ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਸਦਕਾ 896 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਬੋਲੇ ਸੋ ਨਿਹਾਲ,ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਜਥਾ ਰਵਾਨਾ ਕੀਤਾ ਗਿਆ। ਇਹ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ ਅਤੇ ਜਥਾ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਚਾਰ ਦਸੰਬਰ ਨੂੰ ਭਾਰਤ ਵਾਪਸ ਪਹੁੰਚੇਗਾ।
788 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ: ਇਸ ਮੌਕੇ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਕਿ 1684 ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ ਪਰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 788 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ। ਜਿਸ ਦੇ ਚਲਦੇ ਹੁਣ 896 ਦੇ ਕਰੀਬ ਸ਼ਰਧਾਲੂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਣ ਲਈ ਪਾਕਿਸਤਾਨ ਜਾ ਸਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਨੇ ਦੱਸਿਆ ਕਿ ਉਹਨਾਂ ਦੇ ਮਨ ਵਿੱਚ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਉਤਸ਼ਾਹ ਹੈ ਅਤੇ ਉਹ ਪਹਿਲੀ ਵਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਹਨ।
- ਲੁਧਿਆਣਾ 'ਚ ਰੇਲਵੇ ਟ੍ਰੈਕ 'ਤੇ ਖੜ੍ਹੇ ਟਰੱਕ ਨਾਲ ਹੋਈ ਫਰੰਟੀਅਰ ਮੇਲ ਦੀ ਟੱਕਰ, ਐਮਰਜੈਂਸੀ ਬ੍ਰੇਕ ਲਗਾ ਕੇ ਰੋਕਣੀ ਪਈ ਸ਼ਤਾਬਦੀ,ਯਾਤਰੀਆਂ 'ਚ ਬਣਿਆ ਸਹਿਮ ਦਾ ਮਾਹੌਲ
- Uttarkashi Tunnel accident: ਉੱਤਰਕਾਸ਼ੀ ਸੁਰੰਗ ਹਾਦਸੇ ਦੇ 14ਵੇਂ ਦਿਨ ਵੀ ਨਹੀਂ ਸ਼ੁਰੂ ਹੋਇਆ ਬਚਾਅ ਕਾਰਜ, ਜਾਣੋ ਕਿੱਥੇ ਆ ਰਹੀ ਸਮੱਸਿਆ
- ਬਠਿੰਡਾ ਦੀ ਆਰਤੀ ਖੰਨਾ ਨੇ ਵਿਸ਼ਵ ਪੱਧਰ 'ਤੇ ਵਧਾਇਆ ਮਾਣ, ਗਿਨੀਜ਼ ਬੁੱਕ ਆਫ ਰਿਕਾਰਡ 'ਚ ਦਰਜ ਹੋਇਆ ਨਾਮ
ਦੂਜੇ ਪਾਸੇ ਜੱਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਥਾ ਲੈ ਕੇ ਉਹ ਜਾ ਰਹੇ ਹਨ ਅਤੇ ਉਹਨਾਂ ਦੇ ਮਨ ਵਿੱਚ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਇੱਕ ਵੱਖਰਾ ਉਤਸ਼ਾਹ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਜਾਣ ਤਾਂ ਜੋ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਸਿੱਖ ਸੰਗਤ ਕਰ ਸਕੇ। ਇਸ ਜਥੇ ਨੂੰ ਦਸ ਦਿਨ ਦਾ ਵੀਜ਼ਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਦਿੱਤਾ ਗਿਆ ਹੈ। ਇਹ ਜਥਾ ਨਨਕਾਣਾ ਸਾਹਿਬ , ਪੰਜਾ ਸਾਹਿਬ, ਹਸਨ ਅਬਦਾਲ, ਲਾਹੌਰ ਅਤੇ ਕਰਤਾਰਪੁਰ ਸਾਹਿਬ ਸੱਚਾ ਸੌਦਾ ਸਮੇਤ ਹੋਰ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ ਦਸ ਦਿਨ ਬਾਅਦ ਭਾਰਤ ਵਾਪਸ ਪਰਤੇਗਾ। ਇਹ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਕੇ ਦਸੰਬਰ ਦੀ ਚਾਰ ਤਰੀਕ ਨੂੰ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਰਤੇਗਾ।