ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਪੁਲਿਸ (Police) ਵੱਲੋਂ 39 ਪਿਸਤੌਲਾਂ ਸਣੇ ਗ੍ਰਿਫ਼ਤਾਰ (Arrested) ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਮਿਲਿਆ ਹੈ। ਇਸ ਬਾਰੇ ਪੁਲਿਸ ਅਧਿਕਾਰੀ ਪਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਜੈਪਾਲ ਭੁੱਲਰ ਅਤੇ ਜੱਸੀ ਖਰੜ ਦੇ ਦੋ ਸਾਥੀਆਂ ਨੂੰ ਪੁਲਿਸ ਵੱਲੋਂ ਹਰਮਨ ਦੀਪ ਸਿੰਘ ਤੇ ਹੀਰਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋ ਤਿੰਨ ਪਿਸਤੌਲ (Pistol)ਕਾਬੂ ਕੀਤੇ ਸਨ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ 16 ਮੈਂਬਰਾਂ ਦੀ ਟੀਮ ਤਿਆਰ ਕੀਤੀ ਗਈ ਸੀ। ਉੱਥੇ ਮੱਧ ਪ੍ਰਦੇਸ਼ ਦੇ ਬੜਵਾਨੀ ਵਿੱਚ ਜਾ ਕੇ ਟ੍ਰੈਪ ਲਗਾ ਕੇ ਮੌਕੇ ਤੋਂ ਦੋ ਮੁਲਜ਼ਮ ਕਾਬੂ ਕੀਤੇ ਗਏ ਸਨ। ਇਨ੍ਹਾਂ ਕੋਲੋ ਉੱਥੇ 39 ਪਿਸਤੌਲ 32 ਬੋਰ ਇੰਡੀਅਨ ਕਾਬੂ ਕੀਤੇ ਗਏ ਸਨ। ਇਨ੍ਹਾਂ ਵਿਚੋਂ ਵਿਨੋਦ ਠਾਕੁਰ ਤੇ ਜੀਵਨ ਡਾਬਰ ਮੌਕੇ 'ਤੇ ਕਾਬੂ ਕੀਤਾ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਨੋਦ ਠਾਕੁਰ ਤੇ ਪਹਿਲਾ ਵੀ ਕੇਸ ਦਰਜ ਹਨ ਅਤੇ ਇਨ੍ਹਾਂ ਪੰਜਾਬ ਲਿਆਂਦਾ ਗਿਆ ਅੱਜ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਇਨ੍ਹਾਂ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਨ੍ਹਾਂ ਕੋਲੋ ਪੁੱਛਗਿੱਛ ਕੀਤੀ ਜਾਵੇਗੀ ਅਤੇ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਹੋਰ ਰਿਮਾਂਡ ਹਾਸਿਲ ਕੀਤਾ ਜਾਵੇਗਾ।