ਅੰਮ੍ਰਿਤਸਰ : ਦਿਹਾਤੀ ਪੁਲਿਸ ਦੇ ਐੱਸਐੱਸਪੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਜਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਿੰਨ ਵਿਅਕਤੀਆਂ ਨੂੰ 3200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਡੀ.ਐੱਸ.ਪੀ ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਪਿੰਡ ਇਬਰਾਹਿਮਪੁਰ ਨਜ਼ਦੀਕ ਨਾਕਾਬੰਦੀ ਕਰਕੇ ਇਕ ਕਾਰ 'ਚ ਆ ਰਹੇ ਅਜਨਾਲਾ ਦੇ ਸੰਤ ਨਗਰ ਵਾਸੀ ਵਰਿੰਦਰ ਕੁਮਾਰ ਪੁੱਤਰ ਬ੍ਰਿਜ ਮੋਹਨ ਨੂੰ ਉਸ ਗ੍ਰਿਫਤਾਰ ਕਰਕੇ ਉਸ ਦੀ ਕਾਰ ਵਿਚੋਂ 2700 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ : ਮਿਸ਼ਨ ਫ਼ਤਿਹ 2.0 ਦੌਰਾਨ 1.95 ਕਰੋੜ ਲੋਕਾਂ ਦੀ ਕੀਤੀ ਗਈ ਸਕ੍ਰੀਨਿੰਗ: ਬਲਬੀਰ ਸਿੱਧੂ
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹੀ ਇਕ ਵੱਖਰੀ ਕਾਰਵਾਈ ਚ ਪੁਲਿਸ ਪਾਰਟੀ ਨੇ ਪਿੰਡ ਮੁਕਾਮ ਨੇੜਿਉਂ ਮੋਟਰਸਾਈਕਲ ਤੇ ਆ ਰਹੇ ਦੋ ਵਿਅਕਤੀਆਂ ਜਿਨ੍ਹਾਂ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਕਪੂਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮੁਕਾਮ ਵਜੋਂ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਡੀ.ਐਸ.ਪੀ ਵਿਪਨ ਕੁਮਾਰ ਨੇ ਅੱਗੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਇਨ੍ਹਾਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਵਿਚ ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।