ETV Bharat / state

ਪਾਕਿਸਤਾਨ ਜਾਣ ਵਾਲੇ 855 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Prakash Purab) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ (Gurdwara Nankana Sahib) ਜਾਣ ਵਾਲੇ 855 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ। 17 ਨਵੰਬਰ ਨੂੰ ਸ਼ਰਧਾਲੂਆਂ ਦਾ ਇਹ ਜੱਥਾ ਐਸਜੀਪੀਸੀ ਦਫ਼ਤਰ (SGPC Office) ਤੋਂ ਪਾਕਿਸਤਾਨ (Pakistan) ਦੇ ਲਈ ਰਵਾਨਾ ਹੋਵੇਗਾ।

ਪਾਕਿਸਤਾਨ ਜਾਣ ਵਾਲੇ 855 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

author img

By

Published : Nov 16, 2021, 12:40 PM IST

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Prakash Purab) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ (Gurdwara Nankana Sahib) ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ 17 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1046 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਇੰਨ੍ਹਾਂ ਭੇਜੇ ਗਏ ਪਾਸਪੋਰਟ ਦੇ ਵਿੱਚੋਂ 855 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਪਾਕਿਸਤਾਨ ਜਾਣ ਵਾਲੇ 855 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 1046 ਸ਼ਰਧਾਲੂਆਂ ਵਿੱਚੋਂ 191 ਨੂੰ ਵੀਜ਼ੇ ਨਹੀਂ ਮਿਲ ਸਕੇ। ਉਨ੍ਹਾ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜੱਥਾ ਕੇਵਲ 25-26 ਤਰੀਕ ਤੱਕ ਦੀ ਯਾਤਰਾ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ (Gurdwara Nankana Sahib) ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ 17 ਨਵੰਬਰ ਨੂੰ ਜੱਥਾ ਰਵਾਨਾ ਹੋਣਾ ਹੈ।। ਬੁਲਾਰੇ ਅਨੁਸਾਰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨ ਟੈਸਟ ਮੁਫ਼ਤ ਕਰਨ ਲਈ 2 ਦਿਨ ਦਾ ਕੈਂਪ ਲਗਾਇਆ ਗਿਆ ਹੈ।

ਇਸ ਦੌਰਾਨ ਸੰਗਤ ਦਾ ਕਹਿਣਾ ਕੀ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Prakash Purab) ਮੌਕੇ ਪਾਕਿਸਤਾਨ ਵਿੱਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ। ਇਸ ਮੌਕੇ ਸ਼ਰਧਾਲੂਆਂ ਨੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਦੱਸਿਆ ਕਿ ਜੋ ਉਨ੍ਹਾਂ ਦੇ ਮਨ ਦੀ ਮਨੋਕਾਮਨਾ ਸੀ ਉਹ ਸਰਕਾਰ ਨੇ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਦਿਲੋਂ ਅਰਦਾਸ ਕਰਦਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਏ ਜਾਣ। ਅਤੇ ਉਹ ਸਰਕਾਰ ਦਾ ਧੰਨਵਾਦ ਕਰਦਿਆਂ ਜਿਨ੍ਹਾਂ ਨੇ ਉਨ੍ਹਾਂ ਨੂੰ ਪਾਕਿਸਤਾਨ ਜਾਣ ਲਈ ਵੀਜ਼ੇ ਦਿੱਤੇ ਹਨ।

ਇਹ ਵੀ ਪੜ੍ਹੋ: ਗੁਰੂ ਨਾਨਕ ਗੁਰਪੁਰਬ 2021: ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਜੀ ਦਾ ਇਤਿਹਾਸ

ETV Bharat Logo

Copyright © 2025 Ushodaya Enterprises Pvt. Ltd., All Rights Reserved.