ਅੰਮ੍ਰਿਤਸਰ: ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਹੈ। ਜਿਸ ਤੋਂ ਉਪਰੰਤ ਨਵ-ਨਿਯੁਕਤ ਪੰਜਾਬ ਯੂਥ ਪ੍ਰਧਾਨ ਲੋਕ ਇਨਸਾਫ਼ ਪਾਰਟੀ ਗਗਨਦੀਪ ਸਿੰਘ ਸੰਨੀ ਕੈਂਥ ਅਤੇ ਵਿਦਆਰਥੀ ਵਿੰਗ ਸਟੂਡੈਂਟ ਇਨਸਾਫ ਮੋਰਚਾ ਦੇ ਪੰਜਾਬ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉੱਥੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।
ਇਹ ਵੀ ਪੜੋ:ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰ ਸ਼ੱਕੀ ਵਾਹਨ ਮਿਲਣ ਮਾਮਲੇ 'ਚ ਜੈਸ਼-ਉਲ ਹਿੰਦ ਨੇ ਲਈ ਜ਼ਿੰਮੇਵਾਰੀ
ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਲੋਕ ਇਨਸਾਫ ਪਾਰਟੀ ਹੋਂਦ ਵਿੱਚ ਆਈ ਹੈ ਤੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਬਿਨਾ ਕਿਸੇ ਲਾਲਚ ਦੇ ਕੰਮ ਕਰਨ ਦੇ ਢੰਗ ਤੋਂ ਪ੍ਰਭਾਵਿਤ ਹੋ ਕੇ ਅਸੀਂ ਪਾਰਟੀ ਨਾਲ ਜੁੜ੍ਹੇ ਹਾਂ ਤੇ ਉਨ੍ਹਾਂ ਨੇ ਸਾਨੂੰ ਮਾਣ ਬਖਸ਼ਦੇ ਹੋਏ ਪਾਰਟੀ ਵਿਚ ਬਹੁਤ ਹੀ ਅਹਿਮ ਅਹੁਦਿਆਂ ਨਾਲ ਨਿਵਾਜਿਆ ਹੈ, ਜਿਸ ਲਈ ਅਸੀਂ ਉਨ੍ਹਾਂ ਦੇ ਤਹਿ ਦਿਲੋਂ ਧੰਨਾਵਾਦੀ ਹਾਂ।
ਉਨ੍ਹਾਂ ਹੋਰ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਚਲਦੇ ਹੋਏ ਅਸੀਂ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇੱਕ ਕਰ ਦਿਆਂਗੇ ਅਤੇ ਜਲਦ ਹੀ ਸਮੁੱਚੇ ਪੰਜਾਬ ਵਿਚ ਨੌਜਵਾਨਾਂ ਅਤੇ ਵਿਦਆਰਥੀਆਂ ਨੂੰ ਪਾਰਟੀ ਨਾਲ ਜੋੜ ਕੇ ਪਾਰਟੀ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਅਹਿਮ ਰੋਲ ਅਦਾ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣੇਗੀ।