ਅੰਮ੍ਰਿਤਸਰ: ਕੁਝ ਦਿਨ ਪਹਿਲਾਂ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਹੜ੍ਹ ਆ ਗਏ ਸਨ। ਪਿੰਡਾਂ ਵਿੱਚ ਲੋਕਾਂ ਦੇ ਹਾਲ ਬੇਹਾਲ ਹੋ ਗਿਆ ਹੈ ਤੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਜਲੰਧਰ ਦੇ ਲੋਹੀਆਂ ਦੇ ਧੱਕ ਬਸਤੀ ਦੇ 92 ਵਿੱਚੋਂ 32 ਘਰ ਮੀਂਹ ਤੇ ਹੜ੍ਹ ਕਾਰਨ ਹੋਈ ਤਬਾਹ ਹੋ ਗਏ ਹਨ। ਉਥੇ ਹੀ ਘੱਗਰ ਅਤੇ ਬਿਆਸ ਦਰਿਆ ਨੇ ਜ਼ਿਲ੍ਹਾ ਮਾਨਸਾ ਤਬਾਹ ਕਰ ਦਿੱਤਾ ਹੈ। ਇਹਨਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਕੇਂਦਰ ਤੋਂ ਮੁਆਵਜ਼ਾ ਦਵਾਉਣ ਲਈ ਕਿਸਾਨਾਂ ਵੱਲੋਂ 22 ਅਗਸਤ ਨੂੰ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ।
22 ਅਗਸਤ ਨੂੰ ਚੰਡੀਗੜ੍ਹ ਵੱਲ ਕੀਤਾ ਜਾਵੇਗਾ ਕੂਚ: ਅੰਮ੍ਰਿਤਸਰ ਵਿਖੇ ਤਾਲਮੇਲ ਕਮੇਟੀ ਦੇ ਮੈਂਬਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਵੱਡਾ ਇਕੱਠ ਹੋਇਆ। ਇਸ ਦੌਰਾਨ ਐਲਾਨ ਕੀਤਾ ਕਿ ਉੱਤਰ ਭਾਰਤ ਦੀਆਂ 16 ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ। ਦੱਸ ਦਈਏ ਕਿ ਜਥੇਬੰਦੀਆ ਦੀ ਮੀਟਿੰਗ ਵਿੱਚ ਹੜ੍ਹਾਂ ਦੇ ਮੁਆਵਜ਼ੇ ਤੇ ਕੇਂਦਰ ਸਰਕਾਰ ਵਲੋਂ ਪੈਕਜ ਨਾ ਦੇਣ ਕਰਕੇ ਅਤੇ ਹੋਰ ਮੰਗਾਂ ਨੂੰ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵੱਲ ਟਰੈਕਟਰਾਂ ਟਰਾਲੀਆਂ ਨਾਲ ਕੂਚ ਦਾ ਫੈਸਲਾ ਕੀਤਾ ਗਿਆ ਹੈ।
ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ : ਇਸ ਮੋਰਚੇ ਦੀਆਂ ਤਿਆਰੀਆਂ ਦੇ ਚਲਦੇ ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਔਰਤਾਂ ਦੀਆਂ ਕਨਵੈਨਸ਼ਨਾਂ ਕਰਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੂਰੇ ਉੱਤਰ ਭਾਰਤ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਕੇਂਦਰ ਸਰਕਾਰ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਦੇਵੇ। ਇਸ ਦੇ ਨਾਲ ਹੀ ਘੱਗਰ ਪਲਾਨ ਮੁਤਾਬਕ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰਨ, ਮਾਰੀਆਂ ਗਈਆਂ ਫਸਲਾ ਦਾ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ, ਮਾਰੇ ਗਏ ਪਸ਼ੂ ਦਾ 1 ਲੱਖ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ, ਜਿਨ੍ਹਾਂ ਖੇਤਾਂ ਵਿੱਚ ਹੜ੍ਹਾਂ ਕਾਰਨ ਰੇਤ ਭਰ ਗਈ ਹੈ, ਉਨ੍ਹਾਂ ਦੀ ਮਾਈਨਿੰਗ ਦਾ ਪ੍ਰਬੰਧ, ਬੋਰਵੈਲ ਦੇ ਨੁਕਸਾਨ ਦਾ ਮੁਆਵਜ਼ਾ, ਰੁੜ੍ਹ ਗਏ ਖ਼ੇਤਾਂ ਦਾ ਸਪੈਸ਼ਲ ਪੈਕੇਜ, 1 ਸਾਲ ਲਈ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ।
- Hosiery Exhibition 2023: ਲੁਧਿਆਣਾ 'ਚ ਹੌਜ਼ਰੀ ਨਾਲ ਸਬੰਧਤ ਪ੍ਰਦਰਸ਼ਨੀ, ਅੱਗੇ ਤੋਂ ਪ੍ਰਦਰਸ਼ਨੀ ਲਾਉਣ ਲਈ ਸਰਕਾਰ ਦੇਵੇਗੀ ਜ਼ਮੀਨ
- ਲੁਧਿਆਣਾ 'ਚ ਨਾਮਧਾਰੀ ਪੰਥ ਦੇ ਮੌਜੂਦਾ ਮੁਖੀ ਦਲੀਪ ਸਿੰਘ ਦਾ 70ਵਾਂ ਪ੍ਰਕਾਸ਼ ਪੁਰਬ ਮਨਾਇਆ
- ਅਮਿਤ ਸ਼ਾਹ ਨੇ ਅਜੀਤ ਪਵਾਰ ਨੂੰ ਕਿਹਾ- ਤੁਸੀਂ ਲੰਮੇ ਸਮੇਂ ਬਾਅਦ ਸਹੀ ਥਾਂ 'ਤੇ ਹਨ, ਪਰ ਬਹੁਤ ਦੇਰੀ ਨਾਲ ਆਏ
ਉੱਤਰ ਭਾਰਤ ਦੀਆਂ 16 ਜਥੇਬੰਦੀਆਂ ਦਾ ਮਿਲੇਗਾ ਸਾਥ: ਜ਼ਿਕਰਯੋਗ ਹੈ ਕਿ ਇਸ ਦੌਰਾਨ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਿਸਥਾਨ, ਯੂ ਪੀ ਅਤੇ ਉਤਰਾਖੰਡ ਦੀਆਂ 16 ਜਥੇਬੰਦੀਆਂ ਜਿਹਨਾਂ ਵਿੱਚ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ), ਆਜ਼ਾਦ ਕਿਸਾਨ ਕਮੇਟੀ ਦੁਆਬਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ), ਭਾਰਤੀ ਕਿਸਾਨ ਯੂਨੀਅਨ (ਛੋਟੂ ਰਾਮ), ਭਾਰਤੀ ਕਿਸਾਨ ਮਜ਼ਦੂਰ ਯੂਨੀਅਨ , ਕਿਸਾਨ ਮਹਾਂ ਪੰਚਾਇਤ ਹਰਿਆਣਾ, ਪੱਗੜੀ ਸੰਭਾਲ ਜੱਟਾ ਹਰਿਆਣਾ, ਪ੍ਰੋਗਰੈਸਿਵ ਫਾਰਮਰ ਫਰੰਟ ਯੂ ਪੀ, ਤਰਾਈ ਕਿਸਾਨ ਮੰਚ ਯੂ ਪੀ, ਭੂਮੀ ਬਚਾਓ ਮੁਹਿਮ ਉਤਰਾਖੰਡ, ਜੀ ਕੇ ਐਸ ਰਾਜਸਥਾਨ, ਆਜ਼ਾਦ ਕਿਸਾਨ ਯੂਨੀਅਨ ਹਰਿਆਣਾ, ਰਾਸ਼ਟਰੀ ਕਿਸਾਨ ਸਗੰਠਨ ਹਿਮਾਚਲ ਪ੍ਰਦੇਸ਼ ਸ਼ਾਮਲ ਹਨ।