ਅੰਮ੍ਰਿਤਸਰ : ਮਜੀਠਾ ਹਲਕੇ ਦੇ ਪਿੰਡ ਚਵਿੰਡਾ ਦੇਵੀ ਦੇ ਇੱਕ ਪਰਿਵਾਰ ਲਈ 2023 ਦੀ ਵਿਸਾਖੀ ਦਾ ਦਿਨ ਉਸ ਸਮੇਂ ਦੁੱਖ ਦਾ ਪਹਾੜ ਬਣ ਗਿਆ, ਜਦੋਂ ਉਨ੍ਹਾਂ ਦੇ ਇਕਲੌਤੇ 4 ਸਾਲਾ ਪੁੱਤਰ ਸਮਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਜਾਣਕਾਰੀ ਮ੍ਰਿਤਕ ਦੀ ਮਾਤਾ ਕਰਮਜੀਤ ਕੌਰ ਨੇ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਲੜਕੇ ਸਮਰ ਵਾਲ ਆਪਣੇ ਪੇਕਿਆਂ ਤੋਂ ਵਾਪਸ ਘਰ ਆ ਰਹੀ ਸੀ ਕਿ ਪਿੰਡ ਨਾਗੋਕੇ ਤੋਂ ਪਰਤਦੇ ਸਮੇਂ ਟਰੈਕਟਰ ਟਰਾਲੀ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਗੰਭੀਰ ਹਾਲਤ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਐਮਰਜੈਂਸੀ ਵਾਰਡ ਵਿਚ ਸ਼ਿਫਟ ਕੀਤਾ, ਪਰ ਕੁਝ ਸਮੇਂ ਬਾਅਦ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਮ੍ਰਿਤਕ ਦਾ ਮਾਤਾ ਦੇ ਬਿਆਨਾ ਉਤੇ ਮਾਮਲਾ ਕੀਤਾ ਦਰਜ : ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ ਉਤੇ ਪਹੁੰਚੀ। ਇਸ ਦੌਰਾਨ ਏਐਸਆਈ ਚੌਕੀ ਚਵਿੰਡਾ ਦੇਵੀ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਲੜਕੇ ਦੀ ਮਾਤਾ ਕਰਮਜੀਤ ਕੌਰ ਜੋ ਕਿ ਜ਼ਖ਼ਮੀ ਹੋਣ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਡਾਕਟਰਾਂ ਦੀ ਮਨਜ਼ੂਰੀ ਤੋਂ ਬਾਅਦ ਪੀੜਤਾ ਦੇ ਬਿਆਨਾਂ ’ਤੇ ਪਿੰਡ ਰੂਪੇਵਾਲੀ ਕਲਾਂ, ਵਾਸੀ ਸ. ਅਮਨ ਪੁੱਤਰ ਰਾਜਵਿੰਦਰ ਵਿਰੁੱਧ ਧਾਰਾ 304ਏ, 279, 337 ਅਤੇ 338 ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਬਾਕੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ਼ਹੀਦ ਡਿਪਟੀ ਕਮਾਂਡੈਂਟ ਸੁਭਾਸ਼ ਸ਼ਰਮਾ ਨੂੰ ਸ਼ਰਧਾਂਜਲੀ ਭੇਟ, ਸ਼ਹੀਦ ਦੇ ਨਾਂ ਉਤੇ ਰੱਖਿਆ ਪਠਾਨਕੋਟ ਦੇ ਬਮਿਆਲ ਸੈਕਟਰ ਦੀ ਢੀਂਡਾ ਪੋਸਟ ਦਾ ਨਾਮ
ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ : ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਸਮਰ ਦਾ ਪਿਤਾ ਹੀਰਾ ਸਿੰਘ 302 ਦੇ ਕੇਸ ਵਿੱਚ ਜੇਲ੍ਹ ਵਿੱਚ ਸਜ਼ਾਯਾਫਤਾ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਂ ਕਰਮਜੀਤ ਕੌਰ ਨੇ ਦੱਸਿਆ ਕਿ ਸਮਰ ਦੇ ਪਿਤਾ ਹੀਰਾ ਸਿੰਘ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਸੀ, ਜਿਸ ਤੋਂ ਛੁਟਕਾਰਾ ਪਾਉਣ ਦੀ ਕੋਸ਼ਿਸ਼ ਵਿੱਚ ਉਹ ਆਪਣੇ ਜੱਦੀ ਪਿੰਡ ਨਾਗੋਕੇ ਗਿਆ ਸੀ ਅਤੇ ਵਾਪਸ ਆਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। ਦੇਰ ਸ਼ਾਮ ਮ੍ਰਿਤਕ ਸਮਰ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਸਦੇ ਪਿੰਡ ਚਵਿੰਡਾ ਦੇਵੀ ਪਹੁੰਚੀ, ਜਿਸ ਦਾ ਅੰਤਿਮ ਸੰਸਕਾਰ ਭਲਕੇ ਪਿੰਡ ਚਵਿੰਡਾ ਦੇਵੀ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੇ ਅੰਡਰ 16 ਟੀਮ ਦੀ ਚੋਣ 'ਚ ਕੀਤੀ ਧਾਂਦਲੀ, PCA ਨੇ ਕੀਤੀ ਵੱਡੀ ਕਾਰਵਾਈ