ਅੰਮ੍ਰਿਤਸਰ :ਡੇਂਗੂ ਅਤੇ ਤੰਬਾਕੂ ਮੁਕਤ ਇਲਾਕਾ ਬਣਾਉਣ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ ।ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਲੋਂ ਲੋਕਾਂ ਨੂੰ ਕੀਤਾ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਤੰਬਾਕੂ ਮੁਕਤ ਕਰਨ ਅਤੇ ਉਨ੍ਹਾਂ ਦੇ ਬੁਰੇ ਪ੍ਰਭਾਵ ਦੱਸਣ ਦੇ ਨਾਲ ਨਾਲ ਸਿਵਲ ਹਸਪਤਾਲ ਅਜਨਾਲਾ ਵਿਖੇ ਇੱਕ ਡੇਂਗੂ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਲੋਕਾਂ ਨੂੰ ਇਹਨਾ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਅਜਨਾਲਾ ਦੇ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਤੰਬਾਕੂ ਮੁਕਤ ਇਲਾਕਾ ਬਣਾਉਣ ਸਬੰਧੀ ਕੈਂਪ ਲਾਇਆ ਗਿਆ ਹੈ ਅਤੇ ਤੰਬਾਕੂ ਨਾਲ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ਵੀ ਲੋਕਾਂ ਨੂੰ ਦੱਸਿਆ ਜਾ ਗਿਆ ਹੈ।ਇਸ ਮੌਕੇ ਡਾਕਟਰ ਨੇ ਦੱਸਿਆ ਕਿ ਨੌਜਵਾਨ ਜਿਹੜੇ 18 ਸਾਲ ਤੋਂ ਘੱਟ ਉਮਰ ਦੇ ਤੰਬਾਕੂ ਦੀ ਵਰਤੋਂ ਕਰਦੇ ਹਨ ਉਹ ਕਾਨੂੰਨੀ ਤੌਰ ਤੇ ਗਲਤ ਹੈ ਇਸ ਲਈ ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਤੰਬਾਕੂ ਤੋਂ ਦੂਰ ਰਹਿ ਕੇ ਆਪਣੀ ਸਿਹਤ ਦਾ ਧਿਆਨ ਰੱਖਿਆ ਜਾ ਸਕੇ। ਐਸਐਮਓ ਡਾਕਟਰ ਓਮ ਪ੍ਰਕਾਸ਼ ਨੇ ਦਸਿਆ ਕਿ ਉਹਨਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਡੇਂਗੂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਪਹਿਲਾਂ ਤੋਂ ਹੀ ਇਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸੁਚੇਤ ਰਹਿਣ।
ਇਹ ਵੀ ਪੜੋ:ਕੋਰੋਨਾ ਦਾ ਕਹਿਰ 4 ਦਿਨਾਂ ਅੰਦਰ ਪਰਿਵਾਰ ਦੇ 3 ਜੀਆਂ ਦੀ ਮੌਤ