ਅੰਮ੍ਰਿਤਸਰ: ਪੰਜਾਬ ਵਿੱਚ ਲੁੱਟ-ਖੋਹ ਅਤੇ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅਜਿਹੀ ਹੀ ਇੱਕ ਘਟਨਾ ਅੰਮ੍ਰਿਤਸਰ ਦੇ ਰਾਮਬਾਗ ਇਲਾਕੇ (Rambagh area of Amritsar) ਤੋਂ ਸਾਹਮਣੇ ਆਈ ਹੈ। ਜਿੱਥੇ ਪੁਲਿਸ ਸਟੇਸ਼ਨ ਦੇ ਨੇੜੇ ਹੀ 2 ਨੌਜਵਾਨਾਂ ਦਾ ਕਤਲ (Murder of 2 youths) ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨਾਂ ‘ਤੇ ਚਾਕੂ ਨਾਲ ਵਾਰ ਕੀਤੇ ਗਏ ਹਨ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਇਨਸਾਫ਼ ਨਾ ਮਿਲਣ ‘ਤੇ ਮ੍ਰਿਤਕ ਲਾਸ਼ ਨੂੰ ਹਾਈਵੇਅ ‘ਤੇ ਰੱਖ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against police administration) ਕੀਤਾ।
ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਸਾਜ਼ਿਸ ਤਹਿਤ ਮੌਤ ਦੇ ਘਾਟ ਉਤਾਰਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਪੁਲਿਸ ‘ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਵੀ ਇਲਜ਼ਾਮ ਲਗਾਏ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਉਨ੍ਹਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਨ੍ਹਾਂ ਦਾ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਪ੍ਰਦਰਸ਼ਨ (Protest against police administration) ਜਾਰੀ ਰਹੇਗਾ।
ਮ੍ਰਿਤਕ ਦੀ ਭੈਣ ਦਾ ਕਹਿਣਾ ਹੈ, ਕਿ ਉਨ੍ਹਾਂ ਦਾ ਭਰਾ ਜੰਮੂ ਤੋਂ ਅੰਮ੍ਰਿਤਸਰ ਆਇਆ ਸੀ, ਜਿਸ ਤੋਂ ਬਾਅਦ ਉਸ ਦਾ ਦੋਸਤ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਘਰ ਲਜਾਕੇ ਮ੍ਰਿਤਕ ਦੇ ਦੋਸਤ ਵੱਲੋਂ ਹੀ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ।
ਦੂਸਰੇ ਪਾਸੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਬੀਤੇ ਕੱਲ੍ਹ ਹੀ ਅਣਪਛਾਤੇ ਵਿਅਕਤੀਆਂ ਦੇ ਉੱਤੇ ਧਾਰਾ 302 ਦੇ ਅਧੀਨ ਮਾਮਲਾ ਦਰਜ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਨਜ਼ਦੀਕੀ ਸੀਸੀਟੀਵੀ ਕੈਮਰੇ ਵੀ ਖੰਗਾਲੇ ਗਏ ਹਨ ਅਤੇ ਉਨ੍ਹਾਂ ਕੈਮਰਿਆਂ ਦੀ ਮਦਦ ਨਾਲ ਕੁਝ ਕੁ ਫੋਟੋਆਂ ਉਨ੍ਹਾਂ ਨੂੰ ਮਿਲੀਆਂ ਹਨ। ਜਿਸ ਦੇ ਆਧਾਰ ‘ਤੇ ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।
ਇਹ ਵੀ ਪੜ੍ਹੋ:ਭਾਜਪਾ ਤੇ ਕਾਂਗਰਸੀ ਵਰਕਰ ਹੋਏ ਆਹਮੋ-ਸਾਹਮਣੇ, ਜੰਮ ਕੇ ਚੱਲੀਆਂ ਇੱਟਾਂ ਪੱਥਰ