ETV Bharat / state

1984: ਸਿੱਖ-ਸੰਗਤਾਂ ਘਰਾਂ 'ਚ ਰਹਿ ਕੇ ਗੁਰਬਾਣੀ ਦੇ ਪਾਠ ਕਰਨ - 1984 ਦਾ ਘੱਲੂਘਾਰਾ

ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਨੇ ਕਿਹਾ ਕਿ ਸੰਨ 1984 ਵਿੱਚ ਸ਼ਹੀਦ ਹੋਏ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਸਿੱਖ-ਸੰਗਤ ਘਰਾਂ ਵਿੱਚ ਬੈਠ ਕੇ ਹੀ ਜਾਪ ਕਰੇ।

ਸੰਨ 1984: ਸਿੱਖ-ਸੰਗਤਾਂ 'ਚ ਰਹਿ ਕੇ ਗੁਰਬਾਣੀ ਦੇ ਪਾਠ ਕਰਨ

author img

By

Published : May 27, 2020, 7:30 PM IST

ਅੰਮ੍ਰਿਤਸਰ: ਜੂਨ 1984 ਵਿੱਚ ਭਾਰਤੀ ਫ਼ੌਜਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਹਮਲਾ ਕੀਤਾ ਗਿਆ, ਜਿਸ ਦੌਰਾਨ ਹਜ਼ਾਰਾਂ ਸਿੱਖ ਸ਼ਰਧਾਲੂ ਇਸ ਹਮਲੇ ਵਿੱਚ ਮਾਰੇ ਗਏ। ਇਸ ਸਮੇਂ ਸ਼ਹੀਦ ਹੋਏ ਸਿੰਘਾਂ ਦੇ ਨਮਿੱਤ ਹਰ ਸਾਲ ਸਿੱਖ ਜਥੇਬੰਦੀਆਂ ਸਮਾਗਮ ਕਰਦੀਆਂ ਹਨ। ਇਸੇ ਤਹਿਤ ਹੀ ਦਮਦਮੀ ਟਕਸਾਲ ਅੰਮ੍ਰਿਤਸਰ ਵੱਲੋਂ ਵੀ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਪਿੰਡ ਸੰਗਰਾਵਾਂ ਵਿਖੇ ਹਰ ਸਾਲ ਸਮਾਗਮ ਕਰਵਾਇਆ ਜਾਂਦਾ ਹੈ। ਇਸ ਸਮਾਗਮ ਸਬੰਧੀ ਈਟੀਵੀ ਭਾਰਤ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਨਾਲ ਗੱਲਬਾਤ ਕੀਤੀ ਗਈ।

ਵੇਖੋ ਵੀਡੀਓ।

ਬਾਬਾ ਰਾਮ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਲ 1978 ਅਤੇ ਸਾਲ 1984 ਵਿੱਚ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਂਦੇ ਹਨ। ਇਸ ਮੌਕੇ ਗੁਰਸ਼ਬਦ ਵਿਚਾਰਾਂ, ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਜੋੜਿਆ ਜਾਂਦਾ ਹੈ ਪਰ ਇਸ ਵਾਰ ਕੋਰੋਨਾ ਕਰਕੇ ਪੈਦਾ ਹੋਏ ਹਲਾਤਾਂ ਕਰਕੇ ਸਮਾਗਮ ਮੌਕੇ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿਰਫ਼ ਜਥੇਬੰਦੀ ਦੇ ਸਿੰਘ ਜਾਂ ਕੁੱਝ ਪਤਵੰਤੇ ਸੱਜਣ ਹੀ ਹਾਜ਼ਰੀ ਭਰਨਗੇ। ਬਾਬਾ ਰਾਮ ਸਿੰਘ ਨੇ ਕਿਹਾ ਕਿ ਸੰਗਤਾਂ ਨੂੰ ਬੇਨਤੀ ਹੈ ਕਿ ਉਹ ਸ਼ਹੀਦਾਂ ਦੀ ਯਾਦ ਵਿੱਚ ਘਰ ਵਿੱਚ ਰਹਿ ਕੇ ਹੀ ਇੱਕ- ਇੱਕ ਜਪੁਜੀ ਸਾਹਿਬ ਦਾ ਪਾਠ ਕਰਨ।

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜੂਨ 1984 ਨੂੰ ਲੈ ਕੇ ਅੰਮ੍ਰਿਤਸਰ ਦੀ ਮਸ਼ਹੂਰ ਜਥੇਬੰਦੀ ਦਲ ਖ਼ਾਲਸਾ ਵੱਲੋਂ ਵੀ 5 ਜੂਨ ਨੂੰ ਰੋਸ ਮਾਰਚ ਕੱਢਿਆ ਜਾਂਦਾ ਹੈ ਅਤੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.