ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ 52 ਸ਼ਰਧਾਲੂਆਂ ਦਾ ਇੱਕ ਜੱਥਾ ਪ੍ਰਸਿੱਧ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਪਾਕਿਸਤਾਨ ਲਈ ਰਵਾਨਾ ਹੋਇਆ।
ਇਸ ਤੋਂ ਪਹਿਲਾਂ ਜੱਥੇ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਅਰਦਾਸ ਕੀਤੀ ਗਈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿਰਪਾਓ ਦੇ ਕੇ ਜੱਥੇ ਦੀ ਅਗਵਾਈ ਕਰ ਰਹੇ ਭਾਈ ਪਿੰਦਰਪਾਲ ਸਿੰਘ ਨੂੰ ਰਵਾਨਾ ਕੀਤਾ। ਭਾਈ ਪਿੰਦਰ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਜੱਦੀ ਪਿੰਡ ਪਾਕਿਸਤਾਨ ਵਿੱਚ ਹੀ ਹੈ ਅਤੇ ਉਹ 9 ਨਵੰਬਰ ਨੂੰ ਕਾਰਤਰਪੁਰ ਸਾਹਿਬ ਦੇ ਲਾਂਘੇ ਦੇ ਸ਼ੁੱਭ ਆਰੰਭ ਸਮੇਂ ਹਾਜ਼ਰੀ ਭਰ ਕੇ ਵਾਪਿਸ ਭਾਰਤ ਆਉਣਗੇਂ।
ਦੱਸ ਦੇਈਏ ਕਿ ਮੰਗਲਵਾਰ ਨੂੰ ਵੀ 1303 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗਿਆ ਸੀ ਅਤੇ ਅੱਜ 52 ਸ਼ਰਧਾਲੂ ਹੋਰ ਗਏ ਹਨ।