ETV Bharat / state

ਜਲ੍ਹਿਆਂਵਾਲਾ ਬਾਗ਼ ਸਾਕੇ ਦੀ 100ਵੀਂ ਵਰ੍ਹੇਗੰਢ ਅੱਜ, ਉਪ ਰਾਸ਼ਟਰਪਤੀ ਨੇ ਜਾਰੀ ਕੀਤਾ ਯਾਦਗਾਰੀ ਸਿੱਕਾ - ਅੰਮ੍ਰਿਤਸਰ

ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਨੂੰ 100 ਸਾਲ ਪੂਰੇ ਹੋ ਗਏ ਹਨ ਜਿਸ ਨੂੰ ਵੇਖਦੇ ਹੋਏ ਜਲ੍ਹਿਆਂਵਾਲਾ ਬਾਗ਼ 'ਚ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਸ਼ਹੀਦਾਂ ਦੀ ਯਾਦ 'ਚ ਯਾਦਗਾਰੀ 100 ਦਾ ਸਿੱਕਾ ਤੇ ਡਾਕ ਟਿਕਟ ਜਾਰੀ ਕੀਤਾ। ਦੱਸ ਦਈਏ ਉਪ ਰਾਸ਼ਟਰਪਤੀ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ਼ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਰਾਹੁਲ ਗਾਂਧੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਜਲੀ
author img

By

Published : Apr 13, 2019, 9:02 AM IST

Updated : Apr 13, 2019, 6:02 PM IST

ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ਼ ਸਾਕੇ ਨੂੰ 100 ਸਾਲ ਪੂਰੇ ਹੋ ਜਾਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਰਾਜਪਾਲ ਵੀਪੀ ਸਿੰਘ ਬਦਨੌਰ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਜਲ੍ਹਿਆਂਵਾਲਾ ਬਾਗ ਪੁੱਜੇ ਅਤੇ ਸ਼ਹੀਦਾਂ ਨੂੰ ਸ਼ਰਧਾ ਦਾ ਫੁੱਲ ਭੇਂਟ ਕੀਤੇ।

  • Remembering the martyrs of Jallianwala Bagh Massacre on the centenary of the most gruesome incident in Indian history. The sacrifice and valour of the martyrs of this tragedy will never be forgotten by. The nation remains indebted to them. #JallianwalaBaghCentenary pic.twitter.com/Mf6yDAnmLK

    — Capt.Amarinder Singh (@capt_amarinder) April 13, 2019 " class="align-text-top noRightClick twitterSection" data=" ">
  • ਮੇਰੇ ਲਈ ਇਹ ਭਾਵੁਕ ਪਲ ਹਨ ਕਿ ਭਲਕੇ ਜਲਿਆਂਵਾਲਾ ਬਾਗ ਖੂਨੀ ਸਾਕੇ ਨੂੰ ਪੂਰੇ 100 ਹੋਣ ਜਾ ਰਹੇ ਹਨ ਤੇ ਅੱਜ ਸ਼ਹੀਦਾਂ ਦੀ ਯਾਦ ਵਿੱਚ ਕੈਂਡਲ ਮਾਰਚ ਦਾ ਹਿੱਸਾ ਬਣਨ ਲਈ ਅੰਮ੍ਰਿਤਸਰ ਪਹੁੰਚਿਆ ਹਾਂ। ਇਨ੍ਹਾਂ ਸ਼ਹੀਦਾਂ ਦੀ ਇਸ ਲਾਸਾਨੀ ਸ਼ਹਾਦਤ ਦਾ ਦਰਦ ਰਹਿੰਦੀ ਜ਼ਿੰਦਗੀ ਤੱਕ ਸਾਡੇ ਦਿਲਾਂ ‘ਚ ਰਹੇਗਾ। https://t.co/dFBaxQWaMK

    — Capt.Amarinder Singh (@capt_amarinder) April 12, 2019 " class="align-text-top noRightClick twitterSection" data=" ">

ਇਸ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨਰ ਜਲ੍ਹਿਆਂਵਾਲਾ ਬਾਗ਼ ਪੁੱਜੇ ਅਤੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਬੀਤੇ ਦਿਨ ਇੱਕ ਕੈਂਡਲ ਮਾਰਚ ਕੱਢਿਆ ਗਿਆ ਜਿਸ ਵਿੱਚ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਿੱਸਾ ਲਿਆ। ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਉਪ ਰਾਸ਼ਟਰਪਤੀ ਨੇ ਜਾਰੀ ਕੀਤਾ ਸਿੱਕਾ ਤੇ ਡਾਕ ਟਿਕਟ

ਜਲ੍ਹਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ’ਤੇ ਸਰਕਾਰ ਵਲੋਂ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ ਗਿਆ। ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੰਮ੍ਰਿਤਸਰ ’ਚ ਜਲ੍ਹਿਆਂਵਾਲਾ ਬਾਗ਼ ਯਾਦਗਾਰੀ ਸਥਾਨ ’ਤੇ ਸ਼ਹੀਦਾਂ ਦੀ ਯਾਦ ’ਚ 100 ਰੁਪਏ ਦਾ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। ਉੱਪ ਰਾਸ਼ਟਰਪਤੀ ਨੇ ਅੰਮ੍ਰਿਤਸਰ ’ਚ ਇਨ੍ਹਾਂ ਸ਼ਹੀਦਾਂ ਦੀ ਯਾਦ ’ਚ ਇੱਕ ਨੁਮਾਇਸ਼ ਦਾ ਉਦਘਾਟਨ ਵੀ ਕੀਤਾ।

  • Paying tributes to martyrs of #JallianwalaBagh by placing a wreath on the memorial on 100th anniversary of Jallianwala massacre, the darkest chapter of British rule. On this day, 100 years ago a peaceful gathering was fired upon, leaving several hundred dead & many more wounded. pic.twitter.com/4vNwupn0Nn

    — VicePresidentOfIndia (@VPSecretariat) April 13, 2019 " class="align-text-top noRightClick twitterSection" data=" ">

ਮਹਾਤਮਾ ਗਾਂਧੀ ਦੇ ਖਾਸ ਦੋਸਤ ਕਰਨਗੇ ਸ਼ਿਰਕਤ

ਮਿਲੀ ਜਾਣਕਾਰੀ ਅਨੁਸਾਰ ਇਸ ਸਮਾਗਮ 'ਚ ਇਕ ਵਿਸ਼ੇਸ਼ ਮਹਿਮਾਨ ਨੇ ਵੀ ਸ਼ਿਰਕਤ ਕੀਤੀ ਜੋ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਖਾਸ ਦੋਸਤ ਮੌਲਾਨਾ ਅਬਦੁਲ ਬਾਰੀ ਫਿਰੰਗੀ ਮਾਹਲੀ ਦੀ ਚੌਥੀ ਪੀੜੀ ਹੈ। ਇਸ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ’ਚ 13 ਅਪ੍ਰੈਲ 1919 ਨੂੰ ਅੰਗਰੇਜ਼ਾਂ ਨੇ ਨਿਹੱਥੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਸੈਂਕੜੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।

Intro:Body:

mxdvdmv

Conclusion:
Last Updated : Apr 13, 2019, 6:02 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.