ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸਦਿਆਂ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਲੋਕਾਂ ਨੂੰ ਖਿਡੌਣਾ ਮੋਬਾਇਲ ਫੋਨਾਂ ਦੀ ਵੰਡ ਕਰਕੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਹੈ।
ਇਸ ਮੌਕੇ ਗੱਲਬਾਤ ਕਰਦਿਆਂ 'ਆਪ' ਵਰਕਰ ਨਿਤਿਨ ਗਿੱਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਗਏ ਸੀ, ਉਨ੍ਹਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਾ ਤਾਂ ਕੈਪਟਨ ਸਰਕਾਰ ਵੱਲੋਂ ਐਲਾਨ ਕੀਤੇ ਸਮਾਰਟਫੋਨ ਮਿਲੇ ਹਨ ਤੇ ਨਾ ਹੀ ਘਰ-ਘਰ ਨੌਕਰੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਜਿਹੜੇ ਵੀ ਵਾਅਦੇ ਚੋਣਾਂ ਸਮੇਂ ਕੀਤੇ ਗਏ ਸੀ ਉਨ੍ਹਾਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਵੋਟ ਨਾ ਪਾਈ ਜਾਵੇ, ਕਿਉਂਕਿ ਕਾਂਗਰਸ ਸਰਕਾਰ ਦੇ ਲਾਰੇ ਜੋ ਕਦੇ ਵੀ ਪੂਰੇ ਨਹੀਂ ਹੁੰਦੇ।
ਇਹ ਵੀ ਪੜ੍ਹੋ:ਕੋਵਿਡ-19 ਟੀਕਾਕਰਨ ਵਿੱਚ ਭਾਰਤ ਨੇ 5 ਕਰੋੜ ਦਾ ਟੀਚਾ ਕੀਤਾ ਪਾਰ