ਅੰਮ੍ਰਿਤਸਰ: ਅੰਮ੍ਰਿਤਸਰ ਬਟਾਲਾ ਰੋਡ 'ਤੇ ਦੇਰ ਰਾਤ ਤੇਜ਼ ਰਫ਼ਤਾਰ ਕਾਰ ਦੀ ਭਿਆਨਕ ਟੱਕਰ ਹੋਣ ਕਾਰਨ ਵੱਡਾ ਹਾਦਸਾ ਹੋਇਆ। ਇਸ ਹਾਦਸੇ ਵਿੱਚ ਕਾਰ ਬੁਰੇ ਤਰੀਕੇ ਨਾਲ ਨੁਕਸਾਨੀ ਗਈ। ਹਾਦਸੇ ਵਿੱਚ ਐਕਟਿਵਾ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ (Amritsar Batala Road Accident) ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਕਾਰ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਜਖ਼ਮੀ ਦੇ ਭਰਾ ਨੇ ਦੋਸ਼ ਲਾਇਆ ਕਿ ਫ਼ਰਾਰ ਹੋਏ ਮੁਲਜ਼ਮ ਪੁਲਿਸ ਮੁਲਾਜ਼ਮ ਹਨ। ਉਨ੍ਹਾਂ ਦੀ ਕਾਰ ਵਿੱਚ ਇੱਕ ਮੁਲਜ਼ਮ ਦਾ ਆਧਾਰ ਕਾਰਡ ਵੀ ਬਰਾਮਦ ਹੋਇਆ ਹੈ।
ਕਾਰ 'ਚ ਮੌਜੂਦ ਸੀ ਪੁਲਿਸ ਮੁਲਾਜ਼ਮ: ਜ਼ਖਮੀ ਵਿਅਕਤੀ ਦੇ ਭਰਾ ਸੋਨੂੰ ਸੁਰ ਨੇ ਦੋਸ਼ ਲਾਉਂਦਿਆ ਕਿਹਾ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਕਾਰ ਸਵਾਰ ਪੁਲਿਸ ਮੁਲਾਜ਼ਮ ਸਨ। ਉਨ੍ਹਾਂ ਦੀ ਕਾਰ ਵਿਚ ਤੇਜ਼ਧਾਰ ਮਾਰੂ ਹਥਿਆਰ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਨੇ ਗ਼ਲਤ ਪਾਸਿਓ ਆ ਕੇ ਉਸ ਦੇ ਭਰਾ ਨੂੰ ਟੱਕਰ ਮਾਰ ਦਿੱਤਾ। ਉਸ ਦਾ ਭਰਾ ਕੰਮ ਤੋਂ ਵਾਪਸ ਆ ਰਿਹਾ ਸੀ। ਜ਼ਖ਼ਮੀ ਹੋਏ ਵਿਅਕਤੀ ਦੇ ਭਰਾ ਨੇ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ (Batala Road Accident) ਲਗਾਈ ਹੈ। ਉਨ੍ਹਾਂ ਕਿਹਾ ਕਿ ਟੱਕਰ ਮਾਰਨ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਉਨ੍ਹਾਂ ਦਾ ਜਖ਼ਮੀ ਭਰਾ ਨਿੱਜੀ ਅਮਨਦੀਪ ਹਸਪਤਾਲ ਵਿੱਚ ਭਰਤੀ ਹੈ। ਦੋਸ਼ ਲਾਉਂਦਿਆ ਸੋਨੂੰ ਨੇ ਕਿਹਾ ਕਿ ਗੱਡੀ ਵਿੱਚ ਮੌਜੂਦ ਮੁਲਜ਼ਮ ਨਸ਼ੇ ਵਿੱਚ ਸੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ: ਦੂਜੇ ਪਾਸੇ ਇਸ ਮਾਮਲੇ ਵਿੱਚ ਮੌਕੇ ਉੱਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜ਼ਖਮੀ ਵਿਅਕਤੀ ਹਸਪਤਾਲ ਵਿੱਚ ਦਾਖਲ ਹੈ। ਉਸ ਦੇ ਵੀ ਬਿਆਨ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਵਿਅਕਤੀ ਪੁਲਿਸ ਮੁਲਾਜ਼ਮ ਸਨ ਜਾਂ ਨਹੀਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਕਾਰ ਵਿੱਚੋਂ ਮਾਰੂ ਹਥਿਆਰ ਬਰਾਮਦ ਹੋਏ ਹਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋਂ ਵੀ ਬਣਦੀ (Amritsar Batala Road Accident Latest News) ਕਾਰਵਾਈ ਹੋਏਗੀ ਉਹ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Coronavirus Update: ਭਾਰਤ ਵਿੱਚ ਕੋਰੋਨਾ ਦੇ 212 ਨਵੇਂ ਮਾਮਲੇ, ਜਦਕਿ ਪੰਜਾਬ 'ਚ 06 ਨਵੇਂ ਮਾਮਲੇ ਦਰਜ