ਗੁਰਦਾਸਪੁਰ: ਸ਼੍ਰੀ ਹਰ ਗੋਬਿੰਦਪੁਰ ਸਾਹਿਬ ਵਿਖੇ ਇਕ ਗੁਰੂਦੁਆਰੇ ਦੇ 22 ਸਾਲਾਂ ਦੇ ਸੇਵਾਦਾਰ ਧਰਮਜੀਤ ਸਿੰਘ ਨੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਦੇ ਘਰ ਵਾਲਿਆਂ ਨੂੰ ਪਤਾ ਲੱਗਿਆਂ ਤਾਂ ਉਹ ਧਰਮਜੀਤ ਸਿੰਘ ਨੂੰ ਹਸਪਤਾਲ ਲੈ ਕੇ ਗਏ ਪਰ ਉਸ ਦੀ ਜਾਨ ਨਹੀਂ ਬਚ ਸਕੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਧਰਮਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਸਦੇ ਪੁੱਤਰ ਦੀ ਉਮਰ 22 ਸਾਲ ਸੀ ਅਤੇ ਉਹ ਗੁਰੂਦੁਆਰਾ ਸ਼੍ਰੀ ਦਮਦਮਾ ਸਾਹਿਬ ਵਿੱਚ ਸੇਵਾਦਾਰ ਵਜੋਂ ਨੌਕਰੀ ਕਰਦਾ ਸੀ।
ਗੁਰਦੁਆਰਾ ਸਾਹਿਬ ਦੇ ਅਹੁਦੇਦਾਰਾਂ ਵਲੋਂ ਉਸ ਨੂੰ ਪਿਛਲੇ ਕੁੱਝ ਦਿਨ੍ਹਾਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਤੋਂ ਡਬਲ ਕੰਮ ਲਿਆ ਜਾ ਰਿਹਾ ਸੀ ਤਾਂ ਜੋ ਧਰਮਜੀਤ ਸਿੰਘ ਤੰਗ ਪ੍ਰੇਸ਼ਾਨ ਹੋ ਕੇ ਨੌਕਰੀ ਛੱਡ ਦੇਵੇ ਪਰ 22 ਤਰੀਕ ਨੂੰ ਉਸਨੇ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਲਾਜ ਦੌਰਾਨ ਉਸਦੀ ਅੱਜ ਮੌਤ ਹੋ ਗਈ ਉਹਨਾਂ ਨੇ ਆਰੋਪ ਲਗਾਏ ਹਨ ਕਿ ਉਹਨਾਂ ਦੇ ਪੁੱਤਰ ਦੀ ਮੌਤ ਦੇ ਜ਼ਿੰਮੇਦਾਰ ਗੁਰੂਦੁਆਰਾ ਸਾਹਿਬ ਦੇ ਅਹੁਦੇਦਾਰ ਹਨ। ਇਸ ਲਈ ਉਹਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦਲਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਬਰਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਧਰਮਜੀਤ ਸਿੰਘ ਨੇ ਗੁਰੂਦੁਆਰਾ ਸਾਹਿਬ ਦੇ ਰਸਿਵਰ ਗੁਰਮੁਖ ਸਿੰਘ ਅਤੇ ਉਸਦੇ 4 ਸਾਥੀਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕੀਤੀ ਹੈ ਇਸ ਲਈ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:- ਯੂਕਰੇਨ ਨੇ ICJ ਨੂੰ ਰੂਸ ਦੇ ਖਿਲਾਫ ਸੌਂਪੀ ਅਰਜ਼ੀ, 'ਕਤਲੇਆਮ' ਲਈ ਜ਼ਿੰਮੇਵਾਰ ਠਹਿਰਾਇਆ