ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸੂਬੇ ਵਿੱਚ ਸਖ਼ਤਾਈ ਵਰਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਪਿਛਲੇ ਥੋੜ੍ਹੇ ਸਮੇਂ ਵਿੱਚ ਹੀ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਹੋਈ ਹੈ। ਰਾਮਬਾਗ ਦੀ ਪੁਲਿਸ ਨੇ ਹਾਲ ਬਾਜ਼ਾਰ ਦੇ ਨੇੜੇ ਇੱਕ ਨੌਜਵਾਨ ਤੋੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਾਲ ਹੀ ਸ਼ਿਵਾਲਾ ਪੁਲਿਸ ਚੌਂਕੀ ਵੱਲੋਂ ਦੇਰ ਰਾਤ ਇੱਕ ਨੌਜਵਾਨ ਨੂੰ ਪਿਸਤੌਲ ਤੇ 2 ਜ਼ਿੰਦਾ ਕਾਰਤੂਸਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਫ਼ਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇੱਕ ਪਾਸੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ (Government of Punjab) ਵੱਲੋਂ ਸੂਬੇ ਵਿੱਚ ਅਪਰਾਧਿਕ ਘਟਨਾਵਾਂ ਕੰਟਰੋਲ ਵਿੱਚ ਹੋਣ ਦੇ ਲੱਖ ਦਾਅਵੇ ਕੀਤੇ ਜਾਦੇ ਹਨ, ਪਰ ਦੂਜੇ ਪਾਸੇ ਜੇਕਰ ਇਨ੍ਹਾਂ ਦਾਅਵਿਆ ਦੀ ਜ਼ਮੀਨੀ ਸਚਾਈ ਵੇਖੀ ਜਾਵੇ ਤਾਂ ਸਰਕਾਰ ਦੇ ਇਹ ਦਾਅਵਿਆ ਤੋਂ ਜ਼ਮੀਨੀ ਸਚਾਈ ਕੋਹਾ ਦੂਰ ਹੈ।
ਪਰ ਪੰਜਾਬ ਦੇ ਵਿੱਚ ਦਿਨੋ-ਦਿਨ ਵਿਗੜ ਰਹੇ ਹਾਲਾਤਾ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਜੋ ਸੂਬੇ ਦੀ ਕਾਨੂੰਨੀ ਵਿਵਸਥਾ ‘ਤੇ ਸਵਾਲ ਚੁੱਕੇ ਰਹੇ ਹਨ। ਲੋਕਾਂ ਦਾ ਕਹਿਣਾ ਹੈ। ਕਿ ਸੂਬੇ ਵਿੱਚ ਲੋਕਾਂ ਦੀ ਕੋਈ ਸੁਰੱਖਿਆ ਨਹੀਂ ਹੈ।