ਅੰਮ੍ਰਿਤਸਰ: ਬੁੱਧਵਾਰ ਨੂੰ ਦਿਹਾਤੀ ਪੁਲਿਸ ਨੇ ਪਿੰਡ ਰੋਡਵਾਲਾ ਕਲਾਂ ਤੋਂ ਇੱਕ ਬੈਰੀਕੇਡਿੰਗ ਦੌਰਾਨ 12 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ 2 ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਜਿਨ੍ਹਾਂ ਦੀ ਉਮਰ ਮਹਿਜ਼ 20 ਸਾਲ ਹੈ। ਦਿਹਾਤੀ ਪੁਲਿਸ ਦੇ ਐੱਸਐੱਸਪੀ ਨੇ ਇਸ ਬਾਰੇ ਪੁਸ਼ਟੀ ਕੀਤੀ ਹੈ।
ਪੁਲਿਸ ਮੁਤਾਬਕ ਉਨ੍ਹਾਂ ਨੇ ਇੱਕ ਬੈਰਿਕੇਡਿੰਗ ਦੌਰਾਨ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਨੇ ਮੁਲਜ਼ਮਾਂ ਕੋਲੋਂ ਫੋਨ ਵੀ ਬਰਾਮਦ ਕੀਤੇ ਹਨ।