ETV Bharat / state

ਅੰਮ੍ਰਿਤਸਰ ਜੇਲ 'ਚੋਂ 3 ਕੈਦੀ ਫ਼ਰਾਰ, ਮੁੱਖ ਮੰਤਰੀ ਨੇ ਦਿੱਤੇ ਨਿਆਂਇਕ ਜਾਂਚ ਦੇ ਹੁਕਮ

ਪੰਜਾਬ 'ਚ ਸਭ ਤੋਂ ਵੱਧ ਸੁਰੱਖਿਆ ਚੌਕਸੀ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚੋਂ ਤਿੰਨ ਕੈਦੀ ਫ਼ਰਾਰ ਹੋ ਗਏ ਹਨ। ਮੁੱਖ ਮੰਤਰੀ ਨੇ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ।

3 prisoners abducted from Amritsar jail, CM orders judicial inquiry
ਅੰਮ੍ਰਿਤਸਰ ਜੇਲ 'ਚੋਂ 3 ਕੈਦੀ ਫ਼ਰਾਰ, ਮੁੱਖ ਮੰਤਰੀ ਨੇ ਦਿੱਤੇ ਨਿਆਂਇਕ ਜਾਂਚ ਦੇ ਹੁਕਮ
author img

By

Published : Feb 2, 2020, 4:36 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰੀ ਜੇਲ ਅੰਮ੍ਰਿਤਸਰ ਵਿੱਚੋਂ ਤਿੰਨ ਹਵਾਲਾਤੀਆਂ ਦੇ ਭੱਜਣ ਦੇ ਮਾਮਲੇ ਦੀ ਨਿਆਂਇਕ ਜਾਂਚ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਜੇਲ੍ਹ ਸੁਰੱਖਿਆ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜਾਂਚ ਤੋਂ ਬਾਅਦ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।

ਇਸ ਘਟਨਾ ਤੋਂ ਬਾਅਦ ਏਡੀਜੀਪੀ ਨੇ ਆਦੇਸ਼ ਦਿੰਦਿਆਂ ਕਿਹਾ ਕਿ ਭੱਜਣ ਵਾਲੇ ਹਵਾਲਾਤੀਆਂ ਨੂੰ ਫੜਨ ਲਈ ਸੂਬੇ ਪੱਧਰ 'ਤੇ ਤਲਾਸ਼ੀ ਮੁਹਿੰਮ ਵਿੱਢ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਅਨੁਸਾਰ ਭੱਜਣ ਵਾਲੇ ਹਵਾਲਾਤੀਆਂ ਨੇ ਬੈਰਕ ਤੋੜਦਿਆਂ ਜੇਲ੍ਹ ਦੀ ਅੰਦਰੂਨੀ ਤੇ ਬਾਹਰੀ ਦੀਵਾਰ ਟੱਪੀ ਹੈ। ਸੁਰੱਖਿਆ ਵਿੱਚ ਕੁਤਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਸ ਜੇਲ੍ਹ ਦੀ ਸੁਰੱਖਿਆ ਸਬੰਧੀ ਜਾਇਜ਼ਾ ਲੈਣ ਦੇ ਨਾਲ-ਨਾਲ ਜੇਲ੍ਹ ਸੁਰੱਖਿਆ ਨੂੰ ਅੱਗੇ ਤੋਂ ਹੋਰ ਮਜ਼ਬੂਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਨਾ ਸਿਰਫ ਇਸ ਜੇਲ੍ਹ ਦੇ ਬਲਕਿ ਸੂਬੇ ਭਰ ਦੀਆਂ ਸਾਰੀਆਂ ਜੇਲ੍ਹਾਂ ਦੀ ਸਖ਼ਤ ਸੁਰੱਖਿਆ ਦੇ ਹੁਕਮ ਦਿੱਤੇ ਹਨ।

ਭੱਜਣ ਵਾਲੇ ਹਵਾਲਾਤੀਆਂ ਵਿੱਚੋਂ ਇੱਕ ਦੀ ਪਛਾਣ ਵਿਸ਼ਾਲ ਪੁੱਤਰ ਸਤੀਸ਼ ਕੁਮਾਰ ਉਮਰ 22 ਸਾਲ ਵਾਸੀ ਅਰਾ ਕਲੋਨੀ, ਮਜੀਠਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਛੇਹਰਟਾ ਵਿੱਚ 2 ਅਪ੍ਰੈਲ 2019 ਨੂੰ ਪੌਕਸੋ ਐਕਟ ਦੀ ਧਾਰਾ 376 ਤਹਿਤ 51 ਨੰਬਰ ਐਫ ਆਈ ਆਰ ਦਰਜ ਸੀ। ਉਹ ਜੇਲ੍ਹ ਵਿੱਚ 5 ਅਪ੍ਰੈਲ 2019 ਤੋਂ ਬੰਦ ਸੀ। ਬਾਕੀ ਦੋ ਭਰਾ ਹਨ ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਪੁੱਤਰ ਸੁਖਦੇਵ ਸਿੰਘ ਉਮਰ 34 ਸਾਲ ਤੇ ਜਰਨੈਲ ਪੁੱਤਰ ਸੁਖਦੇਵ ਸਿੰਘ ਉਮਰ 25 ਸਾਲ ਵਾਸੀ ਚੰਡੀਗੜ ਰੋਡ, ਖਡੂਰ ਸਾਹਿਬ, ਤਰਨ ਤਾਰਨ ਵਜੋਂ ਹੋਈ।

Intro:Body:

sajan

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.