ਬੀਜਿੰਗ : ਅੰਤਰ-ਰਾਸ਼ਟਰੀ ਮੁੱਕੇਬਾਜ਼ੀ ਸੰਘ (ਏਆਈਬੀਏ)ਦੇ ਮੁੱਖੀ ਗਫ਼ੁਰ ਰਹੀਮੋਵ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਹੀਮੋਵ ਅਸਤੀਫ਼ਾ ਅਜਿਹੇ ਸਮੇਂ ਦਿੱਤਾ ਹੈ ਜਦੋਂ ਐਤਵਾਰ ਨੂੰ ਅੰਤਰ-ਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਦੀ ਕਾਰਜ਼ਕਾਰੀ ਮੀਟਿੰਗ ਹੋਣੀ ਹੈ।
ਜਾਣਕਾਰੀ ਮੁਤਾਬਕ ਰਹੀਮੋਵ ਨੇ ਸੰਗਠਿਤ ਅਪਰਾਧ ਨਾਲ ਸਬੰਧ ਰੱਖਣ ਦੇ ਦੋਸ਼ਾਂ ਨੂੰ ਖ਼ਾਰਜ਼ ਕਰਦੇ ਹੋਏ ਸ਼ੁੱਕਰਵਾਰ ਸ਼ਾਮ ਨੂੰ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਸੀ।
ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ "ਮੈਂ ਪੁਸ਼ਟੀ ਕਰਦਾ ਹਾਂ ਕਿ ਮੇਰੇ ਵਿਰੁੱਧ ਦੋਸ਼ਾਂ ਨੂੰ ਬਣਾਇਆ ਗਿਆ ਸੀ ਅਤੇ ਇਹ ਰਾਜਨੀਤਿਕ ਤੋਂ ਪ੍ਰੇਰਿਤ ਅਤੇ ਝੂਠੇ ਸਨ। ਮੈਨੂੰ ਵਿਸ਼ਵਾਸ ਹੈ ਕਿ ਸੱਚਾਈ ਦੀ ਜਿੱਤ ਹੋਵੇਗੀ।
ਰਹੀਮੋਵ ਪਿਛਲੇ ਸਾਲ ਨਵੰਬਰ ਵਿੱਚ ਏਆਈਬੀਏ ਦੇ ਪ੍ਰਧਾਨ ਬਣੇ ਸਨ। ਉਹ ਇੱਕ ਵਪਾਰੀ ਹਨ ਅਤੇ ਅਮਰੀਕੀ ਅਧਿਕਾਰੀਆਂ ਨੇ ਉਨ੍ਹਾਂ 'ਤੇ ਸੰਗਠਿਤ ਅਪਰਾਧ ਨਾਲ ਸਬੰਧ ਰੱਖਣ ਦੇ ਦੋਸ਼ ਲਾਏ ਹਨ।