ਅੰਮ੍ਰਿਤਸਰ : ਕੇਂਦਰ ਸਰਕਾਰ ਦੀਆਂ ਲਗਾਤਾਰ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਕਿਸਾਨ ਮਜਦੂਰ ਵਿਰੋਧੀ ਨੀਤੀਆਂ ਕਾਰਨ ਬੁਰੇ ਦੌਰ ਵਿੱਚੋਂ ਲੰਘ ਰਹੇ ਕਿਸਾਨਾਂ ਮਜ਼ਦੂਰਾ ਨੇ 18 ਸੰਗਠਨਾਂ ਦੀ ਅਗੁਵਾਈ ਵਿੱਚ ਭਾਰਤ ਦੇ 6 ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਿਸਥਾਨ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆ ਦੇ ਪੁਤਲੇ ਫੂਕ ਕੇ ਕਿਸਾਨੀ ਦੁਸ਼ਹਿਰਾ ਮਨਾਇਆ ਹੈ।
ਇਹ ਹਨ ਮੰਗਾਂ : ਅੰਮ੍ਰਿਤਸਰ ਦੇ ਰਣਜੀਤ ਅਵਨਿਊ ਵਿੱਚ ਵੀ ਕਿਸਾਨਾਂ ਵੱਲੋ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। 18 ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਮੈਬਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੇ 15 ਅਤੇ ਹਰਿਆਣਾ ਵਿਚ 5 ਜਿਲ੍ਹਿਆਂ ਸਮੇਤ ਦੂਜੇ ਰਾਜਾਂ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਸੈਕੜਿਆਂ ਦੀ ਗਿਣਤੀ ਵਿੱਚ ਇਹ ਰੋਸ ਮੁਜ਼ਾਹਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਮੁਜਾਹਰਿਆਂ ਦੀ ਮੰਗ ਹੈ ਕਿ ਪੂਰੇ ਦੇਸ਼ ਲਈ ਸਾਰੀਆਂ ਫਸਲਾਂ ਦੀ ਖਰੀਦ ਤੇ ਐੱਮਐੱਸਪੀ ਗਰੰਟੀ ਕਨੂੰਨ ਬਣਾ ਕੇ ਸਾਰੀਆਂ ਫਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ C2+50% ਦੇ ਫਾਰਮੂਲੇ ਨਾਲ ਦਿੱਤਾ ਜਾਵੇ, ਮਨਰੇਗਾ ਤਹਿਤ ਦੇਸ਼ ਭਰ ਦੇ ਮਜਦੂਰਾਂ ਨੂੰ ਹਰ ਸਾਲ 200 ਦਿਨ ਰੁਜ਼ਗਾਰ ਦਿਤਾ ਜਾਵੇ, ਕਿਸਾਨਾ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉੱਤਰ ਭਾਰਤ ਦੇ ਹੜ੍ਹ ਪੀੜ੍ਹਤ ਰਾਜਾਂ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਵੀ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਵੱਲੋਂ ਇਹਨਾਂ ਮੰਗਾਂ ਤੇ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਦੇਸ਼ ਭਰ ਦੇ ਕਿਸਾਨ ਮਜਦੂਰ ਸੰਗਠਨ ਇੱਕਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਲੰਬਾ ਤੇ ਨਿਰਣਾਇਕ ਸੰਘਰਸ਼ ਦੇ ਰਾਹ ਤੁਰਨ ਲਈ ਤਿਆਰੀ ਕਰ ਰਹੇ ਹਨ ਅਤੇ ਨਵੰਬਰ ਦੇ ਪਿੱਛਲੇ ਪੰਦਰਵਾੜੇ ਵਿੱਚ ਵੱਖ ਵੱਖ ਰਾਜਾਂ ਅੰਦਰ ਸੜਕਾਂ ਤੇ ਲੱਗੇ ਕਾਰਪੋਰੇਟ ਦੇ ਟੋਲ ਪਲਾਜੇ ਆਮ ਲੋਕਾਂ ਲਈ ਫ੍ਰੀ ਕਰਕੇ ਤਿੱਖਾ ਸੰਘਰਸ਼ ਵੱਢਿਆ ਜਾਵੇਗਾ।
- Statue of late singer Sidhu Moosewala: ਅੰਮ੍ਰਿਤਸਰ ਦੇ ਬੰਗਲਾ ਕਲੋਨੀ 'ਚ ਬੰਗਾਲੀ ਕਾਰੀਗਰਾਂ ਨੇ ਬਣਾਇਆ ਮਰਹੂਮ ਮੂਸੇਵਾਲਾ ਦਾ ਬੁੱਤ, ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ
- Bad air quality in Ludhiana: ਲੁਧਿਆਣਾ ਦੀ ਵੀ ਆਬੋ-ਹਵਾ ਹੋਈ ਖਰਾਬ, ਏਅਰ ਕੁਆਲਿਟੀ ਇੰਡੈਕਸ ਪਹੁੰਚਿਆ 150 ਤੋਂ ਪਾਰ, ਲੋਕਾਂ ਨੂੰ ਸਾਂਹ ਲੈਣ 'ਚ ਹੋ ਰਹੀ ਪ੍ਰੇਸ਼ਾਨੀ
- Bishan Singh Bedi Passes Away : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਹੋਇਆ ਦੇਹਾਂਤ, 77 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਉੱਧਰ, ਮੋਗਾ ਵਿਖੇ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਤਰਫ਼ੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 25 ਨਵੰਬਰ ਤੋਂ ਪੰਜਾਬ ਦੇ ਟੋਲ ਪਲਾਜ਼ੇ ਬੰਦ ਕਰਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।