ETV Bharat / state

ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 5 ਵਿਅਕਤੀ ਕੀਤੇ ਕਾਬੂ - ਅੰਮ੍ਰਿਤਸਰ ਰੇਲਵੇ ਸਟੇਸ਼ਨ

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹਨਾਂ ਦੇ ਕੋਲੋਂ ਤੇਜ਼ਧਾਰ ਹਥਿਆਰ ਅਤੇ ਇਕ 32 ਬੋਰ ਪਿਸਟਲ, 5 ਜ਼ਿੰਦਾ ਕਾਰਤੂਸ, ਇਕ ਈ- ਰਿਕਸ਼ਾ ਬਰਾਮਦ ਹੋਇਆ ਹੈ

ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 5 ਵਿਅਕਤੀ ਕਾਬੂ

author img

By

Published : Jun 4, 2023, 5:48 PM IST

ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 5 ਵਿਅਕਤੀ ਕਾਬੂ

ਅੰਮ੍ਰਿਤਸਰ: ਆਏ ਦਿਨ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਹੁੰਦੇ ਹਨ।ਲੁਟੇਰਿਆਂ-ਚੋਰਾਂ ਨੂੰ ਕਾਨੂੰਨ ਦਾ ਰਤਾ ਵੀ ਖੌਫ਼ ਨਹੀਂ ਹੈ। ਇਸੇ ਸਭ ਦਰਮਿਆਨ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਇੰਨ੍ਹਾਂ ਲੋਕਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾਂਦਾ ਸੀ।

ਸੁੰਨਸਾਨ ਥਾਂ 'ਤੇ ਹੁੰਦੀ ਸੀ ਲੁੱਟ: ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਇਕ ਫੌਜੀ ਸਵਾਰੀ ਨੂੰ ਆਪਣੇ ਈ- ਰਿਕਸ਼ਾ ਵਿੱਚ ਬਿਠਾ ਕੇ ਥਾਣਾ ਗੇਟ ਹਕੀਮਾ ਦੇ ਅਧੀਨ ਬੀ ਬਲਾਕ ਸੁਨਸਾਨ ਥਾਂ 'ਤੇ ਲਿਜਾ ਕੇ ਲੁੱਟ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਸੀ ਅਤੇ ਬੀਤੇ ਦਿਨ ਇਹਨਾਂ ਲੁਟੇਰਿਆਂ ਵੱਲੋਂ ਥਾਣਾ ਗੇਟ ਹਕੀਮਾ ਇੱਕ ਫਾਇਨਾਂਸ ਕੰਪਨੀ ਦੇ ਵਿਚ ਲੁੱਟ ਕਰਨ ਦਾ ਪਲਾਨ ਤਿਆਰ ਕੀਤਾ ਜਾ ਰਿਹਾ ਸੀ, ਜਿਸ ਨੂੰ ਕਿ ਪੁਲਸ ਨੇ ਨਾਕਾਮ ਕਰ ਦਿੱਤਾ ।

ਕਿਵੇਂ ਹੋਈ ਗ੍ਰਿਫ਼ਤਾਰੀ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਸੈਂਟਰਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਲਗਾਤਾਰ ਹੀ ਇਹਨਾਂ ਆਰੋਪੀਆਂ ਵੱਲੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਅਤੇ ਪਿਛਲੇ ਕੁਝ ਦਿਨ ਪਹਿਲੇ ਇਹਨਾਂ ਨੇ ਆਪਣੇ ਈ ਰਿਕਸ਼ਾ ਦੇ ਵਿੱਚ ਸਵਾਰੀ ਨੂੰ ਬਿਠਾ ਕੇ ਸੁੰਨਸਾਨ ਥਾਂ 'ਤੇ ਲਜਾ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਹੁਣ ਇੰਨ੍ਹਾਂ ਦਾ ਨਿਸ਼ਾਨਾ ਇੱਕ ਕੰਪਨੀ ਸੀ ਪਰ ਪੁਲਿਸ ਨੇ ਇੰਨ੍ਹਾਂ ਦੀ ਯੋਜਨਾ ਨੂੰ ਫ਼ੇਲ੍ਹ ਕਰ ਦਿੱਤਾ। ਪੁਲਸ ਨੇ ਨਾਕਾਬੰਦੀ ਕਰਕੇ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਨ੍ਹਾਂ ਦੇ ਪਹਿਚਾਣ ਸਾਹਿਲ ਕੁਮਾਰ ਅਤੇ ਰੋਹਿਤ ਉਰਫ ਨਿੱਕਾ ਅਤੇ ਸਮਾਈਲ ਅਤੇ ਸਾਹਿਲ ਉਰਫ ਸ਼ਾਲੂ ਅਤੇ ਕਮਲ ਉਰਫ ਕਾਲੁ ਦੇ ਰੂਪ ਵਿਚ ਹੋਈ ਹੈ ।ਜਦਕਿ ਇੰਨ੍ਹਾਂ ਦਾ ਇੱਕ ਸਾਥੀ ਹਾਲੇ ਤੱਕ ਪੁਲਿਸ ਦੀ ਗ੍ਰਿਫ਼ਤ ਚੋਂ ਬਾਹਰ ਹੈ।

ਤੇਜ਼ਧਾਰ ਹਥਿਆਰ ਬਰਾਮਦ: ਪੁਿਲਸ ਨੇ ਦੱਸਿਆ ਇਹਨਾਂ ਦੇ ਕੋਲੋਂ ਤੇਜ਼ਧਾਰ ਹਥਿਆਰ ਅਤੇ ਇਕ 32 ਬੋਰ ਪਿਸਟਲ, 5 ਜ਼ਿੰਦਾ ਕਾਰਤੂਸ, ਇਕ ਈ- ਰਿਕਸ਼ਾ ਬਰਾਮਦ ਹੋਇਆ ਹੈ ।ਪੁਲਸ ਨੇ ਦੱਸਿਆ ਕਿ ਫਿਲਹਾਲ ਇਨ੍ਹਾਂ ਤੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਉਮੀਦ ਹੈ ਕਿ ਇੰਨ੍ਹਾਂ ਤੋਂ ਹੋਰ ਵੀ ਖੁਲਾਸੇ ਹੋਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.