ਅੰਮ੍ਰਿਤਸਰ: ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਬਿਆਸ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਦੌਰਾਨ ਬੱਸ ਨਾਲ ਟਕਰਾਉਣ ਕਾਰਣ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ।
ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਿਆਸ ਦੇ SHO ਇੰਸਪੈਕਟਰ ਹਰਜੀਤ ਸਿੰਘ ਖਹਿਰਾ ਨੇ ਕਿਹਾ ਕਿ ਅਚਾਨਕ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਅਕਾਸ਼ਦੀਪ ਸਿੰਘ ਵਾਸੀ ਵਜੀਰ ਭੁੱਲਰ ਦੀ ਮੌਤ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਬੱਸ ਡਰਾਈਵਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਉਣ ਲਈ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਮੋਰਚਰੀ ਵਿੱਚ ਰੱਖਿਆ ਗਿਆ ਹੈ।
ਜਾਣਕਾਰੀ ਮੁਤਾਬਿਕ ਸੜਕ ਹਾਦਸੇ ਦੌਰਾਨ ਘਟਨਾ ਦਾ ਸ਼ਿਕਾਰ ਹੋਇਆ ਮ੍ਰਿਤਕ ਨੌਜਵਾਨ ਘਰ ਤੋਂ ਕਿਸੇ ਕੰਮ ਲਈ ਬਿਆਸ ਨੂੰ ਆਇਆ ਸੀ ਕਿ ਇਸ ਦੌਰਾਨ ਘਰ ਵਾਪਿਸ ਜਾਂਦੇ ਹੋਏ ਉਸ ਨਾਲ ਇਹ ਹਾਦਸਾ ਵਾਪਰ ਗਿਆ ਅਤੇ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੇ ਰਿਵਾਰਕ ਮੈਂਬਰ ਬਿਆਸ ਪੁੱਜੇ ਤੇ ਨੌਜਵਾਨ ਨੂੰ ਉਸ ਸਮੇਂ ਨੇੜਲੇ ਇੱਕ ਚੈਰੀਟੇਬਲ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਐਕਟਿਵਾ ਨੂੰ ਲੈ ਕੇ ਹੋਇਆ ਝਗੜਾ, ਦੇਖੋ ਕੀ ਵਾਪਰੀ ਘਟਨਾ...