ਅੰਮ੍ਰਿਤਸਰ: ਆਮ ਆਦਮੀ ਪਾਰਟੀ (Aam Aadmi Party) ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (Former IG Kunwar Vijay Partap Singh) ਦੀ ਅਗਵਾਈ ਹੇਠ ਕਾਂਗਰਸ ਵੂਮੈਨ ਵਿੰਗ ਪੰਜਾਬ ਦੀ ਵਾਈਸ ਪ੍ਰਧਾਨ ਆਸ਼ਾ ਬਿਡਲਾਨ, ਯੂਥ ਕਾਂਗਰਸ ਜਨਰਲ ਸਕੱਤਰ ਕਾਜਲ ਤੇ ਸੁਰਿੰਦਰ ਬਿਡਲਾਨ ਤੇ ਪਰਿਵਾਰਿਕ ਮੈਂਬਰਾਂ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਅਨੁਸਾਰ ਕਿ ਇਹ ਜਿਹੜੇ ਕਾਂਗਰਸੀ ਮੈਂਬਰ ਆਪ ਚ ਸ਼ਾਮਿਲ ਹੋਏ ਹਨ ਇਹ ਉੱਤਰੀ ਹਲਕੇ ਦੇ ਵਿਧਾਇਕ ਸੁਨੀਲ ਦੱਤੀ ਦੇ ਨਜਦੀਕੀ ਦੱਸੇ ਜਾ ਰਹੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਬਿਡਲਾਨ ਤੇ ਆਸ਼ਾ ਬਡਲਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਾਂਗਰਸ ਪਾਰਟੀ ਦਾ ਜਿਹੜਾ ਵਰਕਰ ਹੈ ਜੋ ਬੂਥਾਂ ’ਤੇ ਬੈਠਦਾ ਹੈ ਵੋਟਾਂ ਪਾਉਂਦਾ ਹੈ ਐਮਐਲਏ ਬਣਾਉਂਦਾ ਹੈ ਉਹ ਬਹੁਤ ਨਿਰਾਸ਼ ਹੈ ਅਤੇ ਉਸਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ।
ਇਸ ਮੌਕੇ ਵਿਜੇ ਕੁੰਵਰ ਪ੍ਰਤਾਪ ਸਿੰਘ ਨੇ ਸਾਰੇ ਕਾਂਗਰਸੀ ਪਰਿਵਾਰ ਜਿਹੜੇ ਕਾਂਗਰਸ ਪਾਰਟੀ ਛੱਡ ਕੇ ਆਪ ’ਚ ਸ਼ਾਮਿਲ ਹੋਏ ਉਨ੍ਹਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪ ਨੇ ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਪੰਜਾਬ ਬਚਾਉ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸੇ ਤਹਿਤ ਹੀ ਕਾਂਗਰਸ ਆਗੂ ਆਪਣੇ ਪਰਿਵਾਰਾਂ ਸਮੇਤ ਆਪ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪ ਚ ਸ਼ਾਮਿਲ ਹੋਏ ਇੰਨ੍ਹਾਂ ਪਰਿਵਾਰਾਂ ਨੂੰ ਪਾਰਟੀ ਦੇ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਕੁੰਵਰ ਵਿਜੇ ਪ੍ਰਤਾਪ ਦੇ ਵੱਲੋਂ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਹੱਸਦੇ-ਵੱਸਦੇ ਪੰਜਾਬ ਨੂੰ ਉੱੜਤਾ ਪੰਜਾਬ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਪ ਦਾ ਮਕਸਦ ਸੂਬੇ ਨੂੰ ਮੁੜ ਤੋਂ ਹੱਸਦਾ-ਵੱਸਦਾ ਪੰਜਾਬ ਬਣਾਉਣ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੇ ਤਹਿਤ ਹੀ ਉਹ ਵੀ ਆਪ ਵਿੱਚ ਸ਼ਾਮਿਲ ਹੋਏ ਹਨ।
ਉਨ੍ਹਾਂ ਕਾਂਗਰਸ ਅਤੇ ਅਕਾਲੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਦੋਵਾਂ ਪਾਰਟੀਆਂ ਦਾ ਵਜੂਦ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਗਾਂਧੀ ਪਰਿਵਾਰ ਤੱਕ ਸਿਮਟ ਕੇ ਰਹਿ ਚੁੱਕੀ ਹੈ ਅਤੇ ਇਸੇ ਤਰ੍ਹਾਂ ਹੀ ਅਕਾਲੀ ਦਲ ਵੀ ਬਾਦਲ ਪਰਿਵਾਰ ਤੱਕ ਸੀਮਤ ਹੋ ਕੇ ਰਹਿ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਦੋਵਾਂ ਪਾਰਟੀਆਂ ਨੂੰ ਇਸ ਤੋਂ ਬਾਹਰ ਆਉਣ ਹੋਵੇਗਾ। ਕੁੰਵਰ ਨੇ ਕਿਹਾ ਕਿ ਇੰਨ੍ਹਾਂ ਪਾਰਟੀਆਂ ਉੱਪਰ ਟਿੱਪਣੀ ਕਰਨਾ ਵੀ ਉਹ ਸਹੀ ਨਹੀਂ ਸਮਝਦੇੇ। ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਵੀ ਸਵਾਲ ਖੜ੍ਹੇ ਕੀਤੇ ਗਏ ਹਨ।
ਇਹ ਵੀ ਪੜ੍ਹੋ: ਹਲਕੇ ਦਾ ਹਾਲ, ਜਨਤਾ ਦੇ ਨਾਲ: ਕੋਟਸ਼ਮੀਰ ਪਿੰਡ ਦੀ ਸੱਥ 'ਚ ਹੋਈ ਸਿਆਸੀ ਚਰਚਾ