ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਖ਼ਾਲਸਾ ਨਿਹੰਗ ਸਿੰਘ ਵਿਖੇ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਪਹੁੰਚੀ। ਉਥੇ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਬੇਸ਼ੱਕ ਬੇਅਦਬੀ ਦੇ ਦੋਸ਼ ਲਈ ਮੁਆਫੀ ਮੰਗੀ ਗਈ। ਉੱਥੇ ਹੀ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਸੁਖਬੀਰ ਸਿੰਘ ਬਾਦਲ ਵੱਲੋਂ ਮਾਫੀ ਮੰਗੇ ਜਾਣ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਨੇਤਾ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਭਗਵੰਤ ਮਾਨ 'ਤੇ ਕਈ ਨਿਸ਼ਾਨੇ ਸਾਧੇ ਗਏ।
ਸਾਡੀ ਸਰਕਾਰ ਦੇ ਹੁੰਦੇ ਹੋਏ ਗੁਰੂ ਸਾਹਿਬ ਦੀ ਬੇਅਦਬੀ ਹੋਈ: ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਏ ਗਏ ਸਥਾਪਨਾ ਦਿਵਸ ਦੌਰਾਨ ਸਭ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਤ ਕਰਦਿਆਂ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਸਮੇਂ ਹੋਈ ਬੇਅਦਬੀ ਦੇ ਦੋਸ਼ ਲਈ ਸੰਗਤਾਂ ਤੋਂ ਮੁਆਫੀ ਮੰਗੀ ਗਈ।ਉਹਨਾਂ ਕਿਹਾ ਕਿ ਸਾਨੂੰ ਇਕ ਹੀ ਗੱਲ ਦਾ ਅਫਸੋਸ ਹੈ ਕਿ ਸਾਡੀ ਸਰਕਾਰ ਦੇ ਹੁੰਦੇ ਹੋਏ ਗੁਰੂ ਸਾਹਿਬ ਦੀ ਬੇਅਦਬੀ ਹੋਈ ਅਤੇ ਇਸ ਮੌਕੇ ਅਸੀਂ ਕੁਝ ਨਹੀਂ ਕਰ ਸਕੇ। ਅਸੀਂ ਦੋਸ਼ੀਆਂ ਨੂੰ ਸਜ਼ਾ ਨਹੀਂ ਦਵਾ ਸਕੇ। ਇਸ ਦਾ ਗਮ ਲੈਕੇ ਹੀ ਵੱਡੇ ਬਾਦਲ ਸਾਬ੍ਹ, ਯਾਨੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਦੁਨੀਆਂ ਤੋਂ ਚਲੇ ਗਏ। ਪਰ ਅਸੀਂ ਵਾਅਦਾ ਕਰਦੇ ਹਾਂ ਕਿ ਦੋਸ਼ੀਆਂ ਨੂੰ ਸਜ਼ਾ ਜਰੂਰ ਦਵਾਵਾਂਗੇ।
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਰਕਾਰ ਉੱਤੇ ਸਵਾਲੀਆ ਨਿਸ਼ਾਨ ਖੜੇ ਕੀਤੇ: ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਉੱਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਗਏ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਬੇਅਦਬੀਆਂ ਦੇ ਦੌਰ ਜਾਰੀ ਹਨ, ਲੇਕਿਨ ਜੇਕਰ ਕਿਸੇ ਹੋਰ ਸਰਕਾਰ ਪੰਜਾਬ ਵਿੱਚ ਹੁੰਦੀ ਤਾਂ ਹੁਣ ਤੱਕ ਮੋਰਚੇ ਖੁੱਲ ਜਾਣੇ ਸੀ। ਉਥੇ ਹੀ ਬਲਵੰਤ ਸਿੰਘ ਰਾਜੋਵਾਣਾ ਦੀ ਮਾਫੀ ਨੂੰ ਲੈ ਕੇ ਉਹਨਾਂ ਵੱਲੋਂ 20 ਤਰੀਕ ਦੇ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਲੱਖਾਂ ਦੀ ਗਿਣਤੀ 'ਚ ਹੋਏ ਹਸਤਾਕਸ਼ਰਾਂ ਨੂੰ ਲੈ ਕੇ ਉਹ ਜਰੂਰ ਰਾਸ਼ਟਰਪਤੀ ਦੀ ਭਵਨ ਪਹੁੰਚਣਗੇ। ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਜਿਸ ਵਿੱਚ ਬਲਵੰਤ ਸਿੰਘ ਰਾਜੋਵਾਣਾ ਦੀ ਸਜ਼ਾ ਨੂੰ ਮਾਫ ਕਰਵਾਇਆ ਜਾ ਸਕੇ।
- ਪੰਜਾਬ ਹੋਮ ਗਾਰਡ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਵਿੱਢਿਆ ਸੰਘਰਸ਼, ਸੋਲਖੀਆਂ ਟੋਲ ਪਲਾਜ਼ੇ 'ਤੇ ਪੱਕੇ ਮੋਰਚੇ ਦੀ ਦਿੱਤੀ ਚਿਤਾਵਨੀ
- ਆਪ ਵਿਧਾਇਕ ਵਲੋਂ ਆਪੇ ਹੀ ਛਾਪਾ ਤੇ ਐਕਸ਼ਨ ! ਨਸ਼ਾ ਕਰਦੇ ਨੌਜਵਾਨ ਦੇ ਜੜਿਆ ਥੱਪੜ, ਭਾਜਪਾ ਨੇਤਾ ਨੇ ਕੀਤੀ ਨਿੰਦਾ
- Sukhbir Badal Apologize: ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਨੂੰ ਲੈ ਕੇ ਮੰਗੀ ਮੁਆਫੀ, ਕੀਤਾ ਇਹ ਵਾਅਦਾ ...
ਬਿਕਰਮ ਮਜੀਠੀਆ ਇੱਕਲਾ ਸਭ 'ਤੇ ਭਾਰੀ : ਉੱਥੇ ਹੀ ਦੂਸਰੇ ਪਾਸੇ, ਹਰਸਿਮਰਤ ਕੌਰ ਬਾਦਲ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਕੜੀ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਤਕੜੀ ਹੈ। ਉਹਨਾਂ ਨੇ ਕਿਹਾ ਕਿ ਜੋ ਬਿਕਰਮ ਸਿੰਘ ਮਜੀਠੀਆ ਤੇ ਉਸ ਦੀ ਧਰਮ ਪਤਨੀ ਉੱਤੇ ਮਾਮਲਾ ਦਰਜ ਕਰਨ ਦੀ ਗੱਲ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾ ਰਹੀ ਹੈ। ਉਹ ਉਸ ਦਾ ਬੁਖਲਾਹਟ ਹੈ। ਉਹਨਾਂ ਨੇ ਕਿਹਾ ਕਿ ਜੋ ਪਿਛਲੀਆਂ ਸਰਕਾਰਾਂ ਸਨ ਉਹਨਾਂ ਵੱਲੋਂ ਵੀ ਬਿਕਰਮ ਸਿੰਘ ਮਜੀਠੀਆ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਲੇਕਿਨ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਵਾਂਗੂ ਦੁਬਾਰਾ ਤੋਂ ਸੁਰਜੀਵਤ ਹੁੰਦਾ ਹੋਇਆ ਨਜ਼ਰ ਆਉਂਦਾ ਹੈ। ਉੱਥੇ ਹੀ ਉਹਨਾਂ ਵੱਲੋਂ ਸੰਸਦ ਭਵਨ ਵਿੱਚ ਹੋਏ ਹਮਲੇ ਤੇ ਬੋਲਦੇ ਹੋਏ ਕਿਹਾ ਕਿ ਇਹ ਕਾਫੀ ਦੁਖਦਾਈ ਘਟਨਾ ਹੈ ਜੋ ਕਿ ਇੱਕ ਸੰਸਦ ਭਵਨ ਦੇ ਵਿੱਚ ਹਮਲਾ ਹੋਇਆ ਹੈ।
ਇਸ ਮੌਕੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਜਿਥੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਉਥੇ ਹੀ ਸੂਬਾ ਸਰਕਾਰ ਨੂੰ ਉਸ ਦੀ ਨਲਾਇਕੀ ਲਈ ਵੀ ਕੋਸਿਆ। ਉਹਨਾਂ ਕਿਹਾ ਕਿ ਆਪ ਦਾ ਹੰਕਾਰ ਲੋਕਾਂ ਨੂੰ ਡੋਬ ਰਿਹਾ ਹੈ।