ਅੰਮ੍ਰਿਤਸਰ: ਸ਼ਹਿਰ ਦੇ ਸੀਆਈਏ ਸਟਾਫ਼ ਨੇ 2 ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀਸੀਪੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ 4 ਮਾਮਲੇ ਦਰਜ ਹਨ।
ਡੀਸੀਪੀ ਮੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁਲਜ਼ਮਾਂ ਕੋਲੋਂ 265 ਗ੍ਰਾਮ ਹੈਰੋਇਨ, 400 ਗ੍ਰਾਮ ਅਫੀਮ, ਇੱਕ ਮੋਟਰਸਾਈਕਲ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ 532 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਵੀ ਇਨ੍ਹਾਂ ਨਸ਼ਾ ਤਸਕਰਾਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: 550 ਸਾਲਾ ਪ੍ਰਕਾਸ਼ ਪੁਰਵ: ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
ਡੀਸੀਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਜਸਬੀਰ ਸਿੰਘ ਉਰਫ਼ ਰਾਣਾ ਅਤੇ ਟਹਿਲ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਮੁਸਜ਼ਮ ਅੰਮ੍ਰਿਤਸਰ ਦੇ ਪ੍ਰਤਾਪ ਨਗਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਆਪਣੀ ਐਕਟਿਵਾ 'ਤੇ ਕਿਸੇ ਨੂੰ ਸਮੈਕ ਦੇਣ ਜਾ ਰਹੇ ਸਨ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾ ਲਗਾਇਆ ਗਿਆ। ਤਲਾਸ਼ੀ ਲੈਣ 'ਤੇ ਦੋਵੇਂ ਮੁਲਜ਼ਮਾਂ ਕੋਲੋਂ 265 ਗ੍ਰਾਮ ਹੈਰੋਇਨ, 400 ਗ੍ਰਾਮ ਅਫ਼ੀਮ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋ ਪੁੱਛਗਿੱਛ ਦੌਰਾਨ ਹੋਰ ਵੀ ਭਾਰੀ ਮਾਤਰਾ ਵਿੱਚ ਬਰਾਮਦਗੀ ਹੋਣ ਦੀ ਸੰਭਾਵਨਾ ਹੈ।
ਡੀਸੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪੁਰਾਣੇ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤੇ 20 ਸਾਲ ਪੁਰਾਣੇ ਤਸਕਰ, ਜ੍ਹਿਨਾਂ 'ਤੇ ਪਰਚੇ ਦਰਜ ਹਨ, ਉਨ੍ਹਾਂ ਦੀ ਵੀ ਜਲਦ ਹੀ ਜਾਇਦਾਦ ਅਟੈਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਰਵੀਸ਼ ਕੁਮਾਰ ਨੂੰ ਮਿਲਿਆ Ramon Magsaysay Award