ਅੰਮ੍ਰਿਤਸਰ: ਗਲਿਆਰਾ ਪੁਲਿਸ ਨੂੰ ਉਸ ਲਈ ਵੱਡੀ ਕਾਮਯਾਬੀ ਮਿਲੀ, ਜਦੋਂ ਇੱਕ ਨਾਕਾਬੰਦੀ ਦੇ ਦੌਰਾਨ ਤਿੰਨ ਮੈਂਬਰੀ ਗਿਰੋਹ ਨੂੰ ਕਾਬੂ (A three-member gang was arrested during the blockade) ਕੀਤਾ ਗਿਆ। ਇਸ ਗਿਰੋਹ ਤੋਂ ਚੋਰੀਆਂ ਦੀਆਂ 8 ਦੇ ਕਰੀਬ ਐਕਟਿਵਾ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਗਲਿਆਰਾ ਚੌਂਕੀ ਦੇ ਪੁਲਿਸ ਅਧਿਕਾਰੀ ਪਰਮਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਫ਼ੀ ਲੰਮੇ ਸਮੇਂ ਤੋਂ ਸਾਨੂੰ ਸ਼ਿਕਾਇਤਾਂ ਆ ਰਹੀਆਂ ਸੀ, ਕਿ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂ ਜੋ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) 'ਚ ਨਤਮਸਤਕ ਹੋਣ ਲਈ ਆਉਂਦੇ ਹਨ। ਉਨ੍ਹਾਂ ਦੇ ਵਾਹਨ ਚੋਰੀ ਹੋ ਰਹੇ ਹਨ। ਜਿਸ ਕਰਕੇ ਲੋਕ ਕਾਫ਼ੀ ਅਸੁਰੱਖਿਅਤ ਮਹਿਸੂਸ ਕਰ ਰਹੇ ਸਨ।
ਇਹ ਵੀ ਪੜ੍ਹੋ: ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ, 31 ਜੁਲਾਈ ਨੂੰ ਹੋਵੇਗਾ ਰੇਲ ਰੋਕੋ ਅੰਦੋਲਨ, ਲਖੀਮਪੁਰ ਖੀਰੀ ’ਚ ਵੀ ਲੱਗੇਗਾ ਧਰਨਾ
ਉਨ੍ਹਾਂ ਕਿਹਾ ਕਿ ਖ਼ਾਸ ਮੁਖ਼ਬਰ ਦੀ ਸੂਚਨਾ ਦੇ ਆਧਾਰ ‘ਤੇ ਅਸੀਂ ਨਾਕਾਬੰਦੀ ਦੇ ਦੌਰਾਨ ਇਸ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਕਈ ਮਾਮਲਾ ਦਰਜ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਪੁਲਿਸ ਨੂੰ ਮੁਲਜ਼ਮਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਕੀ ਤੁਹਾਨੂੰ ਪਤਾ ? ਸਕੂਲਾਂ ‘ਚ ਖ਼ਰਾਬ ਪਾਣੀ ਪੀ ਰਹੇ ਤੁਹਾਡੇ ਨੰਨ੍ਹੇ ਮੁੰਨੇ, ਹੋ ਜਾਓ ਸਾਵਧਾਨ !