ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੁਨਾਉਣ ਲਈ 1303 ਸ਼ਰਧਾਲੂਆਂ ਦਾ ਜੱਥਾ ਸਵੇਰੇ 9 ਵਜੇ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ ਜਿਸ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋ ਕੀਤੀ ਜਾਵੇਗੀ।
ਇਹ ਜੱਥਾ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇਗਾ ਜਿਸ ਦਿਨ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਖੋਲ੍ਹਿਆ ਜਾਵੇਗਾ ਉਸ ਦਿਨ ਇਹ ਜੱਥਾ ਪਾਕਿਸਤਾਨ ਵਿੱਚ ਗੁਰਦਵਾਰਾ ਕਰਤਾਰਪੁਰ ਸਾਹਿਬ ਵਿੱਚ ਹੀ ਮੌਜੂਦ ਹੋਵੇਗਾ।
ਹਾਲਾਂਕਿ ਐੱਸਜੀਪੀਸੀ ਵੱਲੋਂ 1700 ਵੱਧ ਸ਼ਰਧਾਲੂਆਂ ਦੇ ਵੀਜ਼ਾ ਲਈ ਅਪਲਾਈ ਕੀਤਾ ਗਿਆ ਸੀ, ਪਰ 1303 ਦੇ ਕਰੀਬ ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ। ਰੱਦ ਹੋਏ ਵੀਜ਼ਿਆਂ ਵਿੱਚ ਸਰਕਾਰ ਦੇ ਕਈ ਅਧਿਕਾਰੀਆਂ ਦੇ ਨਾਂਅ ਵੀ ਸ਼ਾਮਲ ਹੋਏ ਹਨ। ਐੱਸਜੀਪੀਸੀ ਦਾ ਕਹਿਣਾ ਹੈ ਕਿ ਇਹ ਇਕ ਇਤਿਹਾਸਿਕ ਦਿਹਾੜਾ ਹੈ ਸੋ ਪਾਕਿਸਤਾਨ ਸਰਕਾਰ ਨੂੰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਗੁਰੁ ਘਰ ਨਤਮਸਤਕ ਹੋ ਸਕਣ।