ਨਵੀਂ ਦਿੱਲੀ: ਟੋਕਿਓ ਉਲੰਪਿਕ(Tokyo Olympics) 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਮਨੀਪੁਰ ਦੀ ਸਰਕਾਰ ਵਲੋਂ 1 ਕਰੋੜ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਮੀਰਾਬਾਈ ਚਾਨੂੰ ਨੇ ਟੋਕਿਓ ਉਲੰਪਿਕਸ 'ਚ ਭਲਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਮੀਰਾਬਾਈ ਚਾਨੂੰ ਨੇ ਚਾਂਦੀ ਦਾ ਤਗਮਾ ਜਿੱਤ ਕੇ ਓਲੰਪਿਕ ਖੇਡਾਂ ਵਿੱਚ ਭਾਰਤ ਦਾ ਖਾਤਾ ਖੋਲ੍ਹਿਆ ਹੈ। 49 ਕਿਲੋ ਵਰਗ 'ਚ ਮੀਰਾਬਾਈ ਚਾਨੂੰ ਨੇ ਵੇਟਲਿਫਟਿੰਗ ਵਿੱਚ ਆਪਣੀ ਪਹਿਲੀ ਕੋਸ਼ਿਸ਼ 'ਚ 110 ਕਿਲੋਗ੍ਰਾਮ ਭਾਰ ਚੁੱਕਿਆ। ਦੂਜੀ ਕੋਸ਼ਿਸ਼ ਵਿੱਚ, ਮੀਰਾਬਾਈ ਚਾਨੂ 115 ਕਿੱਲੋ ਚੁੱਕਣ ਦੀ ਕੋਸ਼ਿਸ਼ ਕੀਤੀ ਅਤੇ ਉਹ ਇਸ ਵਿੱਚ ਸਫਲ ਹੋਈ।
ਉਸ ਦੇ ਤਗਮਾ ਜਿੱਤਣ ਮਗਰੋਂ ਸਾਰੇ ਦੇਸ਼ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ। ਮੀਰਾਬਾਈ ਚਾਨੂੰ ਨੇ ਆਪਣੀ ਕਾਮਯਾਬੀ ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਮੀਰਾਬਾਈ ਚਾਨੂ ਦੀ ਕਾਮਯਾਬੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ: ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਗੋਲਡ ਮੈਡਲ