ETV Bharat / state

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਲੰਗਰ ਲਈ ਕੀਤੀ ਗਈ 140 ਕੁਇੰਟਲ ਕਣਕ ਭੇਂਟ - ਪੰਜਾਬ ਕਰਫ਼ਿਊ

ਬਾਬਾ ਬਸੰਤ ਸਿੰਘ ਨਿਰਮਲ ਕੁਟੀਆ ਜੌਹਲਾਂ ਜ਼ਿਲ੍ਹਾ ਜਲੰਧਰ ਵੱਲੋਂ ਲੰਗਰ ਲਈ 140 ਕੁਇੰਟਲ ਕਣਕ ਅਤੇ ਡੇਢ ਲੱਖ ਰੁਪਏ ਦਿੱਤੇ ਹਨ। ਇਹ ਸੇਵਾ ਬਾਬਾ ਅਜੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ।

ਫ਼ੋਟੋ
ਫ਼ੋਟੋ
author img

By

Published : May 2, 2020, 1:28 PM IST

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਨੇ ਭਾਰਤ ਦੀ ਆਰਥਿਕ ਸਥਿਤੀ 'ਤੇ ਕਾਫ਼ੀ ਵੱਡੀ ਸੱਟ ਮਾਰੀ ਹੈ ਕਿਉਂਕਿ ਭਾਰਤ ਵਿੱਚ ਕਰਫ਼ਿਊ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਕੋਰੋਨਾ ਦਾ ਅਸਰ ਪੰਜਾਬ 'ਤੇ ਵੀ ਪੈ ਰਿਹਾ ਹੈ, ਪਿਛਲੇ ਲੰਮੇ ਸਮੇਂ ਤੋਂ ਸਾਰੇ ਹੀ ਵਪਾਰਕ ਅਦਾਰੇ, ਕਾਰਖਾਨੇ ਬੰਦ ਹਨ ਅਤੇ ਕਰਫ਼ਿਊ ਕਰਕੇ ਸੰਗਤਾਂ ਭਾਰਤ ਦੇ ਬਹੁਤ ਵੱਡੇ ਧਾਰਮਿਕ ਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਹੀਂ ਆ ਰਹੀਆਂ, ਜਿਸ ਕਾਰਨ ਸ੍ਰੋਮਣੀ ਕਮੇਟੀ ਦਾ ਬਜਟ ਵੀ ਪ੍ਰਭਾਵਿਤ ਹੋ ਗਿਆ ਹੈ, ਪਰ ਫਿਰ ਵੀ ਸ੍ਰੀ ਗੁਰੂ ਰਾਮਦਾਸ ਲੰਗਰ ਵੱਲੋਂ ਲੋਕਾਂ ਨੂੰ ਲੰਗਰ ਛਕਾਇਆ ਜਾਂਦਾ ਹੈ।

ਵੀਡੀਓ

ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਲਈ ਵੱਧ ਤੋਂ ਵੱਧ ਕਣਕ ਅਤੇ ਪੈਸੇ ਸੇਵਾ ਵਿੱਚ ਦਿੱਤੇ ਜਾਣ। ਜਿੱਥੇ ਹੋਰ ਅਨੇਕਾ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਕਣਕ ਅਤੇ ਪੈਸੇ ਦੀ ਸੇਵਾ ਕੀਤੀ ਜਾ ਰਹੀ ਹੈ, ਉੱਥੇ ਹੀ ਬਾਬਾ ਬਸੰਤ ਸਿੰਘ ਨਿਰਮਲ ਕੁਟੀਆ ਜੌਹਲਾਂ ਜ਼ਿਲ੍ਹਾ ਜਲੰਧਰ ਵੱਲੋਂ ਲੰਗਰ ਲਈ 140 ਕੁਇੰਟਲ ਕਣਕ ਅਤੇ ਡੇਢ ਲੱਖ ਰੁਪਏ ਦਿੱਤਾ ਗਿਆ ਹੈ। ਇਹ ਸੇਵਾ ਬਾਬਾ ਅਜੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ।

ਇਹ ਵੀ ਪੜ੍ਹੋ: ਘਰ ਰਹੋ ਸੁਰੱਖਿਤ ਰਹੋ: ਪੰਜਾਬ ਸਰਕਾਰ ਵੱਲੋਂ ਵੀਡੀਓ ਜਾਰੀ ਕਰ ਲੋਕਾਂ ਨੂੰ ਕੋਵਿਡ -19 ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਬਾਬਾ ਅਜੀਤ ਸਿੰਘ ਨੇ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਸਾਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਅੰਮ੍ਰਿਤ ਛੱਕ ਕੇ ਨਸ਼ੇ ਤੋਂ ਰਹਿਤ ਹੋਣਾ ਚਾਹੀਦਾ ਅਤੇ ਕੁਰਹਿਤਾਂ ਨੂੰ ਛੱਡ ਕੇ ਨਾਮ ਦੇ ਲੜ ਲੱਗਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.