ਚੰਡੀਗੜ੍ਹ: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਨੇ ਸਰਕਾਰ ਨੂੰ 15 ਜੂਨ ਯਾਨੀ ਅੱਜ ਤੱਕ ਦਾ ਅਲਟੀਮੇਟਮ ਦਿੱਤਾ ਹੈ। ਪਹਿਲਵਾਨ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਸਰਕਾਰ 15 ਜੂਨ ਤੱਕ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਸਖਤ ਕਾਰਵਾਈ ਕਰੇ ਨਹੀਂ ਤਾਂ ਉਹ ਫਿਰ ਤੋਂ ਧਰਨੇ 'ਤੇ ਬੈਠਣ ਲਈ ਮਜਬੂਰ ਹੋਣਗੇ।
ਪਹਿਲਵਾਨਾਂ ਨੇ 7 ਜੂਨ ਨੂੰ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ ਕੀਤੀ ਸੀ: ਪਿਛਲੇ ਹਫ਼ਤੇ 7 ਜੂਨ ਨੂੰ ਪਹਿਲਵਾਨਾਂ ਨੇ ਇਸ ਮੁੱਦੇ ਨੂੰ ਲੈ ਕੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਸੀ। ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਬਜਰੰਗ ਪੂਨੀਆ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ 15 ਜੂਨ ਤੱਕ ਪੁਲਸ ਜਾਂਚ ਪ੍ਰਕਿਰਿਆ ਪੂਰੀ ਕਰਨ ਦਾ ਭਰੋਸਾ ਦਿੱਤਾ ਹੈ। ਕੇਂਦਰੀ ਖੇਡ ਮੰਤਰੀ ਦੇ ਭਰੋਸੇ ’ਤੇ ਪਹਿਲਵਾਨ ਸਹਿਮਤ ਹੋ ਗਏ ਸਨ। ਪਹਿਲਵਾਨਾਂ ਨੇ ਕੇਂਦਰੀ ਖੇਡ ਮੰਤਰੀ ਤੋਂ ਇਸ ਮਾਮਲੇ ਵਿੱਚ 15 ਜੂਨ ਤੱਕ ਚਾਰਜਸ਼ੀਟ ਦਾਖ਼ਲ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ 3 ਜੂਨ ਦੀ ਰਾਤ ਨੂੰ ਪਹਿਲਵਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।
ਮੰਗਾਂ ਨਾ ਮੰਨੇ ਜਾਣ 'ਤੇ ਪਹਿਲਵਾਨ ਫਿਰ ਬੈਠਣਗੇ ਧਰਨੇ 'ਤੇ!: ਹੁਣ ਪਹਿਲਵਾਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਸਰਕਾਰ ਵੱਲੋਂ ਦਿੱਤਾ ਗਿਆ ਭਰੋਸਾ ਪੂਰਾ ਨਾ ਹੋਇਆ ਤਾਂ ਪਹਿਲਵਾਨ ਇੱਕ ਵਾਰ ਫਿਰ ਧਰਨੇ 'ਤੇ ਬੈਠਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਪਹਿਲਵਾਨਾਂ ਨੂੰ ਦਿੱਤਾ ਭਰੋਸਾ ਕਿੰਨਾ ਚਿਰ ਕਾਇਮ ਰਹਿੰਦਾ ਹੈ।
- Good News For Fans Of KL Rahul : ਰਾਹੁਲ ਦੀ ਸਫਲ ਸਰਜਰੀ ਤੋਂ ਬਾਅਦ ਭਾਰਤੀ ਟੀਮ 'ਚ ਵਾਪਸੀ ਦੀ ਤਿਆਰੀ
- Lionel Messi At Beijing Airport : ਚੀਨੀ ਪੁਲਿਸ ਨੇ ਫੁੱਟਬਾਲ ਸਟਾਰ ਮੇਸੀ ਨੂੰ ਬੀਜ਼ਿੰਗ ਏਅਰਪੋਰਟ 'ਤੇ ਲਿਆ ਹਿਰਾਸਤ 'ਚ, ਵਜ੍ਹਾ ਜਾਣ ਕੇ ਸਭ ਹੋਏ ਹੈਰਾਨ
- Gangster Lawrence Bishnoi: ਰਾਤ ਇੱਕ ਵਜੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡ ਗਈ ਦਿੱਲੀ ਪੁਲਿਸ
ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ: ਤੁਹਾਨੂੰ ਦੱਸ ਦੇਈਏ ਕਿ ਪਹਿਲਵਾਨ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ 18 ਜਨਵਰੀ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਸ਼ੁਰੂ ਕੀਤਾ ਸੀ। ਓਲੰਪਿਕ ਤਮਗਾ ਜੇਤੂ ਪਹਿਲਵਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬ੍ਰਿਜ ਭੂਸ਼ਣ ਸਿੰਘ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾਂਦਾ। ਉਦੋਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ।
ਇਹ ਹਨ ਪਹਿਲਵਾਨਾਂ ਦੀਆਂ ਮੰਗਾਂ : ਪਹਿਲਵਾਨਾਂ ਦੀ ਪਹਿਲੀ ਮੰਗ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤੋਂ ਇਲਾਵਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਭਾਰਤੀ ਕੁਸ਼ਤੀ ਫੈਡਰੇਸ਼ਨ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ ਵੀ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ। ਇਸ ਦੇ ਨਾਲ ਹੀ ਪਹਿਲਵਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਜਲਦੀ ਵਾਪਸ ਲਏ ਜਾਣ ਅਤੇ ਮਹਿਲਾ ਨੂੰ ਕੁਸ਼ਤੀ ਫੈਡਰੇਸ਼ਨ ਦੀ ਪ੍ਰਧਾਨ ਬਣਾਇਆ ਜਾਵੇ।