ETV Bharat / sports

Asian Games 2023: 50 ਮੀਟਰ ਰਾਈਫਲ ਮੁਕਾਬਲੇ 'ਚ ਪੰਜਾਬ ਦੀ ਧੀ ਸਿਫਤ ਸਮਰਾ ਨੇ ਦੇਸ਼ ਲਈ ਜਿੱਤਿਆ ਸੋਨ ਤਮਗਾ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ - ਸਿਫਤ ਕੌਰ ਸਮਰਾ

ਪੰਜਾਬ ਦੇ ਫਰੀਦਕੋਟ ਦੀ ਰਹਿਣ ਵਾਲੀ ਸਿਫਤ ਕੌਰ ਸਮਰਾ ਨੇ ਏਸ਼ੀਅਨ ਖੇਡਾਂ 2023 ਵਿੱਚ ਦੇਸ਼ ਦੀ ਝੋਲੀ 50 ਮੀਟਰ ਰਾਈਫਲ ਮੁਕਾਬਲੇ ਵਿੱਚ ਇੱਕ ਸੋਨੇ ਅਤੇ ਇੱਕ ਚਾਂਦੀ ਤਮਗਾ ਪਾਇਆ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Here) ਨੇ ਜੇਤੂ ਖਿਡਾਰਣ ਨੂੰ ਵਧਾਈ ਦਿੱਤੀ ਹੈ।

Faridkot's Sifat Kaur won gold and silver medals for India in the Asian Games 2023
Asian Games 2023: 50 ਮੀਟਰ ਰਾਈਫਲ ਮੁਕਾਬਲੇ 'ਚ ਪੰਜਾਬ ਦੀ ਧੀ ਸਿਫਤ ਕੌਰ ਨੇ ਦੇਸ਼ ਲਈ ਜਿੱਤਿਆ ਸੋਨ ਤਮਗਾ,ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
author img

By ETV Bharat Punjabi Team

Published : Sep 27, 2023, 11:39 AM IST

Updated : Sep 27, 2023, 8:06 PM IST

ਚੰਡੀਗੜ੍ਹ: ਚੀਨ ਦੇ ਹਾਂਗਜ਼ੂ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਏਸ਼ੀਆਈ ਖੇਡਾਂ ਦੇ ਤੀਜੇ ਦਿਨ ਭਾਰਤ ਨੇ 1 ਸੋਨ ਤਮਗੇ ਸਮੇਤ 3 ਤਮਗੇ ਜਿੱਤੇ। ਭਾਰਤ ਨੇ 3 ਦਿਨਾਂ ਵਿੱਚ ਕੁੱਲ 14 ਤਮਗੇ ਜਿੱਤੇ ਸਨ। ਹੁਣ ਭਾਰਤ ਦੇ ਖਾਤੇ ਵਿੱਚ ਚੌਥੇ ਦਿਨ ਦਾ ਪਹਿਲਾ ਤਮਗਾ ਜੁੜ ਗਿਆ ਹੈ। ਦੱਸ ਦਈਏ ਦੇਸ਼ ਲਈ ਪੰਜਾਬ ਦੀ ਧੀ ਸਿਫਤ ਕੌਰ ਸਮਰਾ (Sifat Samra won the gold medal) ਨੇ ਕਮਾਲ ਕਰਦਿਆਂ ਵਿਅਕਤੀਗਤ ਵਰਗ ਵਿੱਚ ਸੋਨ ਤਮਗਾ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗਾ ਹਾਸਿਲ ਕੀਤਾ ਹੈ। ਭਾਰਤ ਨੇ 27 ਸਤੰਬਰ ਨੂੰ ਦਿਨ ਦਾ ਆਪਣਾ ਪਹਿਲਾ ਚਾਂਦੀ ਦਾ ਤਮਗਾ ਜਿੱਤਿਆ ਸੀ। ਇਹ ਚਾਂਦੀ ਦਾ ਤਮਗਾ ਸਿਫਤ ਕੌਰ ਸਮਰਾ, ਆਸ਼ੀ ਚੌਕਸੇ ਅਤੇ ਮਾਨਿਨੀ ਕੌਸ਼ਿਕ ਦੀ ਤਿਕੜੀ ਨੇ 50 ਮੀਟਰ ਰਾਈਫਲ 3ਪੀ ਟੀਮ ਈਵੈਂਟ ਵਿੱਚ ਜਿੱਤਿਆ। ਭਾਰਤ ਲਈ ਇਹ 15ਵਾਂ ਤਮਗਾ ਹੈ। ਹੁਣ ਭਾਰਤ ਦੇ ਖਾਤੇ 'ਚ ਕੁੱਲ 15 ਮੈਡਲ ਹਨ, ਜਿਨ੍ਹਾਂ 'ਚ ਚਾਰ ਦਿਨਾਂ ਦੇ ਮੈਡਲ ਸ਼ਾਮਲ ਹਨ।

  • 🥈🇮🇳 Team India Shines Bright 🇮🇳🥈

    Incredible marksmanship on display! 🎯👏

    Congratulations to our phenomenal trio, @SiftSamra, Manini Kaushik, and Ashi Chouksey, on their stellar performance in the 50m Rifle 3 Positions Women's Team event! 🥈👩🎯

    Very well done, girls!!… pic.twitter.com/wTC9e3XwVz

    — SAI Media (@Media_SAI) September 27, 2023 " class="align-text-top noRightClick twitterSection" data=" ">

ਖੇਡ ਮੰਤਰੀ ਨੇ ਦਿੱਤੀ ਵਧਾਈ: ਫਰੀਦਕੋਟ ਦੀ ਰਹਿਣ ਵਾਲੀ ਸਿਫਤ ਸਮਰਾ ਨੇ 50 ਮੀਟਰ ਰਾਈਫਲ ਈਵੈਂਟ (50 meter rifle event) ਵਿੱਚ ਦੇਸ਼ ਦੀ ਝੋਲੀ ਵਿਅਕਤੀ ਗਤ ਵਰਗ ਵਿੱਚ ਸੋਨਾ ਦੇ ਤਮਗਾ ਅਤੇ ਟੀਮ ਵਰਗ ਵਿੱਚ ਚਾਂਦੀ ਤਮਗਾ ਪਾਇਆ। ਇਸ ਤੋਂ ਬਾਅਦ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਸ਼ਲ ਮੀਡੀਆ ਪਲੇਟਫਾਰ X ਰਾਹੀਂ ਜੇਤੂ ਖਿਡਾਰਣ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੂਰੇ ਪੰਜਾਬ ਸਮੇਤ ਦੇਸ਼ ਨੂੰ ਸਿਫਤ ਕੌਰ ਸਮਰਾ ਉੱਤੇ ਮਾਣ ਹੈ। (Sifat Kaur won gold and silver medals)

  • ਸਾਡੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਸਿਫ਼ਤ ਨੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵਿਅਕਤੀਗਤ ਵਰਗ ਵਿੱਚ ਨਵੇਂ ਵਿਸ਼ਵ ਰਿਕਾਰਡ ਨਾਲ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਸਾਡੀ ਹੋਣਹਾਰ… pic.twitter.com/aDYVP1U3aS

    — Gurmeet Singh Meet Hayer (@meet_hayer) September 27, 2023 " class="align-text-top noRightClick twitterSection" data=" ">

ਸਾਡੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਸਿਫ਼ਤ ਨੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵਿਅਕਤੀਗਤ ਵਰਗ ਵਿੱਚ ਨਵੇਂ ਵਿਸ਼ਵ ਰਿਕਾਰਡ ਨਾਲ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਸਾਡੀ ਹੋਣਹਾਰ ਨਿਸ਼ਾਨੇਬਾਜ਼ ਨੂੰ ਬਹੁਤ-ਬਹੁਤ ਮੁਬਾਰਕਾਂ।..ਗੁਰਮੀਤ ਸਿੰਘ ਮੀਤ ਹੇਅਰ,ਖੇਡ ਮੰਤਰੀ,ਪੰਜਾਬ

ਵੱਖ-ਵੱਖ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ: ਦੱਸ ਦੇਈਏ ਏਸ਼ੀਆਈ ਖੇਡਾਂ 2023 ਵਿੱਚ ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ ਕਈ ਮੈਡਲ ਦੇਸ਼ ਦੀ ਝੋਲੀ ਵਿੱਚ ਪਾਏ ਹਨ। ਭਾਰਤੀ ਮਹਿਲਾ ਕ੍ਰਿਕਟ ਟੀਮ (Indian women cricket team) ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ ਸੀ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ, ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਅਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਨਾਲ ਸਬੰਧਤ ਹਨ। ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।

Last Updated : Sep 27, 2023, 8:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.