ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਿਕਰਮ ਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਦਰ ਦੇ ਅਧੀਨ ਆਉਂਦੀ ਪੁਲਿਸ ਚੌਂਕੀ ਵਿਜੇ ਨਗਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ। ਜਦੋਂ ਵੱਖ-ਵੱਖ ਲੁੱਟਾਂ ਕਰਨ ਵਾਲੇ ਇੱਕ ਗਿਰੋਹ ਦੇ 3 ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕੀਤਾ।
ਦੱਸ ਦਈਏ ਕਿ ਇੱਕ ਵਿਅਕਤੀ ਜਿਸਦਾ ਨਾਮ ਅਸ਼ੋਕ ਕੁਮਾਰ ਉਰਫ਼ ਲਵ ਕੁਸ਼ ਵੱਲੋਂ ਤਿੰਨ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਵੱਲੋਂ ਉਸ ਦਾ ਮੋਬਾਇਲ ਫੋਨ ਖੋਹਣ ਸਬੰਧੀ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਦੇ ਕੋਲ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਸੀ।
ਜਿਸਦੇ ਚੱਲਦੇ ਪੁਲਿਸ ਵੱਲੋਂ ਮੁਖਬਰ ਖਾਸ ਦੀ ਇਤਲਾਹ 'ਤੇ ਦੋਸ਼ੀਆਂ ਅਕਾਸ਼ਦੀਪ ਸਿੰਘ ਪੁੱਤਰ ਰਾਮ ਸਿੰਘ, ਰਣਜੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਚਿਤੋੜਗੜ੍ਹ ਤਹਿਸੀਲ ਬਟਾਲਾ ਜ਼ਿਲ੍ਹਾਂ ਗੁਰਦਾਸਪੁਰ ਤੋਂ ਮੰਗਾ ਸਿੰਘ ਪੁੱਤਰ ਵਾਸੀ ਸੁਰਜਨ ਸਿੰਘ ਵਾਸੀ ਪਿੰਡ ਚਿਤੋੜਗੜ੍ਹ ਤਹਿਸੀਲ ਬਟਾਲਾ ਜ਼ਿਲ੍ਹਾਂ ਗੁਰਦਾਸਪੁਰ ਨੂੰ ਰਾਮ ਬਲੀ ਚੌਂਕ ਗਲੀ ਬਾਕੇ ਬਿਹਾਰੀ ਬਟਾਲਾ ਰੋਡ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ।
ਇਹਨਾਂ ਪਾਸੋ ਖੋਹ ਕੀਤਾ ਮੋਬਾਇਲ ਫੋਨ ਮਾਰਕਾ REDMI ਰੰਗ ਨੀਲਾ ਅਤੇ ਵਾਰਦਾਤ ਵਿੱਚ ਵਰਤਿਆ ਮੋਟਰ ਸਾਈਕਲ ਹੀਰੋ ਹਾਂਡਾ ਸੀ.ਡੀ ਡੀਲਕਸ ਅਤੇ ਇੱਕ ਖਿਡੌਣਾ ਪਿਸਟਲ ਬ੍ਰਮਾਦ ਕੀਤਾ ਗਿਆ। ਜਿਹੜਾ ਵੇਖਣ ਦੇ ਵਿੱਚ ਬਿਲਕੁਲ ਅਸਲੀ ਪਿਸਤੌਲ ਵਾਂਗ ਦਿਖਦਾ ਹੈ। ਇਨ੍ਹਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ। ਜਿਹਨਾਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਹੋਰ ਕਿਹੜੀਆਂ ਕਿਹੜੀਆਂ ਵਾਰਦਾਤਾਂ ਕੀਤੀਆਂ ਹਨ। ਇਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।