ਹੈਦਰਾਬਾਦ: ਅੱਜ IPL ਨਿਲਾਮੀ ਦਾ ਦੂਜਾ ਅਤੇ ਆਖਰੀ ਦਿਨ ਹੈ। ਇਹ ਨਿਲਾਮੀ ਬੈਂਗਲੁਰੂ ਵਿੱਚ ਹੋ ਰਹੀ ਹੈ। ਬੀਤੇ ਦਿਨ ਨਿਲਾਮੀ ਦਾ ਪਹਿਲਾ ਦਿਨ ਸੀ ਜਿਸ ਵਿੱਚ ਮੁੰਬਈ ਇੰਡੀਅਨਜ਼ ਨੇ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੂੰ 15 ਕਰੋੜ 25 ਲੱਖ ਰੁਪਏ ਵਿੱਚ ਖ਼ਰੀਦਿਆ ਅਤੇ ਉਹ ਇਸ ਸੀਜ਼ਨ ਦੇ ਸਭ ਤੋਂ ਮਹਿੰਗੇ ਖਿਡਾਰੀ ਵੀ ਬਣ ਗਏ।
ਇੰਡੀਅਨ ਪ੍ਰੀਮੀਅਰ ਲੀਗ ਲਈ ਮੈਗਾ ਨਿਲਾਮੀ 12 ਫ਼ਰਵਰੀ ਨੂੰ ਸ਼ੁਰੂ ਹੋਈ ਸੀ। ਮੁੰਬਈ ਇੰਡੀਅਨਜ਼ ਨੇ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੂੰ 15 ਕਰੋੜ 25 ਲੱਖ ਰੁਪਏ ਵਿੱਚ ਖ਼ਰੀਦਿਆ ਅਤੇ ਉਹ ਇਸ ਸੀਜ਼ਨ ਦੇ ਸਭ ਤੋਂ ਮਹਿੰਗੇ ਖਿਡਾਰੀ ਵੀ ਬਣ ਗਏ। ਜ਼ਿਕਰਯੋਗ ਹੈ ਕਿ ਯੁਵਰਾਜ ਸਿੰਘ ਆਈਪੀਐਲ ਇਤਿਹਾਸ ਵਿੱਚ ਨਿਲਾਮੀ ਵਿੱਚ ਵਿਕਣ ਵਾਲੇ ਸਭ ਤੋਂ ਮਹਿੰਗੇ ਭਾਰਤੀ ਖਿਡਾਰੀ ਹਨ।
ਦੱਸ ਦੇਈਏ ਕਿ ਮੁੰਬਈ ਇੰਡੀਅਨਜ਼ ਤੋਂ ਇਲਾਵਾ ਪੰਜਾਬ ਕਿੰਗਜ਼, ਗੁਜਰਾਤ ਟਾਈਟਨਸ ਅਤੇ ਸਨਰਾਈਜ਼ਰਸ ਹੈਦਰਾਬਾਦ ਨੇ ਵੀ ਈਸ਼ਾਨ ਕਿਸ਼ਨ ਲਈ ਬੋਲੀ ਲਗਾਈ ਸੀ।
ਦੱਸ ਦਈਏ ਕਿ ਹੁਣ ਤੱਕ ਆਈਪੀਐਲ ਇਤਿਹਾਸ ਵਿੱਚ ਨਿਲਾਮੀ ਵਿੱਚ ਵਿਕਣ ਵਾਲਾ ਸਭ ਤੋਂ ਮਹਿੰਗਾ ਭਾਰਤੀ ਖਿਡਾਰੀ ਯੁਵਰਾਜ ਸਿੰਘ ਹੈ, ਜਿਸ ਨੂੰ 2015 ਵਿੱਚ ਦਿੱਲੀ ਕੈਪੀਟਲਸ ਨੇ 16 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ।
ਹੁਣ ਤੱਕ ਦੇ ਸਭ ਤੋਂ ਵੱਧ ਵਿਕਣ ਵਾਲੇ ਖਿਡਾਰੀਆਂ ਦੀ ਸੂਚੀ
- ਆਈਪੀਐਲ 2008: ਮਹਿੰਦਰ ਸਿੰਘ ਧੋਨੀ ਨੂੰ ਚੇਨਈ ਸੁਪਰ ਕਿੰਗਜ਼ ਨੇ 6 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ।
- ਆਈਪੀਐਲ 2009: ਕੇਵਿਨ ਪੀਟਰਸਨ ਨੂੰ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਅਤੇ ਐਂਡਰਿਊ ਫਲਿੰਟਾਫ ਨੂੰ ਚੇਨਈ ਸੁਪਰ ਕਿੰਗਜ਼ ਨੇ 7.55 ਕਰੋੜ ਰੁਪਏ ਵਿੱਚ ਖ਼ਰੀਦਿਆ।
- ਆਈਪੀਐਲ 2010: ਕੀਰੋਨ ਪੋਲਾਰਡ ਨੂੰ ਮੁੰਬਈ ਇੰਡੀਅਨਜ਼ ਨੇ ਖ਼ਰੀਦਿਆ। ਅਤੇ ਸ਼ੇਨ ਬਾਂਡ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 4.8 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ।
- ਆਈਪੀਐਲ 2011: ਗੌਤਮ ਗੰਭੀਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 11.04 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ।
- ਆਈਪੀਐਲ 2012: ਰਵਿੰਦਰ ਜਡੇਜਾ ਨੂੰ ਚੇਨਈ ਸੁਪਰ ਕਿੰਗਜ਼ ਨੇ 9.72 ਕਰੋੜ ਰੁਪਏ ਵਿੱਚ ਖ਼ਰੀਦਿਆ।
- ਆਈਪੀਐਲ 2013: ਗਲੇਨ ਮੈਕਸਵੈੱਲ ਨੂੰ ਮੁੰਬਈ ਇੰਡੀਅਨਜ਼ ਨੇ 5.3 ਕਰੋੜ ਰੁਪਏ ਵਿੱਚ ਖ਼ਰੀਦਿਆ।
- ਆਈਪੀਐਲ 2014: ਯੁਵਰਾਜ ਸਿੰਘ ਨੂੰ ਰਾਇਲ ਚੈਲੰਜਰਜ਼ ਬੰਗਲੌਰ ਨੇ 14 ਕਰੋੜ ਰੁਪਏ ਵਿੱਚ ਖ਼ਰੀਦਿਆ।
- ਆਈਪੀਐਲ 2015: ਯੁਵਰਾਜ ਸਿੰਘ ਨੂੰ ਦਿੱਲੀ ਕੈਪੀਟਲਸ ਨੇ 16 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ।
- ਆਈਪੀਐਲ 2016: ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਸ਼ੇਨ ਵਾਟਸਨ ਨੇ 9.5 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ।
- ਆਈਪੀਐਲ 2017: ਬੇਨ ਸਟੋਕਸ ਨੂੰ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨੇ 14.5 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ।
- ਆਈਪੀਐਲ 2018: ਬੇਨ ਸਟੋਕਸ ਨੂੰ ਰਾਜਸਥਾਨ ਰਾਇਲਸ ਨੇ 12.5 ਕਰੋੜ ਰੁਪਏ ਵਿੱਚ ਖ਼ਰੀਦਿਆ।
- ਆਈਪੀਐਲ 2019: ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ ਅਤੇ ਵਰੁਣ ਚੱਕਰਵਰਤੀ ਨੂੰ ਪੰਜਾਬ ਕਿੰਗਜ਼ ਨੇ 8.4 ਕਰੋੜ ਵਿੱਚ ਖ਼ਰੀਦਿਆ।
- ਆਈਪੀਐਲ 2020: ਪੈਟ ਕਮਿੰਸ ਨੂੰ ਕੋਲਕਾਤਾ ਨਾਈਟਰਜ਼ ਨੇ 155 ਰੁਪਏ ਵਿੱਚ ਖ਼ਰੀਦਿਆ।
- ਆਈਪੀਐਲ 2021: ਕ੍ਰਿਸ ਮੌਰਿਸ ਨੂੰ ਰਾਜਸਥਾਨ ਰਾਇਲਸ ਨੇ 16.25 ਕਰੋੜ ਰੁਪਏ 'ਚ ਖ਼ਰੀਦਿਆ ਅਤੇ IPL ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ।
ਇਹ ਵੀ ਪੜ੍ਹੋ: IPL Auction 2022: ਈਸ਼ਾਨ ਕਿਸ਼ਨ ਬਣਿਆ ਨਿਲਾਮੀ ਦਾ ਸਭ ਤੋਂ ਮਹਿੰਗਾ ਖਿਡਾਰੀ, 15.25 ਕਰੋੜ 'ਚ ਨਿਲਾਮੀ