ETV Bharat / state

ਸ਼੍ਰੋਮਣੀ ਕਮੇਟੀ ਵੱਲੋਂ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸ਼ੁਰੂ

ਐਸਜੀਪੀਸੀ ਵੱਲੋਂ ਸਥਾਪਨਾ ਦੇ ਸ਼ਤਾਬਦੀ ਸਮਾਗਮ ਸਜਾਉਣ ਲਈ ਤਿਆਰੀਆਂ ਅਰੰਭ ਦਿੱਤੀਆਂ ਹਨ। 15 ਨਵੰਬਰ ਨੂੰ ਮਨਾਏ ਜਾ ਰਹੇ ਸ਼ਤਾਬਦੀ ਸਮਾਗਮ ਸਬੰਧੀ ਸ਼ਨੀਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਵੱਖ-ਵੱਖ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।

ਸ਼੍ਰੋਮਣੀ ਕਮੇਟੀ ਵੱਲੋਂ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸ਼ੁਰੂ
ਸ਼੍ਰੋਮਣੀ ਕਮੇਟੀ ਵੱਲੋਂ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸ਼ੁਰੂ
author img

By

Published : Nov 7, 2020, 3:57 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਦੀ ਰੌਸ਼ਨੀ ਵਿਚ ਸ਼ਤਾਬਦੀ ਸਮਾਗਮ ਸਜਾਉਣ ਲਈ ਤਿਆਰੀਆਂ ਜਾਰੀ ਹਨ। ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ 15 ਨਵੰਬਰ 2020 ਨੂੰ ਆ ਰਿਹਾ ਹੈ, ਜਿਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ਼ਨੀਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਵੱਖ-ਵੱਖ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਭਾਈ ਲੌਂਗੋਵਾਲ ਨੇ ਕਿਹਾ ਕਿ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ 15 ਨਵੰਬਰ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਈ ਜਾਵੇਗੀ, ਜਿਸ ਦੌਰਾਨ ਸਮਾਗਮਾਂ ਵਿੱਚ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਉਭਾਰਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸ਼ੁਰੂ

ਸ੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ 15 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਣਗੇ। ਉਪਰੰਤ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਸਿੱਖ ਸ਼ਖਸ਼ੀਅਤਾਂ ਸ਼ਾਮਲ ਹੋਣਗੀਆਂ।

ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਦੀ ਦੇ ਸਫ਼ਰ ਦੌਰਾਨ ਜਿਥੇ ਕੌਮੀ ਮਸਲਿਆਂ ਦੀ ਪੈਰਵਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ ਦਾ ਪੰਥਕ ਮਰਿਯਾਦਾ ਅਨੁਸਾਰ ਪ੍ਰਬੰਧ ਚਲਾਉਣ, ਵਿਦਿਆ ਦੇ ਖੇਤਰ ਵਿੱਚ ਵੱਡੀ ਭੂਮਿਕਾ ਨਿਭਾਉਣ ਤੋਂ ਇਲਾਵਾ ਸਮਾਜ ਭਲਾਈ ਅਤੇ ਸੇਵਾ ਦੇ ਖੇਤਰ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ।

ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਅਤੇ ਕਾਰਜਾਂ ਨੂੰ ਰੂਪਮਾਨ ਕਰਨ ਲਈ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਬੀਤੇ ਦਿਨ ਚਿੱਤਰਕਲਾ ਕਾਰਜਸ਼ਾਲਾ ਨਾਲ ਕੀਤੀ ਗਈ ਹੈ, ਜਿਸ ਵਿੱਚ ਪੰਜਾਬ ਭਰ ਦੇ 31 ਚਿੱਤਰਕਾਰ ਹਿੱਸਾ ਲੈ ਰਹੇ ਹਨ। ਇਹ ਕਾਰਜਸ਼ਾਲਾ 13 ਤੋਂ 17 ਤਰੀਕ ਤੱਕ ਲਗਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਚਿੱਤਰਕਲਾ ਕਾਰਜਸ਼ਾਲਾ ਦੌਰਾਨ ਤਿਆਰ ਕੀਤੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਨਾਲ ਜੁੜੇ ਇਤਿਹਾਸ ਨੂੰ ਰੂਪਮਾਨ ਕਰਨਗੀਆਂ, ਜਿਨ੍ਹਾਂ ਦੀ ਪ੍ਰਦਰਸ਼ਨੀ ਸ਼ਤਾਬਦੀ ਸਮਾਗਮਾਂ ਦੌਰਾਨ ਲਗਾਈ ਜਾਵੇਗੀ। ਇਸਤੋਂ ਇਲਾਵਾ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਵੀ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ, ਜਿਸ ਨੂੰ ਵੱਡੀ ਗਿਣਤੀ ਵਿੱਚ ਛਪਵਾ ਕੇ ਵੰਡਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.