ਚੰਡੀਗੜ੍ਹ: ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਰਿਹਾਇਸ਼ ਉਤੇ ਪੁਰਸ਼ਾਂ ਦੇ ਹਾਕੀ ਵਿਸ਼ਵ ਕੱਪ ਦੀ ਟਰਾਫੀ ਦਾ(Welcome to the hockey world cup trophy) ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਾਕੀ ਦੇ ਮੈਦਾਨ ਵਿਚ ਹਮੇਸ਼ਾ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੁਨੀਆ ਭਰ ਵਿਚ ਸੂਬੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਪਿਛਲੇ ਸਾਲ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ 41 ਸਾਲਾਂ ਬਾਅਦ ਓਲੰਪਿਕ ਵਿੱਚ ਤਮਗਾ ਜਿੱਤਿਆ (Medal in Olympics after 41 years) ਅਤੇ ਇਸ ਟੀਮ ਵਿਚ ਜੇਤੂ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 11 ਖਿਡਾਰੀ ਸੂਬੇ ਨਾਲ ਸਬੰਧਤ ਸਨ।
ਮੈਡਲ ਦੇਸ਼ ਦੀ ਝੋਲੀ: 1975 ਵਿੱਚ ਇਕਲੌਤਾ ਵਿਸ਼ਵ ਕੱਪ ਜਿੱਤਣ (The only World Cup in 1975) ਵਾਲੀ ਭਾਰਤੀ ਟੀਮ ਦੀ ਕਪਤਾਨੀ ਵੀ ਪੰਜਾਬ ਦੇ ਅਜੀਤਪਾਲ ਸਿੰਘ ਕੋਲ ਸੀ। ਅਗਲੇ ਮਹੀਨੇ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਵਿਸ਼ਵ ਕੱਪ ਦੀ ਟੀਮ ਦੇ ਕੈਂਪ ਵਿੱਚ ਵੀ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਦੇ ਹਨ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਸ ਜੇਤੂ ਸਫ਼ਰ ਨੂੰ ਜਾਰੀ ਰੱਖਣ ਦੀ ਲੋੜ ਹੈ ਤਾਂ ਕਿ ਭਵਿੱਖ ਵਿਚ ਹੋਰ ਮੈਡਲ ਦੇਸ਼ ਦੀ ਝੋਲੀ ਪਾਏ ਜਾ ਸਕਣ।
ਹਾਕੀ ਸਾਡੀ ਕੌਮੀ ਖੇਡ: ਮੁੱਖ ਮੰਤਰੀ ਨੇ ਦੁੱਖ ਜਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਅਵੇਸਲੇਪਣ ਨਾਲ ਹਾਕੀ ਸਾਡੀ ਕੌਮੀ ਖੇਡ (Hockey is our national sport) ਹੋਣ ਦੇ ਬਾਵਜੂਦ ਖੇਡ ਮੈਦਾਨ ਵਿਚ ਪਛੜਦੀ ਰਹੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦਿਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਸਬੰਧ ਵਿਚ ਵੱਡੇ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਖੇਡਾਂ ਖਾਸ ਕਰਕੇ ਹਾਕੀ ਨੂੰ ਪ੍ਰਫੁੱਲਤ ਕਰਕੇ ਨਸ਼ਿਆਂ ਵਰਗੀ ਅਲਾਮਤ ਦਾ ਖਾਤਮਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ: Bangladesh vs India 1st Test: ਟੀਮ ਇੰਡੀਆ ਦੀ ਪਹਿਲੀ ਪਾਰੀ 404 ਦੌੜਾਂ ਤੱਕ ਸੀਮਿਤ, ਬੰਗਲਾਦੇਸ਼ ਨੂੰ ਲੱਗੇ ਝਟਕੇ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹਾਕੀ ਦੀ ਸੁਰਜੀਤੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਸਮਰੱਥਾ ਨੂੰ ਖੇਡਾਂ ਦੇ ਖੇਤਰ ਵਾਲੇ ਲਾਉਣ ਲਈ ਹਰੇਕ ਯਤਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹਰੇਕ ਪੰਜਾਬੀ ਦੇ ਸੁਹਿਰਦ ਯਤਨਾਂ ਨਾਲ ਹਾਕੀ ਸੁਰਜੀਤੀ ਦੇ ਰਾਹ ਪੈ ਜਾਵੇਗੀ।