ETV Bharat / state

ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈ - Sri Guru Tegh Bahadur ji

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ 'ਚ ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400 ਸਾਲਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੁਨੀਆ ਭਰ 'ਚ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬਾਨਾਂ 'ਚ ਨਤਮਸਤਕ ਹੋ ਰਹੇ ਹਨ। ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ 'ਚ ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ।

ਫ਼ੋਟੋ
ਫ਼ੋਟੋ
author img

By

Published : May 1, 2021, 7:37 AM IST

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 29 ਅਪ੍ਰੈਲ ਤੋਂ ਸ਼ੁਰੂ ਕੀਤੇ ਗਏ ਸੀ। ਸੰਕੇਤਕ ਰੂਪ 'ਚ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਤਹਿਤ ਵੀਰਵਾਰ ਨੂੰ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰੂ ਕਾ ਮਹਿਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵੱਲੋਂ ਅਖੰਡ ਪਾਠ ਸਾਹਿਬ ਦੇ ਪਾਠ ਰਖਵਾਏ ਗਏ, ਜਿਨ੍ਹਾਂ ਦਾ ਅੱਜ ਪ੍ਰਕਾਸ਼ ਪੁਰਬ ਮੌਕੇ ਭੋਗ ਪਾਇਆ ਜਾਵੇਗਾ।

ਸਮਾਗਮਾਂ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਸਾਹਿਬ ਵਿਖੇ ਵੱਖ-ਵੱਖ ਰਾਗੀ-ਢਾਡੀ ਅਤੇ ਕਵੀਸ਼ਰ ਜਥਿਆਂ ਨੇ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰੂ-ਜਸ ਸਰਵਣ ਕਰਵਾਇਆ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।

ਅਰਦਾਸ ਮਗਰੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਚੌਰ ਸਾਹਿਬ ਦੀ ਸੇਵਾ ਨਿਭਾ ਰਹੇ ਸਨ, ਜਦਕਿ ਸੰਗਤ ਗੁਰਬਾਣੀ ਦੇ ਸ਼ਬਦ ਅਤੇ ਵਾਹਿਗੁਰੂ ਦਾ ਜਾਪ ਕਰਦਿਆਂ ਨਾਲ ਚੱਲ ਰਹੀਆਂ ਸਨ। ਗਤਕਾ ਅਤੇ ਬੈਂਡ ਪਾਰਟੀਆਂ ਨੇ ਵੀ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ। ਬੇਸ਼ੱਕ ਕੋਰੋਨਾ ਦੇ ਚੱਲਦਿਆਂ ਸੰਗਤ ਦੀ ਸ਼ਮੂਲੀਅਤ ਸੀਮਤ ਰਹੀ, ਪਰੰਤੂ ਹਾਜ਼ਰ ਸੰਗਤ ਅੰਦਰ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਪ੍ਰਤੀ ਉਤਸ਼ਾਹ ਸੀ।

ਕੋਵਿਡ ਨਿਯਮਾਂ ਦੀ ਪਾਲਣਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ 29 ਅਪ੍ਰੈਲ ਤੋਂ ਸ਼ੁਰੂ ਸਮਾਗਮਾਂ 'ਚ ਸਰਕਾਰੀ ਹਦਾਇਤਾਂ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਸ਼ਨੀਵਾਰ ਦੇ ਦਿਨ ਵੀਕਐਂਡ ਲੌਕਡਾਉਨ 'ਚ ਥੋੜ੍ਹੀ ਜਿਹੀ ਢਿੱਲ ਦਿੱਤੀ ਜਾਵੇ ਤਾਂ ਜੋ ਲੋਕ ਆਪਣੀ ਆਸਥਾ ਦਾ ਪ੍ਰਗਟਾਵਾ ਕਰ ਸਕਣ। ਉਥੇ ਹੀ ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਕੋਵਿਡ ਦੇ ਕਾਰਨ ਉਹ ਆਪਣੇ ਘਰ ਦੇ ਵਿੱਚ ਰਹਿ ਕੇ ਹੀ ਬਾਣੀ ਦਾ ਉਚਾਰਨ ਕਰਨ।

400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਆਉਣ ਤੋਂ ਪੰਥਕ ਸ਼ਖ਼ਸੀਅਤਾਂ ਨੂੰ ਰੋਕਣਾ ਮੰਦਭਾਗਾ: ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਪੰਥਕ ਸ਼ਖ਼ਸੀਅਤਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਤੋਂ ਰੋਕਣਾ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਮਾਗਮ ਸੰਕੇਤਕ ਰੂਪ 'ਚ ਕਰਵਾਏ ਜਾ ਰਹੇ ਹਨ, ਕੋਈ ਵੱਡਾ ਇਕੱਠ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਾਨੂੰ ਮਿਲੀ ਸੂਚਨਾ ਅਨੁਸਾਰ ਪ੍ਰਸ਼ਾਸਨ ਵੱਲੋਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮਾਗਮਾਂ ਵਿਚ ਆਉਣ ਤੋਂ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ, ਜੋ ਕਿ ਠੀਕ ਨਹੀਂ ਹੈ।

ਨੌਵੀਂ ਪਾਤਸ਼ਾਹੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਿਆਸਤਦਾਨੀ ਆਪਣੇ ਟਵਿੱਟਰ ਹੈਂਡਲ ਉੱਤੇ ਟਵੀਟ ਕਰਕੇ ਸੂਬਾ ਵਾਸੀਆਂ ਨੂੰ ਇਸ ਪੁਰਬ ਦੀ ਵਧਾਈ ਦੇ ਰਹੇ ਹਨ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ਹੈਂਡਲ ਉੱਤੇ ਟਵੀਟ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। ਇਸ ਪਰਬ ਉੱਤੇ ਉਨ੍ਹਾਂ ਨੇ ਪੰਜਾਬੀ ਵਿੱਚ ਦੋ ਟਵੀਟ ਕੀਤੇ ਹਨ।

ਫ਼ੋਟੋ
ਫ਼ੋਟੋ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸਮੂਹ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਤੇ ਆਪਣੇ ਉਨ੍ਹਾਂ ਟਵੀਟ ਵਿੱਚ ਲਿਖਿਆ ਕਿ, ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਮਹੱਤਵਪੂਰਣ ਪਾਠ ਸਿਖਾਇਆ। ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਗੁਰੂ ਘਰ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਤੁਹਾਡੇ ਗ੍ਰਹਿ ਵਿਖੇ ਮਨਾਓ ਅਤੇ ਸਵੇਰੇ 11:45 ਵਜੇ 'ਸਰਬੱਤ ਦੇ ਭਲੇ ਲਈ ਅਰਦਾਸ' ਲਈ ਮੇਰੇ ਨਾਲ ਆਨਲਾਈਨ ਸ਼ਾਮਲ ਹੋਵੋ।

  • Sri Guru Tegh Bahadur Ji taught humanity the important lesson of doing everything possible to help those in need. I urge you all to celebrate Guru Sahib’s 400th Prakash Purb at your home & join me online at 11:45 AM for 'Sarbat De Bhale layi Ardas'. #GurupurbAtHome pic.twitter.com/nTGKo878GW

    — Capt.Amarinder Singh (@capt_amarinder) May 1, 2021 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦੇ ਪ੍ਰਾਧਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵਿੱਟਰ ਉੱਤੇ ਟਵੀਟ ਕਰਕੇ ਦੇਸ਼ ਵਿਦੇਸ਼ ਵਸਦੀ ਸੰਗਤ ਨੂੰ ਗੁਰ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

  • ਨੌਵੇਂ ਪਾਤਸ਼ਾਹ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਵਸਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਦਿੱਲੀ ਚਾਂਦਨੀ ਚੌਂਕ 'ਚ ਧਰਮ ਦੀ ਰਾਖੀ ਲਈ ਸ਼ਹੀਦ ਹੁੰਦਿਆਂ ਗੁਰੂ ਸਾਹਿਬ ਨੇ ਸੰਸਾਰ ਅੱਗੇ ਸਾਂਝੀਵਾਲਤਾ ਦੀ ਅਦੁੱਤੀ ਮਿਸਾਲ ਕਾਇਮ ਕਰਦਿਆਂ 'ਹਿੰਦ ਦੀ ਚਾਦਰ' ਅਖਵਾਏ। #SriGuruTeghBahadurJi pic.twitter.com/jwuGl0VIRf

    — Sukhbir Singh Badal (@officeofssbadal) May 1, 2021 " class="align-text-top noRightClick twitterSection" data=" ">

ਇਸ ਦੇ ਨਾਲ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਮੂਹ ਸੰਗਤ ਨੂੰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

  • 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਨੌਵੇਂ ਪਾਤਸ਼ਾਹ ਜੀ ਦਾ ਮਹਾਨ ਜੀਵਨ ਬਿਰਤਾਂਤ ਸਮੁੱਚੀ ਦੁਨੀਆ 'ਚ ਮਨੁੱਖਤਾ ਨੂੰ ਭਾਈਚਾਰਕ ਸਾਂਝ, ਨਿਡਰਤਾ ਅਤੇ ਸਵੈਮਾਣ ਦੀ ਪ੍ਰੇਰਨਾ ਦਿੰਦਾ ਹੈ।#SriGuruTeghBahadurSahibJi #ParkashPurab pic.twitter.com/1h0qLXcSgS

    — Harsimrat Kaur Badal (@HarsimratBadal_) May 1, 2021 " class="align-text-top noRightClick twitterSection" data=" ">

ETV Bharat Logo

Copyright © 2024 Ushodaya Enterprises Pvt. Ltd., All Rights Reserved.