ਅੰਮ੍ਰਿਤਸਰ: ਸ਼ਹਿਰ ’ਚ ਕੁਝ ਦਿਨਾਂ ਤੋਂ ਅਪਰਾਧਿਕ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਲਗਾਤਾਰ ਸਾਹਮਣੇ ਆ ਰਹੀਆਂ ਲੁੱਟ ਦੀ ਵਾਰਦਾਤਾਂ ਨੂੰ ਲੋਕਾਂ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਅਪਰਾਧਿਕ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਚਿੰਤਾ ਨੂੰ ਵਧਾਇਆ ਹੋਇਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਰਾਤ ਇੱਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਚ ਇੱਕ ਵਿਅਕਤੀ ਦਾ ਕਤਲ ਵੀ ਕੀਤੀ ਗਿਆ ਹੈ। ਜਿਸ ਚ ਪੁਲਿਸ ਨੇ ਗੰਭੀਰਤਾ ਨਾਲ ਕਾਰਵਾਈ ਕਰਦੇ ਹੋਏ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਆਰਪੀਆਂ ਨੂੰ ਗ੍ਰਿਫਤਾਰ ਕਰਨ’ ਚ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਇਹ ਵੀ ਪੜੋ: ਪੁਲਿਸ ਮੁਲਾਜ਼ਮ ਨੇ ਹੋਟਲ ’ਚ ਪ੍ਰੇਮੀ ਨਾਲ ਰੰਗੀ ਹੱਥੀ ਫੜ੍ਹੀ ਆਪਣੀ ਪਤਨੀ
ਤਿੰਨਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ
ਡੀਸੀਪੀ ਇਨਵੈਸਟੀਗੇਸ਼ਨ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ’ਚ ਵੱਡੀਆਂ ਵਾਰਦਾਤਾਂ ਨੂੰ ਇਨ੍ਹਾਂ ਮੁਲਜ਼ਮਾਂ ਵੱਲੋਂ ਅੰਜਾਮ ਦਿੱਤਾ ਜਾ ਰਿਹਾ ਸੀ ਅਤੇ ਬੀਤੇ ਦਿਨ ਜੋ ਦੁਕਾਨ ਲੁੱਟਣ ਦੇ ਦੌਰਾਨ ਇੱਕ ਵਿਅਕਤੀ ਦਾ ਕਤਲ ਹੋਇਆ ਸੀ , ਇਸ ਵਾਰਦਾਤ ਨੂੰ ਵੀ ਇਨ੍ਹਾਂ ਤਿੰਨਾਂ ਆਰੋਪੀਆਂ ਨੇ ਹੀ ਅੰਜਾਮ ਦਿੱਤਾ ਸੀ। ਪੁਲਿਸ ਨੇ ਦੱਸਿਆ ਕਿ ਪਹਿਲਾਂ ਵੀ ਇਨ੍ਹਾਂ ਤਿੰਨਾਂ ਆਰੋਪੀਆਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ।
ਪੁਲਿਸ ਨੇ ਆਰੋਪੀਆਂ ਕੋਲੋਂ ਕੀਤੇ ਹਥਿਆਰ ਬਰਾਮਦ
ਡੀਸੀਪੀ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਆਰੋਪੀਆਂ ਕੋਲੋਂ ਮੌਕੇ ਵਾਰਦਾਤ ’ਤੇ ਇਸਤੇਮਾਲ ਕਰਨ ਵਾਲੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਿਸ ਨੇ ਇਨ੍ਹਾਂ ਤਿੰਨ ਆਰੋਪੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।