ਤੋਂ ਜਲਦੀ ਠੀਕ ਹੋ ਕੇ ਸ਼ਾਮਲ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਟੀਮ ਦੇ ਹੋਰਨਾਂ ਖਿਡਾਰੀਆਂ ਨੇ ਵੀ ਉਸ ਦੇ ਜੁਝਾਰੂ ਰਵੱਈਏ ਅਤੇ ਖੇਡ ਭਾਵਨਾਵਾਂ ਨੂੰ ਯਾਦ ਕਰਦੇ ਹੋਏ ਜਲਦੀ ਤੋਂ ਜਲਦੀ ਟੀਮ ਨਾਲ ਖੇਡਣ ਦਾ ਸੁਨੇਹਾ ਦਿੱਤਾ।
ਸ਼੍ਰੀਲੰਕਾ ਦੇ ਨਾਲ ਟੀ-20 ਮੈਚਾਂ ਦੀ ਸੀਰੀਜ਼ ਸ਼ੁਰੂ ਕਰਨ ਤੋਂ ਪਹਿਲਾਂ ਟੀਮ ਇੰਡੀਆ (Rishabh Pant injured in road accident) ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਟੀਮ ਇੰਡੀਆ ਦੇ ਸੰਕਟ ਦੌਰਾਨ ਉਸ ਵੱਲੋਂ ਖੇਡੀ ਗਈ ਪਾਰੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਹਰ ਕੋਈ ਉਸ ਦੇ ਹੁਨਰ ਤੋਂ ਜਾਣੂ ਹੈ ਅਤੇ ਉਹ ਇਸ ਸੰਕਟ ਵਿੱਚ ਵੀ ਮਜ਼ਬੂਤੀ ਨਾਲ ਉਭਰੇਗਾ।
ਇਸ ਦੇ ਨਾਲ ਹੀ, ਕਪਤਾਨ ਹਾਰਦਿਕ ਪੰਡਯਾ ਅਤੇ ਉਪ ਕਪਤਾਨ ਸੂਰਿਆਕੁਮਾਰ ਯਾਦਵ ਨੇ ਵੀ ਉਨ੍ਹਾਂ ਨੂੰ ਅਜਿਹੀਆਂ ਹੀ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਸਾਥੀ ਕ੍ਰਿਕਟਰ ਯਜੁਵੇਂਦਰ ਚਾਹਲ, ਈਸ਼ਾਨ ਕਿਸ਼ਨ ਵਰਗੇ ਖਿਡਾਰੀਆਂ ਨੇ ਵੀ ਉਸ ਦੇ ਜਲਦੀ ਠੀਕ ਹੋਣ ਅਤੇ ਭਾਰਤ ਵਿੱਚ ਸ਼ਾਮਲ ਹੋਣ (Rishabh Pant accident news) ਲਈ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ ਹਨ।
-
💬 💬 You are a fighter. Get well soon 🤗 #TeamIndia wish @RishabhPant17 a speedy recovery 👍 👍 pic.twitter.com/oVgp7TliUY
— BCCI (@BCCI) January 3, 2023 " class="align-text-top noRightClick twitterSection" data="
">💬 💬 You are a fighter. Get well soon 🤗 #TeamIndia wish @RishabhPant17 a speedy recovery 👍 👍 pic.twitter.com/oVgp7TliUY
— BCCI (@BCCI) January 3, 2023💬 💬 You are a fighter. Get well soon 🤗 #TeamIndia wish @RishabhPant17 a speedy recovery 👍 👍 pic.twitter.com/oVgp7TliUY
— BCCI (@BCCI) January 3, 2023
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੁਆਰਾ ਲਗਭਗ 2 ਮਿੰਟ ਦਾ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ, ਜਿਸ ਵਿੱਚ ਸਾਰੇ ਖਿਡਾਰੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਗਈ ਹੈ।
ਦੱਸ ਦਈਏ ਕਿ ਬੀਤੇ ਸ਼ੁਕਰਵਾਰ 31 ਦਸੰਬਰ, 2022 ਨੂੰ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਰਿਸ਼ਭ ਪੰਤ ਦੀ ਕਾਰ ਦਿੱਲੀ ਤੋਂ ਘਰ ਪਰਤਦੇ ਸਮੇਂ ਵੱਡੀ ਹਾਦਸਾਗ੍ਰਸਤ ਹੋ ਗਈ। ਹਾਦਸਾ ਉੱਤਰਾਖੰਡ ਵਿਖੇ ਹਮਦਪੁਰ ਝੱਲ ਨੇੜੇ ਰੁੜਕੀ ਦੀ ਨਰਸਾਨ ਸਰਹੱਦ 'ਤੇ ਵਾਪਰਿਆ ਸੀ। ਇਸ ਤੋਂ ਬਾਅਦ ਉਹ (Cricketer Rishabh Pant injured in road accident) ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ: Reel ਬਣਾਉਣ ਦਾ ਜਾਨਲੇਵਾ ਸ਼ੌਂਕ: ਰੇਲਗੱਡੀ ਦੀ ਲਪੇਟ ਵਿੱਚ ਆਏ ਨੌਜਵਾਨ 2 ਦੀ ਮੌਤ, ਤੀਜੇ ਨੇ ਪੁਲ ਤੋਂ ਛਾਲ ਮਾਰ ਕੇ ਬਚਾਈ ਜਾਨ