ETV Bharat / state

Theft in Golden Temple: ਸ੍ਰੀ ਦਰਬਾਰ ਸਾਹਿਬ ਦੇ ਇੱਕ ਕਾਊਂਟਰ ਤੋਂ ਚੋਰੀ ਹੋਣ ਦਾ ਮਾਮਲਾ ਆਇਆ ਸਾਹਮਣੇ, ਪਰਚਾ ਦਰਜ

ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿੱਚ ਇੱਕ ਲੱਖ ਰੁਪਏ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਹ ਘਟਨਾ ਇਮਾਰਤਾਂ ਦੀ ਸੇਵਾ ਪ੍ਰਾਪਤ ਕਰਨ ਵਾਲੇ ਕਾਊਂਟਰ ਉੱਤੇ ਵਾਪਰੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਇਸ ਸਬੰਧੀ ਪੁਲਿਸ ਕੋਲ ਮਾਮਲਾ ਦਰਜ ਕਰਵਾ ਦਿੱਤਾ ਹੈ। (Theft in Golden Temple)

A case has been registered in the case of taking money from a counter of Sri Darbar Sahib

author img

By ETV Bharat Punjabi Team

Published : Nov 28, 2023, 10:50 AM IST

Updated : Nov 28, 2023, 1:04 PM IST

ਸ੍ਰੀ ਦਰਬਾਰ ਸਾਹਿਬ ਦੇ ਇੱਕ ਕਾਊਂਟਰ ਤੋਂ ਚੋਰੀ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਤੇ ਇਮਾਰਤਾਂ ਲਈ ਸੰਗਤ ਵੱਲੋਂ ਸੇਵਾ ਪ੍ਰਾਪਤ ਕਰਨ ਵਾਸਤੇ ਇੱਕ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਚਾਰ ਸ਼ੱਕੀ ਵਿਅਕਤੀਆਂ ’ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।

ਔਰਤ ਸਮੇਤ ਚਾਰ ਸ਼ੱਕੀ ਵਿਅਕਤੀ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ : ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸੰਧਿਆ ਵੇਲੇ ਦੀ ਹੈ। ਉਨ੍ਹਾਂ ਕਿਹਾ ਕਿ ਪ੍ਰਕਰਮਾ ਦੇ ਅੰਦਰ ਲੰਗਰ ਤੇ ਇਮਾਰਤਾਂ ਦੀ ਸੇਵਾ ਪ੍ਰਾਪਤ ਕਰਨ ਲਈ ਸਥਾਪਤ ਇੱਕ ਕਾਊਂਟਰ ਉੱਤੇ ਡਿਊਟੀ ਨਿਭਾ ਰਹੇ ਮੁਲਾਜ਼ਮ ਅਨੁਸਾਰ ਐਤਵਾਰ ਨੂੰ ਸੰਧਿਆ ਵੇਲੇ ਸਮਾਂ ਕਰੀਬ 7.30 ਵਜੇ ਜਦੋਂ ਉਹ ਰਸੀਦਾਂ ਕੱਟ ਰਿਹਾ ਸੀ ਤਾਂ ਉਸ ਪਾਸ ਚਾਰ ਸ਼ੱਕੀ ਵਿਅਕਤੀ ਸਮੇਤ ਇੱਕ ਔਰਤ ਆਏ।

ਪੁਲਿਸ ਕੋਲ ਮਾਮਲਾ ਕਰਵਾਇਆ ਦਰਜ: ਧੰਗੇੜਾ ਨੇ ਕਿਹਾ ਕਿ ਮੁਲਾਜ਼ਮ ਅਨੁਸਾਰ ਦੋਸ਼ੀ ਵਿਅਕਤੀਆਂ ਨੇ ਉਸ ਨੂੰ ਰਸੀਦ ਕਟਵਾਉਣ ਦੇ ਨਾਮ ਹੇਠ ਆਪਣੀ ਗੱਲਾਂ ਵਿੱਚ ਉਲਝਾਇਆ ਅਤੇ ਕਾਊਂਟਰ ਵਿੱਚੋਂ ਇੱਕ ਲੱਖ ਰੁਪਏ ਦੇ ਨਕਦੀ ਚੋਰੀ ਕਰਕੇ ਉੱਥੋਂ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਡਿਊਟੀ ਕਰ ਰਹੇ ਮੁਲਾਜ਼ਮ ਦੀ ਸ਼ਿਕਾਇਤ ਉੱਤੇ ਅੰਮ੍ਰਿਤਸਰ ਦੇ ਈ-ਡੀਵੀਜਨ ਪੁਲਿਸ ਥਾਣਾ ਵਿਖੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ। ਧੰਗੇੜਾ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਘਟਨਾ ਦੀ ਅੰਦਰੂਨੀ ਜਾਂਚ ਵੀ ਆਰੰਭ ਦਿੱਤੀ ਗਈ ਹੈ। (ਪ੍ਰੈੱਸ ਨੋਟ)

ਘਟਨਾ ਦੀ ਸੀਸੀਟੀਵੀ ਆਈ ਸਾਹਮਣੇ: ਇਸ ਪੂਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਸੀਸੀਟੀਵੀ ਵਿੱਚ ਮੁਲਜ਼ਮ ਪੈਸੇ ਚੋਰੀ ਕਰਦੇ ਦੇਖੇ ਜਾ ਰਹੇ ਹਨ। ਪੁਲਿਸ ਚੌਂਕੀ ਦੇ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸ਼੍ਰੋਮਣੀ ਕਮੇਟੀ ਦੀ ਅਧਿਕਾਰੀਆਂ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ, ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਿਹੜੇ ਪੰਜਾਬ ਦੇ ਨਹੀਂ ਬਾਹਰੋਂ ਆਏ ਸਨ ਉਹਨਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਅਸੀ ਸ਼ਿਕਾਇਤ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਤੇ ਜਲਦ ਹੀ ਉਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਸੁਰੱਖਿਆ ਦੇ ਬਾਵਜੂਦ ਹੋਈ ਚੋਰੀ: ਦੱਸ ਦਈਏ ਕਿ ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੋਣ ਕਾਰਨ ਸ੍ਰੀ ਦਰਬਾਰ ਸਾਹਿਬ ਵਿੱਚ ਸੁਰੱਖਿਆ ਵਧਾਈ ਗਈ ਸੀ, ਇਸ ਦੇ ਬਾਵਜੂਦ ਚੋਰੀ ਹੋਣਾ ਬਹੁਤ ਹੀ ਵੱਡੀ ਅਣਗਹਿਲੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਸੀਸੀਟੀਵੀ ਦੇ ਅਧਾਰ ਉੱਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Last Updated : Nov 28, 2023, 1:04 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.