ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਾਇਬ ਕੀਤੇ ਗਏ 328 ਸਰੂਪਾਂ ਦੇ ਮਾਮਲੇ 'ਚ ਇੱਕ ਵਾਰ ਫਿਰ ਤੋਂ ਨਵਾਂ ਮੋੜ ਆਉਂਦਾ ਹੋਇਆ ਨਜ਼ਰ ਆ ਰਿਹਾ ਹੈ । ਹਾਈਕੋਰਟ ਵਿੱਚੋਂ ਇਸ ਨੂੰ ਕੇਸ ਨੂੰ ਰੱਦ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਸਿੱਖ ਸੰਗਤਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ। ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤਕ 328 ਸਰੂਪਾਂ ਦਾ ਹਿਸਾਬ ਨਹੀਂ ਦਿੱਤਾ ਜਾਂਦਾ ਤਦ ਤਕ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰਹੇਗਾ।
ਜੇਕਰ ਗੱਲ ਕੀਤੀ ਜਾਵੇ 328 ਸਰੂਪਾਂ ਦੇ ਮਾਮਲੇ ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਪਿਛਲੀ 4 ਨਵੰਬਰ 2020 ਤੋਂ ਪੰਥਕ ਹੋਕਾ ਤਹਿਤ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਅੰਮ੍ਰਿਤਸਰ ਹੈਰੀਟੇਜ ਸਟ੍ਰੀਟ ਤੇ ਮੋਰਚਾ ਲਗਾਇਆ ਹੋਇਆ ਹੈ ਤੇ ਇਸ ਦਾ ਕੇਸ ਮਾਣਯੋਗ ਅਦਾਲਤ ਵਿੱਚ ਵੀ ਲਗਾਇਆ ਗਿਆ ਸੀ। ਅਦਾਲਤ ਵੱਲੋਂ ਇਸ ਕੇਸ ਨੂੰ ਖਾਰਜ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਅੱਜ ਪੰਥਕ ਹੋਕਾ ਵੱਲੋਂ ਪ੍ਰੈੱਸ ਵਾਰਤਾ ਕਰ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਐੱਸਜੀਪੀਸੀ ਨੇ ਖੁਦ ਮੰਨਿਆ ਸੀ ਕਿ ਉਨ੍ਹਾਂ ਦੇ 11 ਮੈਂਬਰ ਦੋਸ਼ੀ ਹਨ ਤੇ ਉਨ੍ਹਾਂ ਤੇ ਫ਼ੌਜਦਾਰੀ ਪਰਚਾ ਹੋਵੇਗਾ ਲੇਕਿਨ ਅਦਾਲਤ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਕੇਸ ਨੂੰ ਖਾਰਜ ਕਰ ਦਿੱਤਾ ਅਤੇ ਪੰਥਕ ਹੋਕਾ ਵੱਲੋਂ ਹੁਣ ਇਹ ਕੇਸ ਸੁਪਰੀਮ ਕੋਰਟ ਵਿਚ ਦਾਇਰ ਕੀਤਾ ਜਾਵੇਗਾ ਅਤੇ 328 ਸਰੂਪਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ।