ਅੰਮ੍ਰਿਤਸਰ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੀਰਵਾਰ ਨੂੰ ਨਨਕਾਣਾ ਸਾਹਿਬ ਦੀ ਧਰਤੀ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜੋ ਕਿ ਦੁਪਹਿਰ ਕਰੀਬ 2 ਵਜੇ ਤੱਕ ਅਟਾਰੀ ਸਰਹੱਦ ਰਾਹੀਂ ਭਾਰਤ ਵਿੱਚ ਦਾਖ਼ਲ ਹੋਵੇਗਾ। ਇਸ ਨਗਰ ਕੀਰਤਨ ਦੇ ਭਰਵੇਂ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧ ਕੀਤੇ ਗਏ ਹਨ ਤੇ ਕਮੇਟੀ ਦੇ ਮੈਂਬਰ ਵੀ ਉੱਥੇ ਪੁੱਜ ਗਏ ਹਨ।
ਇਸ ਦੇ ਨਾਲ ਹੀ ਅਟਾਰੀ ਸਰਹੱਦ 'ਤੇ 10 ਗੁਰੂ ਸਾਹਿਬਾਂ ਦੇ ਸ਼ਸਤਰਾਂ ਨਾਲ ਸੁਸ਼ੋਭਿਤ ਇੱਕ ਬੱਸ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ, ਜਿਸ 'ਚ ਸ਼ਰਧਾਲੂ ਇਨ੍ਹਾਂ ਇਤਿਹਾਸਕ ਸ਼ਸਤਰਾਂ ਦੇ ਵੀ ਦਰਸ਼ਨ ਕਰ ਸਕਣਗੇ। ਦੱਸ ਦਈਏ, ਕੌਮਾਂਤਰੀ ਨਗਰ ਕੀਰਤਨ ਦੇ ਸੰਬੰਧ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਸੀ ਜਿਸ ਦਾ ਵੀਰਵਾਰ ਨੂੰ ਭੋਗ ਪਾਇਆ ਗਿਆ। ਇਸ ਤੋਂ ਬਾਅਦ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਨਗਰ ਕੀਰਤਨ ਸਜਾਇਆ ਗਿਆ, ਜੋ ਵਾਹਘਾ ਸਰਹੱਦ ਰਾਹੀਂ ਭਾਰਤ ਆਵੇਗਾ।
ਇਹ ਵੀ ਪੜ੍ਹੋ: ਕੌਂਮਾਤਰੀ ਨਗਰ ਕੀਰਤਨ ਨੂੰ ਲੈਕੇ ਅਮ੍ਰਿਤਸਰ ਪੁਲਿਸ ਵੱਲੋਂ ਰੋਡ ਮੈਪ ਤਿਆਰ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਅਗਾਊਂ ਪ੍ਰਬੰਧਾਂ ਲਈ 4 ਮੈਂਬਰੀ ਵਫ਼ਦ ਭੇਜਿਆ ਗਿਆ ਸੀ।