ETV Bharat / state

400 ਸਾਲਾ ਪ੍ਰਕਾਸ਼ ਪੁਰਬ: ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਪਾਏ ਗਏ ਸ੍ਰੀ ਅਖੰਡ ਸਾਹਿਬ ਦੇ ਭੋਗ - ਗੁਰਦੁਆਰਾ ਗੁਰੂ ਕਾ ਮਹਿਲ

ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Guru Tegh Bahadur Ji) ਦਾ 401 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਕਾ ਮਹਿਲ ਵਿਖੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਸਾਰ ਭਰ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ (Guru Tegh Bahadur Ji) ਦਾ ਪ੍ਰਕਾਸ਼ ਪੁਰਬ ਬੜੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ।

ਨੌਵੇਂ ਪਾਤਸ਼ਾਹ ਜੀ ਦਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਪ੍ਰਕਾਸ਼ ਪੁਰਬ

author img

By

Published : Apr 21, 2022, 11:33 AM IST

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Guru Tegh Bahadur Ji) ਦਾ 401 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਕਾ ਮਹਿਲ ਵਿਖੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਸਾਰ ਭਰ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ (Guru Tegh Bahadur Ji) ਦਾ ਪ੍ਰਕਾਸ਼ ਪੁਰਬ ਬੜੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ। 401 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈਕੇ ਗੁਰੂ ਕਾ ਮਹਿਲ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਉਭਾਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਗੁਰਦੁਆਰਾ ਗੁਰੂ ਕੇ ਮਹਿਲ (Gurdwara Guru ka Mahal) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ (Sri Darbar Sahib) ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ (Gurdwara Sri Manji Sahib Diwan Hall) ਵਿਖੇ ਸਜਾਏ ਗਏ। ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Jathedar of Sri Akal Takht Sahib) ਗਿਆਨੀ ਹਰਪ੍ਰੀਤ ਸਿੰਘ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Guru Tegh Bahadur Ji) ਦੇ ਇਤਿਹਾਸਕ ਪੁਰਬ ਦੀ ਵਧਾਈ ਦਿੰਦਿਆਂ ਅਤੇ ਮਾਨਵਤਾ ਦੀ ਭਲਾਈ ਲਈ ਯਤਨਸ਼ੀਲ ਹੋਣ ਦੀ ਪ੍ਰੇਰਣਾ ਕੀਤੀ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ (Guru Tegh Bahadur Ji) ਜੀ ਦਾ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਮਾਰਗ ਦਰਸ਼ਨ ਦੇਣ ਵਾਲੀ ਹੈ। ਗੁਰੂ ਸਾਹਿਬ ਨੇ ਸਮਾਜਿਕ ਤੇ ਧਾਰਮਿਕ ਕਦਰਾਂ-ਕੀਮਤਾਂ ਦੇ ਮਹੱਤਵ ਨੂੰ ਸਮਾਜ ਅੰਦਰ ਪ੍ਰਬਲ ਕੀਤਾ ਅਤੇ ਮਾਨਵਤਾ ਦੀ ਖਾਤਰ ਆਪਣੀ ਸ਼ਹਾਦਤ ਦਿੱਤੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਕਿਹਾ ਕਿ ਸਾਨੂੰ ਗੁਰੂ ਚਰਨਾਂ ਨਾਲ ਜੁੜਨ ਦੀ ਲੋੜ ਹੈ।

ਨੌਵੇਂ ਪਾਤਸ਼ਾਹ ਜੀ ਦਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਪ੍ਰਕਾਸ਼ ਪੁਰਬ

ਉਨ੍ਹਾਂ ਆਖਿਆ ਕਿ ਗੁਰੂ ਘਰ ਦੇ ਕਾਰਜ ਲਈ ਕੋਈ ਇੱਕ ਸੰਸਥਾ ਨਹੀਂ, ਸਗੋਂ ਦੇਸ਼ ਦੁਨੀਆਂ ਅੰਦਰ ਵਸਦੀ ਸਾਰੀ ਸਿੱਖ ਕੌਮ ਅੱਗੇ ਆਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੌਮ ਦੇ ਨੁਮਾਇੰਦਿਆਂ, ਦੇਸ਼ ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਇੱਕ ਵਾਰ ਫਿਰ ਇਸ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ।

ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਹੰਭਲਾ ਮਾਰਨ ਲਈ ਆਖਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਇਸ ਸਬੰਧ ਵਿੱਚ ਗੁਰੂ ਸਾਹਿਬ ਜੀ ਦੀ ਸੋਚ ਨੂੰ ਅੱਗੇ ਵਧਾਉਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੈ। ਇਸ ਮੌਕੇ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਗੁਰੂ ਕਾ ਮਹਿਲ ਨਤਮਸਤਕ ਹੋਏ ਅਤੇ ਇਸ ਸ਼ੁਭ ਦਿਨ ਦੀ ਦੇਸ਼-ਵਿਦੇਸ਼ ਵਿੱਚ ਬੈਠੀਆਂ ਸਿੱਖ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ’ਤੇ ਸਮਾਗਮ, ਪੀਐੱਮ ਮੋਦੀ ਕਰਨਗੇ ਸ਼ਿਰਕਤ

ETV Bharat Logo

Copyright © 2025 Ushodaya Enterprises Pvt. Ltd., All Rights Reserved.