ETV Bharat / state

ਪੰਜਾਬੀ ਨੌਜਵਾਨ ਦੀ ਦੁਬਈ ‘ਚ ਮੌਤ

ਤਰਨਤਾਰਨ ਦੇ ਪਿੰਡ ਸਰਹਾਲੀ ਦੇ 24 ਨੌਜਵਾਨ ਦੀ ਦੁਬਈ ਦੇ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੇ ਮ੍ਰਿਤਕ ਅੱਜ ਕਰੀਬ 18 ਦਿਨ੍ਹਾਂ ਬਾਅਦ ਡਾ. ਐਸੀਪੀ ਓਬਰਾਏ ਦੇ ਯਤਨਾਂ ਸਦਕਾ ਪੀੜਤ ਪਰਿਵਾਰ ਦੇ ਕੋਲ ਪਹੁੰਚੀ ਹੈ।

24 ਸਾਲਾ ਪੰਜਾਬੀ ਨੌਜਵਾਨ ਦੀ ਦੁਬਈ ‘ਚ ਮੌਤ
24 ਸਾਲਾ ਪੰਜਾਬੀ ਨੌਜਵਾਨ ਦੀ ਦੁਬਈ ‘ਚ ਮੌਤ
author img

By

Published : Aug 7, 2021, 4:40 PM IST

ਅੰਮ੍ਰਿਤਸਰ: ਖਾੜੀ ਮੁਲਕਾਂ 'ਚ ਕੰਮ ਕਰਨ ਵਾਲੇ ਲੋਕਾਂ ਦੀ ਹਰ ਮੁਸ਼ਕਿਲ ਘੜੀ 'ਚ ਰਹਿਬਰ ਬਣ ਮੱਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਕਲਾਂ ਦੇ 24 ਸਾਲਾ ਨੌਜਵਾਨ ਚਾਹਤਬੀਰ ਸਿੰਘ ਪੁੱਤਰ ਸਵ. ਸੁਖਬੀਰ ਸਿੰਘ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 18 ਦਿਨਾਂ ਬਾਅਦ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ,ਅੰਮ੍ਰਿਤਸਰ ਵਿਖੇ ਪਹੁੰਚਿਆ।

24 ਸਾਲਾ ਪੰਜਾਬੀ ਨੌਜਵਾਨ ਦੀ ਦੁਬਈ ‘ਚ ਮੌਤ
24 ਸਾਲਾ ਪੰਜਾਬੀ ਨੌਜਵਾਨ ਦੀ ਦੁਬਈ ‘ਚ ਮੌਤ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਚਾਹਤਬੀਰ ਸਿੰਘ ਤਰਨਤਾਰਨ ਜ਼ਿਲ੍ਹੇ ਦੀ ਇੱਕ ਵਿਧਵਾ ਅਧਿਆਪਕਾ ਦਾ ਇਕਲੌਤਾ ਪੁੱਤਰ ਸੀ। ਉਹ ਦਸੰਬਰ 2020 ਨੂੰ ਆਪਣੇ ਚੰਗੇਰੇ ਭਵਿੱਖ ਦੀ ਆਸ ਲੈ ਕੇ ਦੁਬਈ 'ਚ ਕੰਮ ਕਰਨ ਲਈ ਆਇਆ ਸੀ ਪਰ ਬੀਤੀ 19 ਜੁਲਾਈ ਨੂੰ ਅਚਾਨਕ ਕਿਸੇ ਕਾਰਨ ਉਸ ਦੀ ਮੌਤ ਹੋ ਗਈ ਸੀ।

24 ਸਾਲਾ ਪੰਜਾਬੀ ਨੌਜਵਾਨ ਦੀ ਦੁਬਈ ‘ਚ ਮੌਤ
24 ਸਾਲਾ ਪੰਜਾਬੀ ਨੌਜਵਾਨ ਦੀ ਦੁਬਈ ‘ਚ ਮੌਤ

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੱਲੋਂ ਕੀਤੀ ਗਈ ਵੱਡੀ ਜੱਦੋ ਜਹਿਦ ਉਪਰੰਤ ਜਦ ਉਹ ਚਾਹਤਬੀਰ ਦਾ ਮ੍ਰਿਤਕ ਸਰੀਰ ਵਾਪਸ ਭਾਰਤ ਲਿਆਉਣ 'ਚ ਸਫ਼ਲ ਨਹੀਂ ਹੋਏ ਤਾਂ ਉਨ੍ਹਾਂ ਨੇ ਟਰੱਸਟ ਦੀ ਅੰਮ੍ਰਿਤਸਰ ਇਕਾਈ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਮ੍ਰਿਤਕ ਦੇਹ ਭਾਰਤ ਪਹੁੰਚਾਉਣ ਵਿਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਵਿਸ਼ੇਸ਼ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਜਲਦ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਚਾਹਤਬੀਰ ਦੇ ਮ੍ਰਿਤਕ ਸਰੀਰ ਨੂੰ ਬੀਤੀ ਦੇਰ-ਰਾਤ ਭਾਰਤ ਭੇਜ ਕੇ ਉਸ ਦੇ ਵਾਰਸਾਂ ਨੂੰ ਸੌਂਪ ਦਿੱਤਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪੀੜਤ ਪਰਿਵਾਰ ਦੇ ਆਰਥਿਕ ਪੱਖੋਂ ਸਮਰੱਥ ਹੋਣ ਕਾਰਨ ਚਾਹਤਬੀਰ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ‘ਤੇ ਹੋਇਆ ਖ਼ਰਚ ਉਸਦੇ ਪਰਿਵਾਰ ਨੇ ਹੀ ਕੀਤਾ ਹੈ। ਡਾ. ਓਬਰਾਏ ਵੱਲੋਂ ਕੀਤੇ ਗਏ ਇਸ ਯਤਨ ਨੂੰ ਲੈ ਕੇ ਦੀ ਪੀੜਤ ਪਰਿਵਾਰ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ:SOI ਆਗੂ ਦੇ ਕਤਲ ਮਾਮਲੇ ’ਚ ਪੁਲਿਸ ਨੇ ਕੀਤਾ ਵੱਡਾ ਖੁਲਾਸਾ

ETV Bharat Logo

Copyright © 2024 Ushodaya Enterprises Pvt. Ltd., All Rights Reserved.