ਅੰਮ੍ਰਿਤਸਰ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਨੇ ਅੱਜ 25 ਮਰੀਜ਼ਾਂ ਦੀ ਜਾਨ ਲੈ ਲਈ ਹੈ। ਇਸ ਤੋਂ ਇਲਾਵਾ 492 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ।
ਮਰੀਜਾਂ ਦੀ ਪੁਸ਼ਟੀ ਕਰਦਿਆ ਸਿਹਤ ਵਿਭਾਗ ਵੱਲੋ ਜਾਰੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪੁਸ਼ਟੀ ਹੋਏ 492 ਮਰੀਜਾਂ ਵਿੱਚ 367 ਨਵੇਂ ਹਨ ਅਤੇ 125 ਪਹਿਲਾਂ ਤੋ ਹੀ ਪਾਜ਼ੀਟਿਵ ਮਰੀਜ਼ਾਂ ਦੇ ਸਪੰਰਕ ਵਿੱਚ ਆਏ ਵਿਅਕਤੀ ਹਨ।ਜਿਸ ਨਾਲ ਇਥੇ ਹੁਣ ਤੱਕ ਕੁਲ ਮਰੀਜਾਂ ਦੀ ਗਿਣਤੀ 35600, ਤੱਕ ਪੁੱਜ ਗਈ ਹੈ। ਜਿੰਨਾ ਵਿੱਚੋ 1057 ਦੀ ਮੌਤ ਹੋਣ ਅਤੇ 29106 ਮਰੀਜ਼ਾਂ ਦੇ ਠੀਕ ਹੋਣ ਨਾਲ ਇਥੇ ਕੋਰੋਨਾ ਦੇ ਐਕਟਿਵ ਮਰੀਜ 5437 ਜੇਰੇ ਇਲਾਜ ਹਨ।
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋੋ ਦਿਨ ਵੱਧਦੀ ਜਾ ਰਹੀ ਹੈ।ਸਿਹਤ ਵਿਭਾਗ ਵੱਲੋ ਲਗਾਤਾਰ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਘਰੋ ਬਾਹਰ ਨਿਕਲ ਸਮੇਂ ਮਾਸਕ ਪਹਿਣੋ ਅਤੇ ਭੀੜ ਵਾਲੀਆਂ ਥਾਵਾਂ ਉਤੇ ਨਾ ਜਾਉ। ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਮੰਨਣ ਨਾਲ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
ਇਹ ਵੀ ਪੜੋ:ਗੜ੍ਹਸ਼ੰਕਰ ਵਿਖੇ ਪਿੰਡ ਦੇ ਲੋਕਾਂ ਨੇ ਕੀਤਾ ਟਾਵਰ ਕੰਪਨੀ ਖਿਲਾਫ ਪ੍ਰਦਰਸ਼ਨ